Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਕੈਬਨਿਟ ਮੰਤਰੀ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

March 06, 2021 05:57 PM

ਚੰਡੀਗੜ, 06 ਮਾਰਚ (ਏਜੰਸੀ) : ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ, ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ, ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 68 ਵਰ੍ਹਿਆਂ ਦੇ ਸਨ। ਮੇਜਰ ਸਿੰਘ ਆਪਣੇ ਪਿੱਛੇ ਪਤਨੀ, ਤਿੰਨ ਬੇਟੇ ਅਤੇ ਇੱਕ ਧੀ ਛੱਡ ਗਏ ਹਨ। ਉਹ ਪੰਜਾਬ ਪ੍ਰੈੱਸ ਕਲੱਬ, ਜਲੰਧਰ ਦੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਆਪਣੇ ਸ਼ੋਕ ਸੰਦੇਸ਼ ਵਿੱਚ ਉਘੇ ਪੱਤਰਕਾਰ ਬਾਰੇ ਦੱਸਦਿਆਂ ਰੰਧਾਵਾ ਨੇ ਕਿਹਾ ਕਿ ਮੇਜਰ ਸਿੰਘ ਨੇ ਹਮੇਸ਼ਾ ਆਪਣੀਆਂ ਲਿਖ਼ਤਾਂ ਵਿੱਚ ਪ੍ਰੈੱਸ ਦੀ ਆਜ਼ਾਦੀ ਲਈ ਨਿੱਠ ਕੇ ਪ੍ਰੋੜਤਾ ਕੀਤੀ। ਇਸ ਤੋਂ ਇਲਾਵਾ ਉਹਨਾਂ ਗਰੀਬਾਂ ਅਤੇ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਲਈ ਵੀ ਵੱਡਮੁੱਲਾ ਯੋਗਦਾਨ ਪਾਇਆ। ਉਹ ਪੰਜਾਬ ਦੀ ਭੂਗੋਲਿਕ, ਰਾਜਨੀਤਿਕ ਤੇ ਸਮਾਜਿਕ ਖੇਤਰ ਦੀ ਡੂੰਘੀ ਪਕੜ ਰੱਖਣ ਵਾਲੇ ਜ਼ਮੀਨ ਨਾਲ ਜੁੜੇ ਹੋਏ ਪੱਤਰਕਾਰ ਸਨ। ਉਹਨਾਂ ਕਿਹਾ ਕਿ ਮੇਜਰ ਸਿੰਘ ਦੇ ਦੇਹਾਂਤ ਨਾਲ ਪੰਜਾਬੀ ਜ਼ੁਬਾਨ ਤੇ ਪੱਤਰਕਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼