Wednesday, August 05, 2020 ePaper Magazine

ਚੰਡੀਗੜ੍ਹ

ਸੂਬਾ ਸਰਕਾਰ ਵੱਲੋਂ ਲੋੜਵੰਦਾਂ ਨੂੰ ਕਰਵਾਇਆ ਜਾਵੇਗਾ ਮੁਫ਼ਤ ਪਲਾਜ਼ਮਾ ਮੁਹੱਈਆ

July 30, 2020 07:30 PM

ਚੰਡੀਗੜ੍ਹ, 30 ਜੁਲਾਈ (ਏਜੰਸੀ) : ਕੋਵਿਡ-19 ਦੀ ਲਾਗ ਅਤੇ ਮੌਤਾਂ ਦੀ ਦਰ ਵਧਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਹੁਕਮ ਦਿੱਤੇ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥਰੈਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਅਤੇ ਇਹ ਵੀ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਪਲਾਜ਼ਮਾ ਕੋਰੋਨਾਵਾਇਰਸ ਦੇ ਕਿਸੇ ਵੀ ਇਲਾਜ ਦੀ ਅਣਹੋਂਦ ਵਿੱਚ ਕਈ ਮਾਮਲਿਆਂ ਵਿੱਚ ਜਾਨਾਂ ਬਚਾਉਣ ਵਿੱਚ ਸਹਾਈ ਸਾਬਤ ਹੋਇਆ ਹੈ। ਮੁੱਖ ਮੰਤਰੀ ਨੇ ਕੋਰੋਨਾ ਦੀ ਜੰਗ ਜਿੱਤਣ ਵਾਲਿਆਂ ਨੂੰ ਕੋਵਿਡ ਦੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮਹਾਮਾਰੀ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਕ ਮੀਟਿੰਗ ਮੌਕੇ ਅਜਿਹੇ ਮਰੀਜ਼ਾਂ ਨੂੰ ਆਪਣਾ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਤ ਕਰਨ ਲਈ ਵੀ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਤਕਰੀਬਨ 10,000 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਸੂਬੇ ਵਿੱਚ ਹਰੇਕ ਦੀ ਜ਼ਿੰਦਗੀ ਨੂੰ ਬਚਾਉਣਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ