Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਚੰਡੀਗੜ੍ਹ

ਚੰਡੀਗੜ੍ਹ : ਜੰਗਲ 'ਚੋਂ ਲਾਪਤਾ ਬੱਚੀ ਦੀ ਅਧਨੰਗੀ ਹਾਲਤ 'ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

March 06, 2021 02:20 PM

ਚੰਡੀਗੜ੍ਹ, 06 ਮਾਰਚ (ਏਜੰਸੀ) : ਰਾਜਧਾਨੀ ਚੰਡੀਗੜ੍ਹ 'ਚ ਲਾਪਤਾ ਹੋਈ 6 ਸਾਲਾ ਬੱਚੀ ਦੀ ਜੰਗਲ ਏਰੀਆ ’ਚੋਂ ਅਧਨੰਗੀ ਹਾਲਤ ਵਿੱਚ ਲਾਸ਼ ਮਿਲਣ ਨਾਲ ਸਨਸਨੀ ਦਾ ਮਾਹੌਲ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪਰਿਵਾਰ ਵਾਲਿਆਂ ਨੇ ਸਬੰਧਤ ਥਾਣੇ ਨੂੰ ਦਿੱਤੀ। ਪੁਲਿਸ ਅਤੇ ਪਰਿਵਾਰਕ ਮੈਂਬਰ ਮਿਲ ਕੇ ਰਾਤ ਪਰ ਤਲਾਸ਼ ਕਰਦੇ ਰਹੇ। ਅੱਜ ਜੰਗਲ ਦੇ ਏਰੀਏ ਵਿਚੋਂ ਬੱਚੀ ਦੀ ਲਾਸ਼ ਮਿਲੀ। ਉਥੇ ਮੌਕੇ ’ਤੇ ਭਾਰੀ ਪੁਲਿਸ ਫੋਰਸ ਅਤੇ ਏਰੀਆ ਦੇ ਲੋਕਾਂ ਦੀ ਭੀੜ ਲੱਗੀ ਹੋਈ ਹੈ। ਮ੍ਰਿਤਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੀ ਸਰਕਾਰੀ ਸਕੂਲ ਵਿੱਚ ਨਰਸਰੀ ਕਲਾਸ ਵਿੱਚ ਪੜ੍ਹਦੀ ਸੀ। ਉਹ ਪਰਿਵਾਰ ਨਾਲ ਪਿਛਲੇ 30 ਸਾਲਾਂ ਤੋਂ ਚੰਡੀਗਡ਼੍ਹ ਵਿੱਚ ਰਹਿ ਰਹੇ ਹਨ ਅਤੇ ਉਸ ਦੇ ਤਿੰਨ ਬੱਚਿਆਂ ਵਿਚੋਂ ਇਹ ਬੇਟੀ ਸਭ ਤੋਂ ਵੱਡੀ ਸੀ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਉਮੀਦਵਾਰ ਐਡਵੋਕੇਟ ਰੰਧਾਵਾ ਵੱਲੋਂ ਸੈਨੇਟ ਚੋਣਾਂ ਸਬੰਧੀ ਮੀਟਿੰਗ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

ਅਕਾਲੀ ਦਲ ਟਕਸਾਲੀ ਅਤੇ ਡੇਮੋਕ੍ਰੇਟਿਕ ਦਾ ਰਲੇਵਾਂ ਅੱਜ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲਈ ਸਰਗਰਮੀਆਂ ਜ਼ੋਰਾਂ ’ਤੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀਕਐਂਡ ਲਾਕਡਾਊਨ ਦਾ ਐਲਾਨ

ਰਾਜਪਾਲ ਨੂੰ ਮਿਲ ਕੇ ਆਏ ਪੁਲਿਸ ਅਧਿਕਾਰੀ ਕੁੰਵਰ ਨੇ ਆਪਣੀ ਅਸਤੀਫੇ ਨੂੰ ਮੁੜ ਤਸਦੀਕ ਕੀਤਾ

ਹੈਲੀਕਾਪਟਰ ਘੁਟਾਲੇ ’ਚ ਆਈਡੀਐੱਸ ਨੇ ਇੰਟਰਸਟੇਲਰ ਨੂੰ ਦਿੱਤੇ ਸਨ 7.40 ਲੱਖ ਯੂਰੋ

ਚੰਡੀਗੜ੍ਹ : ਐਕਸਿਸ ਬੈਂਕ 'ਚ ਹੋਈ ਚੋਰੀ ਦੇ ਮਾਮਲੇ 'ਚ ਬੈਂਕ ਦਾ ਸਕਿਉਰਿਟੀ ਗਾਰਡ ਗਿਰਫ਼ਤਾਰ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ