Wednesday, August 05, 2020 ePaper Magazine
BREAKING NEWS
ਫਿਰੋਜ਼ਪੁਰ 'ਚ 20 ‘ਤੇ ਮੁਕਤਸਰ ਸਾਹਿਬ ਤੋਂ 12 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀਵੱਖ ਵੱਖ ਨਜ਼ਾਇਜ਼ ਸ਼ਰਾਬ ਦੀਆਂ 54 ਪੇਟੀਆਂ ਸਣੇ ਮੁਲਜ਼ਮ ਗ੍ਰਿਫਤਾਰਨਵਾਂਸ਼ਹਿਰ ਡੀਸੀ ਨੇ ਪਰਾਲੀ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਸ਼ਹਿਰ ਸੰਗਰੂਰ ਦੇ ਵਿਕਾਸ ਲਈ 9 ਕਰੋੜ ਰੁਪਏ ਤੋਂ ਵਧੇਰੇ ਦੇ ਕੰਮ ਪ੍ਰਵਾਨਜਲੰਧਰ 'ਚ ਚੜ੍ਹਦੀ ਸਵੇਰ ਕੋਰੋਨਾ ਕਾਰਨ ਤਿੰਨ ਮਰੀਜ਼ਾਂ ਦੀ ਗਈ ਜਾਨ, 53 ਮਿਲੇ ਨਵੇਂ ਕੇਸ40 ਸਾਲਾ ਨੌਜਵਾਨ ਦੀ ਖੇਤਾਂ 'ਚ ਮਿਲੀ ਲਾਸ਼, ਹੱਤਿਆ ਦਾ ਸ਼ੱਕਸੰਗਰੂਰ 'ਚ ਕੋਰੋਨਾ ਕਾਰਨ 31ਵੀਂ ਮੌਤ, 66 ਸਾਲਾ ਮਹਿਲਾ ਨੇ ਤੋੜਿਆ ਦਮਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19 ਲੱਖ ਦੇ ਪਾਰਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕੋਲੋਂ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਦੀ ਮੰਗੀ ਜਾਂਚ ਰਿਪੋਰਟਦਿੱਲੀ 'ਚ ਕੋਰੋਨਾ ਦੇ 674 ਨਵੇਂ ਮਾਮਲੇ, 12 ਦੀ ਮੌਤ

ਚੰਡੀਗੜ੍ਹ

ਸੜਕੀ ਹਾਦਸਿਆਂ 'ਤੇ ਕਾਬੂ ਪਾਉਣ ਲਈ ਸਰਕਾਰ ਦੀ ਪਹਿਲ ਕਦਮੀ

July 30, 2020 04:40 PM

ਚੰਡੀਗੜ੍ਹ : ਪੰਜਾਬ 'ਚ ਦਿਨੋਂ-ਦਿਨ ਵੱਧ ਰਹੇ ਸੜਕੀ ਹਾਦਸਿਆਂ 'ਤੇ ਕਾਬੂ ਪਾਉਣ ਲਈ ਸਰਕਾਰ ਨੇ ਪਹਿਲ ਕਦਮੀ ਕਰਦੇ ਹੋਏ ਟਾਸਕ ਫੋਰਸ ਦਾ ਗਠਨ ਕੀਤਾ ਹੈ, ਜਿਸ ਤਹਿਤ ਸੂਬੇ 'ਚ ਇਕ ਚੀਫ਼ ਇੰਜੀਨੀਅਰ ਅਤੇ 22 ਜ਼ਿਲ੍ਹਿਆਂ 'ਚ ਕਾਰਜਕਾਰੀ ਇੰਜੀਨੀਅਰ ਨਾਮਜ਼ਦ ਕੀਤੇ ਗਏ ਹਨ। ਇਹ ਅਧਿਕਾਰੀ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਗੇ। ਸੂਬਾ ਸਰਕਾਰ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਹ ਫ਼ੈਸਲਾ ਲਿਆ ਹੈ ਕਿ ਪੰਜਾਬ ਰੋਡ ਅਤੇ ਬ੍ਰਿਜ ਡਿਵੈਲਪਮੈਂਟ ਬੋਰਡ ਦੇ ਚੀਫ਼ ਇੰਜੀਨੀਅਰ ਮੁਕੇਸ਼ ਕੁਮਾਰ ਨੂੰ ਸੜਕ ਸੁਰੱਖਿਆ ਲਈ ਨੋਡਲ ਅਧਿਕਾਰੀ ਅਤੇ ਰਾਜ ਪੱਧਰੀ ਟਾਸਕ ਫੋਰਸ ਦਾ ਕਨਵੀਨਰ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਨੂੰ ਬਲੈਕ ਸਪਾਟਸ ਦੀ ਪਛਾਣ ਕਰਕੇ ਸੁਧਾਰਵਾਦੀ ਕਾਰਵਾਈ ਨੂੰ ਯਕੀਨੀ ਬਣਾਉਂਦਿਆਂ ਸੂਬੇ ਦੀਆਂ ਸੜਕਾਂ ਦੀ ਰੈਗੂਲਰ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। 'ਮਿਸ਼ਨ ਤੰਦਰੁਸਤ ਪੰਜਾਬ' ਦੇ ਮੁਖੀ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸੂਬੇ 'ਚ ਬਹੁਤ ਸਾਰੀਆਂ ਏਜੰਸੀਆਂ ਦੀ ਸ਼ਮੂਲੀਅਤ ਹੋਣ ਕਾਰਨ ਕਿਸੇ ਦੀ ਵੀ ਸੜਕ ਸੁਰੱਖਿਆ ਸਬੰਧੀ ਕੋਈ ਜਵਾਬਦੇਹੀ ਨਹੀਂ ਸੀ ਪਰ ਹੁਣ ਅਸੀਂ ਜਵਾਬਦੇਹੀ ਤੈਅ ਕਰਨ ਅਤੇ ਹਾਦਸਿਆਂ 'ਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਦੇ ਯੋਗ ਹੋਵਾਂਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਖੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ - ਆਸ਼ੂ

12ਵੀਂ ਬਰਸੀ 'ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਭਰਪੂਰ ਸ਼ਰਧਾਂਜਲੀਆਂ

ਚੇਤਨ ਸ਼ਰਮਾ ਬਣੇ ‘ਦੇਸ਼ ਸੇਵਕ’ ਦੇ ਜਨਰਲ ਮੈਨੇਜਰ

ਨਗਰ ਨਿਗਮ ਦੀ ਆਗਿਆ ਲਏ ਬਗੈਰ ਏਅਰਟੈਲ ਕੰਪਨੀ ਨੇ ਲਾਏ ਸੀ ਮੋਬਾਈਲ ਟਾਵਰ

ਕੋਰੋਨਾ ਦੇ ਮਰੀਜ਼ ਨੇ ਚੰਡੀਗੜ੍ਹ ਦੇ ਜੀ.ਐਮ.ਸੀ.ਐੱਚ - 32 ਵਿੱਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

ਚੰਡੀਗੜ੍ਹ ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਕਾਂਸਟੇਬਲ ਦੀ ਮੌਤ

ਸੂਬਾ ਸਰਕਾਰ ਵੱਲੋਂ ਲੋੜਵੰਦਾਂ ਨੂੰ ਕਰਵਾਇਆ ਜਾਵੇਗਾ ਮੁਫ਼ਤ ਪਲਾਜ਼ਮਾ ਮੁਹੱਈਆ

ਸ਼੍ਰੀਮਤੀ ਮੁਲਤਾਨੀ ਨੇ ਬੈਕਫਿੰਕੋ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਨਕਾਬਪੋਸ਼ਾਂ ਨੇ ਕੀਤੀ ਲੱਖਾਂ ਦੀ ਲੁੱਟ

ਕੋਵਿਡ-19 : ਚੰਡੀਗੜ੍ਹ 'ਚ ਆਏ 23 ਨਵੇਂ ਮਾਮਲੇ, ਇੱਕ ਦੀ ਮੌਤ