Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਪੰਜਾਬ

ਸੰਮਤੀ ਕਰਮਚਾਰੀਆਂ ਦਾ ਦੂਸਰੇ ਦਿਨ ਵੀ ਧਰਨਾ ਜਾਰੀ

March 06, 2021 01:54 PM

ਮੌੜ ਮੰਡੀ, 5 ਮਾਰਚ (ਹਰਮਿੰਦਰ ਸਿੰਘ ਅਵਿਨਾਸ਼/ਸੰਜੀਵ ਕੁਮਾਰ ਨੌਟੀ) : ਪਿਛਲੇ 4 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਪੰਚਾਇਤ ਸੰਮਤੀ ਮੌੜ ਦੇ ਮੁਲਾਜ਼ਮਾਂ ਦਾ ਬੀਡੀਪੀਓ ਦਫ਼ਤਰ ਮੌੜ ਅੱਗੇ ਚੱਲ ਰਿਹਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਇਸ ਮੌਕੇ ਪੰਚਾਇਤ ਸਕੱਤਰ ਧਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਮੁਲਾਜ਼ਮਾਂ ਨੂੰ ਤਨਖਾਹਾਂ ਦੀ ਅਦਾਇਗੀ ਮਹੀਨੇ ਦੀ ਪਹਿਲੀ ਤਰੀਕ ਨੂੰ ਕਰਨੀ ਹੁੰਦੀ ਹੈ। ਪ੍ਰੰਤੂ ਪੰਚਾਇਤ ਸੰਮਤੀ ਮੌੜ ਦੇ ਮੁਲਾਜ਼ਮ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਤਨਖਾਹਾਂ ਲੈਣ ਲਈ 23 ਫਰਵਰੀ ਨੂੰ ਬੀਡੀਪੀਓ ਮੌੜ ਨੂੰ ਸਮੂਹ ਮੁਲਾਜ਼ਮਾਂ ਵੱਲੋਂ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਦੇ ਆਰਥਿਕ ਹਲਾਤ ਮਾੜੇ ਹੋ ਚੁੱਕੇ ਹਨ ਅਤੇ ਘਰ ਦਾ ਗੁਜ਼ਾਰਾ ਚਲਾਉਣਾ ਅਸੰਭਵ ਹੋ ਚੁੱਕਾ ਹੈ, ਕਿਉਂਕੇ ਬੱਚਿਆਂ ਦੀਆਂ ਫਾਇਨਲ ਪ੍ਰੀਖਿਆਵਾਂ ਸਿਰ ਤੇ ਹੋਣ ਕਾਰਨ ਸਕੂਲ ਮਾਲਕਾਂ ਵੱਲੋਂ ਬੱਚਿਆਂ ਨੂੰ ਵਾਰ ਵਾਰ ਫੀਸਾਂ ਭਰਨ ਲਈ ਕਿਹਾ ਜਾ ਰਿਹਾ ਹੈ, ਪ੍ਰੰਤੂ ਫੀਸਾਂ ਜਮ੍ਹਾਂ ਨਾ ਹੋਣ ਕਾਰਨ ਬੱਚਿਆਂ ’ਤੇ ਬੋਝ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ 4 ਮਹੀਨਿਆਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਮੌਕੇ ਸੁਪਰਡੈਂਟ ਗੁਰਚਰਨ ਸਿੰਘ ਰਾਏ, ਪੰਚਾਇਤ ਸਕੱਤਰ ਮੋਹਨ ਸਿੰਘ, ਸੁਖਦੇਵ ਸਿੰਘ, ਚੰਦ ਸਿੰਘ, ਅੰਮ੍ਰਿਤਪਾਲ ਸਿੰਘ, ਗਮਦੂਰ ਸਿੰਘ, ਕਲਰਕ ਜੋਧ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ ਅਤੇ ਨਰੇਗਾ ਕਰਮਚਾਰੀ ਵੀ ਮੌਜੂਦ ਸਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਜਲੰਧਰ 'ਚੋਂ ਨਕਲੀ ਆਯੁਸ਼ਮਾਨ ਕਾਰਡ ਬਣਾਉਣ ਵਾਲਾ ਗਿਰੋਹ ਕਾਬੂ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 1 ਐਲਸੀਡੀ ਤੇ 4 ਪੱਖਿਆਂ ਸਮੇਤ ਚੋਰ ਗਿਰਫ਼ਤਾਰ