Wednesday, August 05, 2020 ePaper Magazine

ਸਿਹਤ

ਸਿਹਤ ਮੰਤਰੀ ਨੇ ਲੁਧਿਆਣਾ 'ਤੇ ਪ੍ਰਾਇਮਰੀ ਸਿਹਤ ਕੇਂਦਰ ਬਰਨਾਲਾ ਜੱਚਾ-ਬੱਚਾ ਸਿਹਤ ਸੰਭਾਲ ਦਾ ਰੱਖਿਆ ਨੀਂਹ ਪੱਥਰ

July 31, 2020 07:31 PM
ਚੰਡੀਗੜ੍ਹ, 31 ਜੁਲਾਈ (ਏਜੰਸੀ) : ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਝੋਰੜਾਂ ਵਿਖੇ ਪ੍ਰਾਇਮਰੀ ਸਿਹਤ ਕੇਂਦਰ ਅਤੇ ਜ਼ਿਲ੍ਹਾ ਬਰਨਾਲਾ ਦੇ ਤਪਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕਰਨ ਲਈ ਨੀਂਹ ਪੱਥਰ ਰੱਖਿਆ। 
 
ਸਿਹਤ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਰੋਨਾ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੌਰਾਨ ਰਾਜ ਵਿੱਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਲੋਕਾਂ ਤੱਕ ਢੁੱਕਵੀਆਂ ਸਿਹਤ ਸਹੂਲਤਾਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ 4000 ਅਸਾਮੀਆਂ ਭਰਨ ਜਾ ਰਹੀ ਹੈ ਅਤੇ ਜਲਦ ਹੀ ਭਰਤੀ ਪ੍ਰਕਿਰਿਆ ਆਰੰਭ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਝੋਰੜਾਂ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਜੋ ਸਾਰਾਗੜੀ ਜੰਗ ਦੇ ਲਾਸਾਨੀ ਸ਼ਹੀਦ ਹਵਲਦਾਰ ਈਸ਼ਰ ਸਿੰਘ ਦੀ ਯਾਦ ਵਿਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਬਰਨਾਲਾ ਦੇ ਤਪਾ ਵਿਖੇ ਮਾਈ ਦੌਲਤਾ ਜੱਚਾ- ਬੱਚਾ ਸਿਹਤ ਸੰਭਾਲ ਹਸਪਤਾਲ ਦਾ ਨੀਂਹ ਪੱਥਰ ਵੀ ਰੱਖਿਆ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ