Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਜਤਾਇਆ ਦੁੱਖ

March 06, 2021 05:49 PM

- ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਵੀ ਸੀਨੀਅਰ ਪੱਤਰਕਾਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਚੰਡੀਗੜ, 06 ਮਾਰਚ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਅਖ਼ਬਾਰ ਦੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ, ਜਿਨਾਂ ਦਾ ਸੰਖੇਪ ਬਿਮਾਰੀ ਮਗਰੋਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ, ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮੇਜਰ ਸਿੰਘ (68) ਆਪਣੇ ਪਿੱਛੇ ਪਤਨੀ, ਤਿੰਨ ਬੇਟੇ ਅਤੇ ਇੱਕ ਧੀ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੇਜਰ ਸਿੰਘ ਨੂੰ ਉੱਘਾ ਪੱਤਰਕਾਰ ਅਤੇ ਚੰਗੇ ਗੁਣਾਂ ਦਾ ਧਾਰਨੀ ਇੱਕ ਵਧੀਆ ਇਨਸਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੇਜਰ ਸਿੰਘ ਨੂੰ ਸੂਬੇ ਦੀ ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਸੂਝ-ਬੂਝ ਤੋਂ ਇਲਾਵਾ ਪੰਜਾਬੀ ਸਭਿਆਚਾਰ ’ਤੇ ਵੀ ਚੰਗੀ ਪਕੜ ਸੀ, ਜਿਨਾਂ ਨੇ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਦੀ ਨਿੱਠ ਕੇ ਪ੍ਰੋੜਤਾ ਕੀਤੀ ਅਤੇ ਪੱਤਰਕਾਰੀ ਦੇ ਪਾਸਾਰ ਤੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਇਆ। ਮੇਜਰ ਸਿੰਘ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਂਤਮਿਕ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮੇਜਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੇਜਰ ਸਿੰਘ ਨੂੰ ਨਿੱਡਰ ਤੇ ਨਿਰਪੱਖ ਪੱਤਰਕਾਰੀ ਲਈ ਪਾਠਕ ਹਮੇਸ਼ਾ ਯਾਦ ਰੱਖਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼