Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਬਨਵਾਲਾ ਅਨੂੰਕਾ 'ਚ 23 ਸਾਲਾ ਨੌਜਵਾਨ ਦੀ ਹੱਤਿਆ

March 07, 2021 01:13 AM

ਡੱਬਵਾਲੀ, 6 ਮਾਰਚ (ਇਕਬਾਲ ਸਿੰਘ ਸ਼ਾਂਤ) : ਲੰਬੀ ਹਲਕੇ ਦੇ ਪਿੰਡ ਬਨਵਾਲਾ ਅਨੂੰਕਾ ਵਿਖੇ ਅੱਜ ਦਿਨ ਦਿਹਾੜੇ ਤੇਜ਼ਧਾਰ ਹਥਿਆਰ ਨਾਲ 23 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੱਤਨਾਮ ਸਿੰਘ ਪੁੱਤਰ ਸੁਰਜੀਤ ਸਿੰਘ (ਨਿੱਜੀ ਚੌਕੀਦਾਰ) ਵਜੋਂ ਹੋਈ ਹੋ। ਮੁੱਢਲੀ ਜਾਣਕਾਰੀ ਅਨੁਸਾਰ ਹੱਤਿਆ ਵਿਚ ਦੋ ਤਿੰਨ ਨੌਜਵਾਨਾਂ ਦੀ ਸ਼ਮੂਲੀਅਤ ਦੱਸੀ ਜਾਂਦੀ ਹੈ। ਮਾਮਲਾ ਦੋ ਧਿਰਾਂ ਦੀ ਆਪਸੀ ਰੰਜਿਸ਼ ਵਗੈਰਾ ਨਾਲ ਜੁੜਿਆ ਦੱਸਿਆ ਜਾਂਦਾ ਹੈ। ਲੰਬੀ ਥਾਣਾ ਦੇ ਮੁਖੀ ਚੰਦਰ ਸ਼ੇਖਰ ਨੇ ਦੱਸਿਆ ਕਿ ਸਤਨਾਮ ਨੂੰ ਜਖਮੀ ਹਾਲਤ ਵਿਚ ਲੰਬੀ ਹਸਪਤਾਲ ਲਿਆਂਦਾ ਗਿਆ। ਜਿੱਥੋਂ ਦੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਕਬਜ਼ੇ ਵਿਚ ਲੈ ਕੇ ਆਗਾਮੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ। ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਆਗਾਮੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ