Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

March 06, 2021 05:55 PM

ਨਵਾਂਸ਼ਹਿਰ, 06 ਮਾਰਚ (ਏਜੰਸੀ) : ਕੋਰੋਨਾ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੁਹਿੰਮ ਆਰੰਭੀ ਗਈ ਹੈ। ਇਸੇ ਤਹਿਤ ਨਵਾਂਸ਼ਹਿਰ ਵਿਖੇ ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਇਸ ਸਬੰਧੀ ਕਾਰਜਕਾਰੀ ਮੈਜਿਸਟ੍ਰੇਟ-ਕਮ-ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵੱਲੋਂ ਲਿਖਤੀ ਰਿਪੋਰਟ ਪ੍ਰਾਪਤ ਹੋਈ ਸੀ ਕਿ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਦੋ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਕਸ਼ਮੀਰਾ ਅਤੇ ਗੁਰਪਾਲ ਸਿੰਘ ਪੁੱਤਰ ਰਾਮ ਚੰਦ, ਵਾਸੀ ਨਵੀਂ ਅਬਾਦੀ, ਨਵਾਂਸ਼ਹਿਰ ਵੱਲੋਂ ਕੋਰੋਨਾ ਪਾਜ਼ੇਟਿਵ ਹੋਣ ਉਪਰੰਤ ਜਾਣ ਬੁੱਝ ਕੇ ਆਪਣੇ ਆਪ ਨੂੰ ਆਈਸੋਲੇਟ ਨਾ ਰੱਖ ਕੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਲਈ ਦੋਵਾਂ ਵਿਅਕਤੀਆਂ ਖਿਲਾਫ਼ ਪੁਲਿਸ ਨੂੰ ਕਾਨੂੰਨੀ ਕਾਰਵਾਈ ਲਈ ਲਿਖਿਆ ਗਿਆ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਇਸ ’ਤੇ ਫੌਰਨ ਕਾਰਵਾਈ ਕਰਦਿਆਂ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਕਸ਼ਮੀਰਾ ਅਤੇ ਗੁਰਪਾਲ ਸਿੰਘ ਪੁੱਤਰ ਰਾਮ ਚੰਦ, ਵਾਸੀ ਨਵੀਂ ਅਬਾਦੀ, ਨਵਾਂਸ਼ਹਿਰ ਖ਼ਿਲਾਫ਼ ਦਰਜ ਕਰ ਕੇ ਮਾਮਲੇ ਦੀ ਜਾਂਚ ਏ. ਐਸ. ਆਈ ਜਸਵਿੰਦਰ ਸਿੰਘ ਨੂੰ ਸੌਂਪੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼