Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਪੰਜਾਬ

ਪ੍ਰਿੰਸ ਖੁੱਲਰ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ

July 31, 2020 07:27 PM
ਚੰਡੀਗੜ੍ਹ, 31 ਜੁਲਾਈ (ਏਜੰਸੀ) : ਪੰਜਾਬ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਪ੍ਰਿੰਸ ਖੁੱਲਰ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਅੱਜ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਪ੍ਰਗਟ ਕਰਦਿਆਂ ਸ੍ਰੀ ਖੁੱਲਰ ਨੇ ਕਿਹਾ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਭਲਾਈ ਦੀ ਦਿਸ਼ਾ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਕੋਸ਼ਿਸ਼ ਕਰਨਗੇ। ਨੌਜਵਾਨਾਂ ਬਾਰੇ ਨੀਤੀਆਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਦਾ ਯਕੀਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਦੇਸ਼ ਨੂੰ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਦੀ ਯੋਗਤਾ ਹੈ।
 
ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਉਹ ਨੌਜਵਾਨਾਂ ਤੇ ਸੂਬਾ ਸਰਕਾਰ ਵਿੱਚ ਪੁਲ ਵਾਂਗ ਕੰਮ ਕਰਨਗੇ। ਪ੍ਰਿੰਸ ਖੁੱਲਰ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਉਤੇ ਰਹਿ ਚੁੱਗੇ ਹਨ। ਉਹ ਸਾਲ 2000 ਤੋਂ 2004 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਉਹ 2017 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ। ਮੌਜੂਦਾ ਸਮੇਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਵੈਲਫੇਅਰ ਤੇ ਐਜੂਕੇਸ਼ਨ ਸੈੱਲ ਦੇ ਚੇਅਰਮੈਨ ਤੇ ਸੂਬਾਈ ਸਿਹਤ ਮਿਸ਼ਨ ਦੇ ਮੈਂਬਰ ਹਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ