ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕੋਸ਼ਿਸ਼ਾਂ ਨਾਲ ਮਿਲੀ ਜ਼ਮਾਨਤ
ਕੁਰੂਕਸ਼ੇਤਰ, 4 ਮਾਰਚ (ਜਸਬੀਰ ਸਿੰਘ ਦੁੱਗਲ) : ਦਲਿਤ ਮਜ਼ਦੂਰ ਅਧਿਕਾਰਾਂ ਦੀ ਕਾਰਕੁਨ ਨਵਦੀਪ ਕੌਰ ਦੇ ਕਰੀਬੀ ਸ਼ਿਵਕੁਮਾਰ ਨੂੰ ਆਖਰਕਾਰ 52 ਦਿਨਾਂ ਬਾਅਦ ਵੀਰਵਾਰ ਨੂੰ ਜ਼ਮਾਨਤ ਮਿਲੀ ਅਤੇ ਉਨ੍ਹਾਂ ਨੂੰ ਸੋਨੀਪਤ ਜੇਲ੍ਹ ਤੋਂ ਰਿਹਾ ਕਰ ਦਿੱਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਉਸ ਨੂੰ ਇਹ ਸਫਲਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਜੀਤ ਸਿੰਘ ਵਿਰਕ ਨੇ ਦਸਿਆ ਕਿ ਸੋਨੀਪਤ ਸੈਸ਼ਨ ਕੋਰਟ ਨੇ ਵੀਰਾਵਰ ਨੂੰ ਜ਼ਮਾਨਤ ਦੇਣ ਲਈ ਨਿਰਦੇਸ਼ ਦਿੱਤੇ ਹਨ। ਵਿਰਕ ਨੇ ਦੱਸਿਆ ਕਿ ਸ਼ਿਵ ਕੁਮਾਰ ਵੀ ਸੋਨੀਪਤ ਜੇਲ੍ਹ ਅੰਦਰ ਨਵਦੀਪ ਕੌਰ ਨਾਲ ਝੂਠੇ ਕੇਸ ਵਿੱਚ ਬੰਦ ਸੀ। ਕੁੰਡਲੀ ਪੁਲਿਸ ਨੇ ਉਨ੍ਹਾਂ ਖਿਲਾਫ 12 ਜਨਵਰੀ, 2021 ਨੂੰ ਐਫਆਈਆਰ ਨੰ: 25, ਧਾਰਾ 148, 149, 332, 353, 186, 384, 379-ਬੀ ਅਤੇ 307 ਦੇ ਤਹਿਤ ਕੇਸ ਦਰਜ ਕੀਤਾ ਸੀ। ਇੰਨਾ ਹੀ ਨਹੀਂ, ਸ਼ਿਵ ਕੁਮਾਰ 'ਤੇ ਪੁਲਿਸ ਦੁਆਰਾ ਥਰਡ ਡਿਗਰੀ ਦੀ ਵਰਤੋਂ ਕਰਨ ਨਾਲ ਉਸ ਦੀ ਹਾਲਤ ਵਿਗੜ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਨੂੰ ਜ਼ਮਾਨਤ ਦਿਵਾਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਉਸਨੂੰ ਦੋ ਕੇਸਾਂ ਵਿੱਚ ਜ਼ਮਾਨਤ ਮਿਲ ਗਈ ਅਤੇ ਹੁਣ ਸੈਸ਼ਨ ਕੋਰਟ ਤੋਂ ਤੀਜੇ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਸ ਨੂੰ ਵੀਰਵਾਰ ਨੂੰ ਸੋਨੀਪਤ ਜੇਲ੍ਹ ਤੋਂ ਰਿਹਾ ਕੀਤਾ ਗਿਆ ਹੈ। ਇਸ ਮੌਕੇ ਨਵਦੀਪ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੀ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਨਵਦੀਪ ਕੌਰ ਨੇ ਸ਼ਿਵ ਕੁਮਾਰ ਨੂੰ ਜੇਲ੍ਹ ਤੋਂ ਰਿਹਾ ਹੋਣ ‘ਤੇ ਸਿਰੋਪਾਉ ਦਿੱਤਾ। ਸਰਬਜੀਤ ਸਿੰਘ ਵਿਰਕ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਦੇ ਸੀਨੀਅਰ ਵਕੀਲ ਆਰ ਐਸ ਚੀਮਾ, ਹਰਿੰਦਰ ਸਿੰਘ ਬੈਂਸ, ਜਿਤੇਂਦਰ ਕੁਮਾਰ, ਬਿਸ਼ਨੋਈ ਅਤੇ ਜਸਦੀਪ ਸਿੰਘ ਢਿਲੋਂ ਵਰਗੇ ਵਕੀਲਾਂ ਦੇ ਸਹਿਯੋੋਗ ਨਾਲ ਆਖਰਕਾਰ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿੱਚ ਪੁਲਿਸ ਅੱਤਿਆਚਾਰ ਦੇ ਸਾਰੇ ਪੀੜਤਾਂ ਨੂੰ ਭਰੋਸਾ ਦਿਵਾਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਨਾਲ ਹੈ।