Wednesday, August 05, 2020 ePaper Magazine
BREAKING NEWS
ਫਿਰੋਜ਼ਪੁਰ 'ਚ 20 ‘ਤੇ ਮੁਕਤਸਰ ਸਾਹਿਬ ਤੋਂ 12 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀਵੱਖ ਵੱਖ ਨਜ਼ਾਇਜ਼ ਸ਼ਰਾਬ ਦੀਆਂ 54 ਪੇਟੀਆਂ ਸਣੇ ਮੁਲਜ਼ਮ ਗ੍ਰਿਫਤਾਰਨਵਾਂਸ਼ਹਿਰ ਡੀਸੀ ਨੇ ਪਰਾਲੀ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਸ਼ਹਿਰ ਸੰਗਰੂਰ ਦੇ ਵਿਕਾਸ ਲਈ 9 ਕਰੋੜ ਰੁਪਏ ਤੋਂ ਵਧੇਰੇ ਦੇ ਕੰਮ ਪ੍ਰਵਾਨਜਲੰਧਰ 'ਚ ਚੜ੍ਹਦੀ ਸਵੇਰ ਕੋਰੋਨਾ ਕਾਰਨ ਤਿੰਨ ਮਰੀਜ਼ਾਂ ਦੀ ਗਈ ਜਾਨ, 53 ਮਿਲੇ ਨਵੇਂ ਕੇਸ40 ਸਾਲਾ ਨੌਜਵਾਨ ਦੀ ਖੇਤਾਂ 'ਚ ਮਿਲੀ ਲਾਸ਼, ਹੱਤਿਆ ਦਾ ਸ਼ੱਕਸੰਗਰੂਰ 'ਚ ਕੋਰੋਨਾ ਕਾਰਨ 31ਵੀਂ ਮੌਤ, 66 ਸਾਲਾ ਮਹਿਲਾ ਨੇ ਤੋੜਿਆ ਦਮਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19 ਲੱਖ ਦੇ ਪਾਰਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕੋਲੋਂ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਦੀ ਮੰਗੀ ਜਾਂਚ ਰਿਪੋਰਟਦਿੱਲੀ 'ਚ ਕੋਰੋਨਾ ਦੇ 674 ਨਵੇਂ ਮਾਮਲੇ, 12 ਦੀ ਮੌਤ

ਪੰਜਾਬ

ਕੈਪਟਨ ਅਮਰਿੰਦਰ ਦਾ ਵਿਰੋਧੀ ਧਿਰਾਂ ਨੂੰ ਜਵਾਬ, ਪਲਾਜ਼ਮਾ ਮੁਫ਼ਤ ਮੁਹੱਈਆ ਹੋਵੇਗਾ, ਵੇਚਣ/ਖਰੀਦਣ ਦੀ ਇਜਾਜ਼ਤ ਨਹੀਂ

July 30, 2020 09:27 PM
ਚੰਡੀਗੜ,30 ਜੁਲਾਈ (ਏਜੰਸੀ)। ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਇੱਕਠੇ ਹੋਣ ਵਾਲੇ ਪਲਾਜ਼ਮਾਂ ਨੂੰ ਵੇਚੇ ਜਾਣ ਦਾ ਵਿਰੋਧੀ ਧੀਰਾਂ ਵੱਲੋਂ ਮੁੱਦਾ ਚੁਕਣ ‘ਤੇ ਕੈਪਟਨ ਅਮਰਿੰਦਰ ਨੇ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਰੋਨਾ ਦੇ ਮਰੀਜ਼ਾਂ ਤੋਂ ਪਲਾਜ਼ਮਾ ਥਰੈਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਅਤੇ ਇਹ ਵੀ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਅਖਤਿਆਰ ਨਹੀਂ ਹੈ ਕਿਉਂ ਜੋ ਪਲਾਜ਼ਮਾ ਕਰੋਨਾ ਦੇ ਕਿਸੇ ਵੀ ਇਲਾਜ ਦੀ ਅਣਹੋਂਦ ਵਿੱਚ ਕਈ ਮਾਮਲਿਆਂ ਵਿੱਚ ਜਾਨਾਂ ਬਚਾਉਣ ਵਿੱਚ ਸਹਾਈ ਸਾਬਤ ਹੋਇਆ ਹੈ।
 ਮੁੱਖ ਮੰਤਰੀ ਨੇ ਤੰਦਰੁਸਤ ਹੋਏ ਕੋਰੋਨਾ ਦੇ ਮਰੀਜ਼ਾਂ ਨੂੰ ਕੋਵਿਡ ਦੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਕ ਮੀਟਿੰਗ ਮੌਕੇ ਅਜਿਹੇ ਮਰੀਜ਼ਾਂ ਨੂੰ ਆਪਣਾ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਤ ਕਰਨ ਵਾਸਤੇ ਵੀ ਕਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਕੋਵਿਡ ਦੇ ਤਕਰੀਬਨ 10,000 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਸੂਬੇ ਵਿੱਚ ਹਰੇਕ ਦੀ ਜ਼ਿੰਦਗੀ ਨੂੰ ਬਚਾਉਣਾ ਹੈ। 
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਅੰਮ੍ਰਿਤਸਰ ਅਤੇ ਫਰੀਦਕੋਟ ਵਿਖੇ ਦੋ ਪਲਾਜ਼ਮਾ ਬੈਂਕ ਸਥਾਪਤ ਕਰਨ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਪਟਿਆਲਾ ਵਿਖੇ ਪਹਿਲਾਂ ਹੀ ਚੱਲ ਰਹੇ ਪਲਾਜ਼ਮਾ ਬੈਂਕ ਨੂੰ ਸਹਾਰਾ ਮਿਲ ਸਕੇ। ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਇਸ ਮੌਕੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਨਵੇਂ ਬੈਂਕਾਂ ਸਬੰਧੀ ਮਨਜ਼ੂਰੀ ਹਾਸਲ ਹੋ ਚੁੱਕੀ ਹੈ ਅਤੇ ਉਪਕਰਨਾਂ ਦੀ ਖਰੀਦ ਲਈ ਟੈਂਡਰ ਜਾਰੀ ਕੀਤੇ ਜਾ ਰਹੇ ਹਨ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ