Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਪੰਜਾਬ

ਵਿਲੱਖਣ ਪਹਿਚਾਣ ਪੱਤਰ ਅਤੇ ਅੰਗਹੀਣਤਾ ਸਰਟੀਫਿਕੇਟ ਜਾਰੀ ਕਰਨ ਲਈ ਮੁਹਾਲੀ ਦੀ ਚੋਣ ਪਾਇਲਟ ਜਿਲ੍ਹੇ ਵੱਜੋਂ ਹੋਈ

July 31, 2020 08:08 PM

ਮੁਹਾਲੀ, 31 ਜੁਲਾਈ (ਏਜੰਸੀ) : ਪੰਜਾਬ ਰਾਜ ਦੇ ਵਸਨੀਕ ਦਿਵਿਆਂਗਜਨਾਂ ਨੂੰ ਵਿਲੱਖਣ ਪਹਿਚਾਣ ਦੇਣ ਅਤੇ ਆਨਲਾਇਨ ਦਿਵਿਆਂਗਤਾ ਸਰਟੀਫਿਕੇਟ ਜਾਰੀ ਕਰਨ ਲਈ ”unique Persons with disabilities" ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਅਧੀਨ ਦਿਵਿਆਂਗਜਨਾ ਨੂੰ ਵਿਲੱਖਣ ਪਹਿਚਾਣ ਪੱਤਰ (ਯੂ. ਡੀ. ਆਈ. ਕਾਰਡ)/ ਆਨਲਾਈਨ ਦਿਵਿਆਂਗਤਾ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ।ਐਸ.ਏ.ਐਸ.ਨਗਰ ਦੇ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ ਅਤੇ ਅੰਗਹੀਣਤਾ ਸਰਟੀਫਿਕੇਟ ਜਾਰੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਸ ਜਿਲ੍ਹੇ ਦੀ ਚੋਣ ਪਾਇਲਟ ਜਿਲ੍ਹੇ ਵੱਜੋਂ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਤਹਿਤ ਕਿਸੇ ਵੀ ਤਰਾਂ ਦੀ ਅਪੰਗਤਾ ਵਾਲੇ ਦਿਵਿਆਂਗ ਵਿਅਕਤੀ ਜਿਨ੍ਹਾਂ ਦਾ ਅਜੇ ਤੱਕ ਦਿਵਿਆਂਗਤਾ (ਅੰਗਹੀਣਤਾ) ਸਰਟਫਿਕੇਟ ਨਾ ਬਣਿਆ ਹੋਵੇ, ਉਹ ਵਿਅਕਤੀ ਆਪਣਾ ਸਰਟੀਫਿਕੇਟ ਬਣਵਾ ਸਕਦੇ ਹਨ।ਇਸੇ ਤਰਾਂ ਜਿਨ੍ਹਾਂ ਵਿਅਕਤੀਆਂ ਕੋਲ ਪਹਿਲਾਂ ਹੀ ਸਿਹਤ ਵਿਭਾਗ ਵੱਲੋਂ ਜਾਰੀ ਕੀਤਾ ਹੋਇਆ ਅਪੰਗਤਾ ਸਰਟੀਫਿਕੇਟ ਹੋਵੇ ਉਹ ਵੀ ਆਪਣਾ ਸਰਟੀਫਿਕੇਟ ਡਿਜ਼ੀਟਾਈਜ਼ ਕਰਵਾ ਸਕਦੇ ਹਨ ਅਤੇ ਨਾਲ ਹੀ ਵਿਲੱਖਣ ਸ਼ਨਾਖਤੀ ਕਾਰਡ ਵੀ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਇਹ ਵਿਲੱਖਣ ਪਹਿਚਾਣ ਪੱਤਰ ਦੇਣ ਦਾ ਉਦੇਸ਼ ਦਿਵਿਆਂਗ ਵਿਅਕਤੀਆਂ ਦਾ ਰਾਸ਼ਟਰੀ ਪੱਧਰ/ ਰਾਜ ਪੱਧਰ/ ਜਿਲ੍ਹਾ ਪੱਧਰ ਤੇ ਡਾਟਾਬੇਸ ਤਿਆਰ ਕਰਕੇ ਉਹਨਾ ਨੂੰ ਪਿੰਡ ਪੱਧਰ, ਬਲਾਕ ਪੱਧਰ, ਜਿਲ੍ਹਾ ਪੱਧਰ, ਰਾਜ ਪੱਧਰ ਅਤੇ ਰਾਸ਼ਟਰੀ ਪੱਧਰ ਤੇ ਮੁੱਖ ਧਾਰਾ ਵਿੱਚ ਲਿਆਉਣਾ ਹੈ ਤਾਂ ਜ਼ੋ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਸਾਨੀ ਨਾਲ ਉਨ੍ਹਾਂ ਤੱਕ ਪਹੁੰਚ ਸਕਣ ਅਤੇ ਉਨ੍ਹਾਂ ਨੂੰ ਇੱਕ ਵਿਲੱਖਣ ਪਹਿਚਾਣ ਪੱਤਰ ਵੀ ਮਿਲ ਸਕੇ। ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ”494 ”unique Persons with disabilities" ਪ੍ਰੋਜੈਕਟ ਅਧੀਨ www.swablambancard.gov.in ਪੋਰਟਲ ਬਣਾਇਆ ਗਿਆ ਹੈ। ਦਿਵਿਆਂਗ ਵਿਅਕਤੀ ਵੱਲੋਂ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕੀ ਸਾਇਬਰ ਕੈਫੇ, ਸੇਵਾ ਕੇਂਦਰ, ਸਿਹਤ ਕੇਂਦਰ, ਸਿਵਲ ਸਰਜ਼ਨ ਦਫਤਰ, ਸਮਾਜਿਕ ਸੁਰੱਖਿਆ ਅਫਸਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿੱਚ ਜਾ ਕੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਕਾਰਡ ਦੇ ਧਾਰਕਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਤਹਿਤ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਤੋਂ ਇਲਾਵਾ ਪੰਜਾਬ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ ਦੀਆਂ ਬੱਸਾਂ ਵਿੱਚ ਅੱਧੇ ਕਿਰਾਏ ਸਹੂਲਤ ਦਿੱਤੀ ਜਾਂਦੀ ਹੈ, ਇਸ ਦੇ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸਕੀਮ ਅਧੀਨ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ, ਸਮੇਂ ਸਮੇਂ ਤੇ ਸਰਕਾਰ ਵੱਲੋਂ ਨਿਰਧਾਰਤ ਸਰਕਾਰੀ ਨੌਕਰੀਆਂ ਦੀ ਭਰਤੀ ਤਰੱਕੀਆ ਵਿੱਚ ਰਾਖਵਾਂਕਰਨ, ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਵਿਸ਼ੇਸ਼ ਲੋੜਾਂ ਲਈ ਖਰੀਦੇ ਜਾਣ ਵਾਲੇ ਵਾਹਨਾਂ ਤੇ ਐਕਸਾਈਜ਼ ਡਿਊਟੀ ਅਤੇ ਰੋਡ ਟੈਕਸ ਵਿੱਚ ਰਿਆਇਤ ਦਿੱਤੀ ਜਾਂਦੀ ਹੈ, ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੇ ਨਿੱਜੀ ਵਾਹਨਾਂ ਤੇ ਟੋਲ ਟੈਕਸ ਮਾਫੀ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ, ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗ ਵਿਦਿਆਰਥੀਆਂ ਅਤੇ ਪੇਂਡੂ ਖੇਤਰਾਂ ਦੀ ਦਿਵਿਆਂਗ ਵਿਦਿਆਰਥਣਾਂ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ