Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਘਰ-ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਨੇ ਸੈਂਕੜੇ ਕੰਪਿਊਟਰ ਉਪਰੇਟਰਾਂ ਦੇ ਚੁੱਲੇ ਕੀਤੇ ਠੰਡੇ

March 06, 2021 11:32 PM

ਫਿਰੋਜ਼ਪੁਰ 4 ਫਰਵਰੀ (ਜਸਪਾਲ ਸਿੰਘ) : "ਸਾਹਿਬ,ਸਭ ਕੋ ਰੁਸਵਾ ਬਾਰੀ-ਬਾਰੀ ਕੀਆ ਕਰੋ, ਹਰ ਮੌਸਮ ਮੇਂ ਫਤਵੇ ਜਾਰੀ ਕੀਆ ਕਰੋ"। 

2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਗੁਟਕਾ ਸਾਹਿਬ ਹੱਥ 'ਚ ਫੜ ਕੇ ਚਾਰ ਹਫਤਿਆਂ ਵਿਚ ਪੰਜਾਬ 'ਚੋਂ ਨਸ਼ੇ ਖਤਮ ਕਰਨ ਅਤੇ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨਾਲ ਸਤਾ ਹਥਿਆਉਣ ਵਾਲੀ ਸੂਬਾ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸੀ ਉਲਟਾ ਪ੍ਰਾਈਵੇਟ ਕੰਪਨੀਆਂ ਵਿੱਚ ਨੌਕਰੀਆ ਕਰ ਰਹੇ ਨੌਜਵਾਨਾਂ ਦੇ ਹੱਥਾਂ 'ਚੋ ਰੁਜ਼ਗਾਰ ਖੋਹ ਕੇ ਘਰੋ-ਘਰੀ ਭੇਜ ਦਿੱਤਾ ਹੈ। ਸੂਬਾ ਸਰਕਾਰ 'ਤੇ ਉਸ ਦੀ ਅਫਸਰਸ਼ਾਹੀ ਵਲੋਂ ਜ਼ਬਰੀ ਨਾਦਰਸ਼ਾਹੀ ਫੁਰਮਾਨ ਤੇ ਕਾਹਲੀ 'ਚ ਕੀਤੇ ਫੈਸਲਿਆਂ ਨੇ ਸੈਂਕੜਿਆਂ ਘਰਾਂ ਦੇ ਚੁੱਲੇ ਠੰਡੇ ਕਰਕੇ ਸਮਾਜ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਟਰਾਂਸਪੋਰਟ ਵਿਭਾਗ ਵਿੱਚ ਪਿਛਲੇ ਲੰਮੇ ਅਰਸੇ 'ਤੋਂ ਮੈਨੂਅਲ ਰਿਕਾਰਡ ਦਾ ਕੰਪਿਊਟਰੀਕਰਨ ਕਰਕੇ ਲੋਕਾਂ ਨੂੰ ਆਨ ਲਾਈਨ ਆਰ,ਸੀ ਤੇ ਡਰਾਈਵਿੰਗ ਲਾਇਸੰਸ ਦੀਆ ਸਹੂਲਤਾਂ ਦੇਣ ਵਾਲੀ ਸਮਾਰਟ ਚਿੱਪ ਕੰਪਨੀ ਨੇ ਸਮੁੱਚੇ ਪੰਜਾਬ ਅੰਦਰ ਜਿਲਾ ਅਤੇ ਤਹਿਸੀਲ ਪੱਧਰ 'ਤੇ ਕੰਮ ਕਰ ਰਹੇ ਸੈੈਂਕੜੇ ਕੰਪਿਊਟਰ ਅਪਰੇਟਰਾਂ ਦੀਆ ਸੇਵਾਵਾਂ ਖ਼ਤਮ ਕਰਕੇ ਘਰੋਂ-ਘਰੀਂ ਭੇਜ ਦਿੱਤੇ ਹਨ। ਕੈੈੈਪਟਨ ਸਰਕਾਰ ਵੱਲੋਂ ਬੇਰੁਜ਼ਗਾਰ ਕੀਤੇ ਕੰਪਿਊਟਰ ਅਪਰੇਟਰਾਂ ਨੇ ਆਪਣਾ ਦੁਖੜਾ ਬਿਆਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ 'ਤੇ ਟਰਾਂਸਪੋਰਟ ਵਿਭਾਗ ਦੇ ਆਹਲਾ ਅਧਿਕਾਰੀਆਂ ਦੀ ਸੌੜੀ ਸੋਚ ਦਾ ਖਮਿਆਜ਼ਾ ਉਹ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੱਸ ਸਾਲਾਂ 'ਤੋਂ ਸਮਾਰਟ ਚਿੱਪ ਪ੍ਰਾਈਵੇਟ ਕੰਪਨੀ ਅਧੀਨ ਟਰਾਸਪੋਰਟ ਮਹਿਕਮੇ ਅੰਦਰ ਬਤੌਰ ਕੰਪਿਊਟਰ ਅਪਰੇਟਰਾਂ ਦੀਆ ਸੇਵਾਵਾਂ ਨਿਭਾ ਰਹੇ ਸੀ ਕਿ ਅਚਾਨਕ ਟਰਾਂਸਪੋਰਟ ਵਿਭਾਗ ਨੇ ਆਰ.ਸੀ ਅਤੇ ਡਰਾਈਵਿੰਗ ਲਾਇਸੰਸ ਦੇ ਪ੍ਰਿੰਟ ਕਰਨ ਦਾ ਸਾਰਾ ਕੰਮ ਚੰਡੀਗੜ੍ਹ ਸ਼ਿਫਟ ਕਰਨ ਤੇ ਲੋਕਾਂ ਦੇ ਘਰਾਂ ਤੱਕ ਡਾਕ ਰਾਹੀਂ ਸੇਵਾਵਾਂ ਦਿੱਤੀਆਂ ਜਾਣ ਦੀ ਆੜ ਹੇਠ ਸਮੁੱਚੇ ਪੰਜਾਬ ਅੰਦਰ ਕੰਮ ਕਰ ਰਹੇ ਕੰਪਿਊਟਰ ਅਪਰੇਟਰਾਂ ਦੀਆ ਸੇਵਾਵਾਂ ਖ਼ਤਮ ਕਰਕੇ ਬੇਰੁਜ਼ਗਾਰੀ ਦੇ ਹਨੇਰੇ ਵੱਲ ਧੱੱਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮਾਰਟ ਚਿੱਪ ਪ੍ਰਾਈਵੇਟ ਕੰਪਨੀ ਅਧੀਨ ਜਿੰਦਗੀ ਦੇ ਦੱਸ ਸਾਲ ਤਨਦੇਹੀ ਨਾਲ ਕੰਮ ਕਰਨ ਉਪਰੰਤ ਜਵਾਨੀ ਦੇ ਬੀਤ ਚੁੱਕੇ ਪੜਾਅ ਵਿੱਚ ਮੁਸ਼ਕਤ ਕਰਨੀ ਔਖੀ ਲੱਗ ਰਹੀ ਹੈ 'ਤੇ ਭਵਿੱਖ 'ਚ ਹਨੇਰਾ ਛਾ ਗਿਆ ਹੈ। ਹਾਲ ਹੀ ਵਿੱਚ ਬੇਰੁਜ਼ਗਾਰ ਹੋਏ ਕੰਪਿਊਟਰ ਅਪਰੇਟਰਾਂ ਨੇ ਭਰੇ ਮਨ ਨਾਲ ਬੋਲਦਿਆਂ ਕਿਹਾ ਕਿ ਚੰਡੀਗੜ੍ਹ ਬੈਠੇ ਵਿਭਾਗ ਦੇ ਇਕ ਆਹਲਾ ਅਧਿਕਾਰੀ ਦੀਆਂ ਆਪ ਹੁਦਰੀਆਂ 'ਤੇ ਬੇਤੁਕੇ ਮੁਗਲੀਆ ਫੁਰਮਾਨ ਟਰਾਂਸਪੋਰਟ ਵਿਭਾਗ ਨੂੰ ਨਿਘਾਰਤਾਂ ਵੱਲ ਲੈਕੇ ਜਾ ਰਹੇ ਹਨ। ਇਸ ਸਬੰਧੀ ਸਮਾਰਟ ਚਿੱਪ ਪ੍ਰਾਈਵੇਟ ਕੰਪਨੀਆਂ ਦੇ ਸੀਨੀਅਰ ਅਮਰਪਾਲ ਸਿੰਘ ਨਾਲ ਫੋਨ 'ਤੇ ਬਾਰ-ਬਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸੰਪਰਕ ਨਹੀਂ ਹੋ ਸਕਿਆ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼