Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਕੋਰੋਨਾ ਤੋ ਨਿਜਾਤ ਦਿਵਾਉਣ ਲਈ ਫਿਰੋਜ਼ਪੁਰ ਪੁਲਿਸ ਪਰਸ਼ਾਸ਼ਨ ਨੇ ਲੋਕਾਂ ਨੂੰ 5000 ਮਾਸਕ ਵੰਡੇ।

March 07, 2021 12:39 AM

ਫ਼ਿਰੋਜ਼ਪੁਰ 6 ਮਾਰਚ (ਅਸ਼ੋਕ ਭਾਰਦਵਾਜ,ਜਸਪਾਲ ਸਿੰਘ) : ਕੋਰੋਨਾ ਵਰਗੀ ਭਿਆਨਕ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਫ਼ਿਰੋਜ਼ਪੁਰ ਦਾ ਪੁਲਿਸ  ਪ੍ਰਸ਼ਾਸਨ ਇੱਕ ਵਾਰ ਫੇਰ ਤੇਜ਼ੀ ਨਾਲ ਸਾਹਮਣੇ ਆ ਰਿਹਾ ਹੈ ਜਿਸ ਦੀ ਤਾਜ਼ਾ ਮਿਸਾਲ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਤੇ ਐੱਸਐੱਸਪੀ ਫਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਅਤੇ ਸਮੂਹ ਪੁਲਿਸ ਪ੍ਰਸ਼ਾਸਨ ਵੱਲੋਂ ਬਿਨਾਂ ਮਾਸਕ ਤੋਂ ਲੰਘ ਰਹੇ ਰਾਹਗੀਰਾਂ ਨੂੰ ਮਾਸਕ ਵੰਡਦੇ ਹੋਏ ਦਿਖਾਈ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਕੋਰੋਨਾ ਪੋਜ਼ੀਟਿਵ ਮਾਮਲਿਆਂ ਦਾ ਆਂਕੜਾ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਅੱਜ ਫ਼ਿਰੋਜ਼ਪੁਰ ਦੇ ਸ਼ਹੀਦ ਊਧਮ ਸਿੰਘ ਚੌਕ ਤੇ ਕਰੀਬ 5000 ਮਾਸਕ ਵੰਡੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਬਿਮਾਰੀ ਹਾਲੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ ਲੋਕਾਂ ਨੂੰ ਇਸ ਬਿਮਾਰੀ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਉਨ੍ਹਾਂ ਕਿਹਾ ਕਿ ਇਹ ਬਿਮਾਰੀ ਮੁੜ ਤੋਂ ਆਪਣੇ ਪੈਰ ਪਸਾਰ ਦੀ ਨਜ਼ਰ ਆ ਰਹੀ ਹੈ। ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਇਸ ਮੌਕੇ ਐੱਸ ਐੱਸ ਪੀ ਮੀਨਾ ਵੱਲੋਂ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਕੋਰੋਨਾ ਤੋਂ ਬਚਾਅ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਜਾਗਰੂਕ ਕੀਤਾ ਗਿਆ  ਐੱਸ ਐੱਸ ਪੀ ਮੀਨਾ ਨੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸਖਤੀ ਨਾਲ ਆਦੇਸ਼ ਵੀ ਜਾਰੀ ਕੀਤਾ ਕਿ ਇਸ ਤੋਂ ਬਾਅਦ ਜੇ ਕੋਈ ਬਿਨਾਂ ਮਾਸਕ ਤੋਂ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸ਼ਹਿਰ ਅਤੇ ਛਾਉਣੀ ਦੇ ਵੱਖ ਵੱਖ ਥਾਣਿਆਂ ਦੇ ਮੁੱਖ ਅਧਿਕਾਰੀ ਮਨੋਜ ਕੁਮਾਰ,ਕੁਲਵਿੰਦਰ ਸਿੰਘ ਤੇ ਕਿਰਪਾਲ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼