Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਪੰਜਾਬ

ਬਾਘਾ ਪੁਰਾਣਾ ਨੇੜੇ ਅਣਪਛਾਤੇ ਚੋਰਾਂ ਵੱਲੋਂ ਬੈਂਕ ਅਤੇ ਏ.ਟੀ.ਐੱਮ ਚ' ਚੋਰੀ ਕਰਨ ਦੀ ਕੋਸ਼ਿਸ਼

July 31, 2020 08:35 PM

ਬਾਘਾ ਪੁਰਾਣਾ 31 ਜੁਲਾਈ (ਕ੍ਰਿਸ਼ਨ ਸਿੰਗਲਾ) : ਬਾਘਾ ਪੁਰਾਣਾ ਪੁਲਿਸ ਥਾਣੇ ਅਧੀਨ ਪਿੰਡ ਥਰਾਜ ਵਿਖੇ ਅਣਪਛਾਤੇ ਚੋਰਾਂ ਵੱਲੋਂ ਐੱਚ.ਡੀ.ਐੱਫ.ਸੀ ਬੈਂਕ ਅਤੇ ਏ.ਟੀ.ਐੱਮ ਦੇ ਜਿੰਦਰੇ ਭੰਨ੍ਹ ਕੇ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੂਸਾਰ ਐੱਚ.ਡੀ.ਐੱਫ.ਸੀ ਬੈਂਕ ਥਰਾਜ ਦੇ ਮੈਨੇਜਰ ਨੇ ਦੱਸਿਆ ਕਿ 29 ਜੁਲਾਈ ਨੂੰ ਉਹ ਬੈਂਕ ਬੰਦ ਕਰਕੇ ਆਪਣੇ ਘਰ ਚਲੇ ਗਏ ਸਨ, 30 ਜੁਲਾਈ ਨੂੰ ਸਵੇਰੇ ਕਰੀਬ 8:30 ਵਜੇ ਕੈਸ਼ੀਅਰ ਹਰਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੰਬਵਾਲੀ ਆਇਆ ਜਿਸਨੇ ਬੈਂਕ ਖੋਲਣ ਸਮੇਂ ਦੇਖਿਆ ਕਿ ਬੈਂਕ ਦੇ ਮੇਨ ਸੇਫ ਸ਼ਟਰ ਦੇ ਦੋਵੇਂ ਜਿੰਦਰੇ ਟੁੱਟੇ ਪਏ ਸਨ ਅਤੇ ਇੱਕ ਕੁੰਡਾ ਵੀ ਟੁੱਟਿਆ ਪਿਆ ਸੀ,ਏ.ਟੀ.ਐੱਮ ਦਾ ਜਿੰਦਰਾ ਵੀ ਆਰੀ ਨਾਲ ਅਣਪਛਾਤੇ ਚੋਰਾਂ ਵੱਲੋਂ ਵੱਢਣ ਦੀ ਕੋਸ਼ਿਸ਼ ਕੀਤੀ ਹੋਈ ਸੀ ਅਤੇ ਬੈਂਕ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ ਉੱਪਰ ਕਾਲੇ ਰੰਗ ਦੀ ਸਪਰੇ ਕੀਤੀ ਹੋਈ ਸੀ।ਇਸ ਸਬੰਧੀ ਸਹਾਇਕ ਥਾਣੇਦਾਰ ਰਘੂਵਿੰਦਰ ਪ੍ਰਸ਼ਾਦ ਨੇ ਦੱਸਿਆ ਕਿ ਬੈਂਕ ਦੇ ਮੈਨੇਜਰ ਪਰਮਪਾਲ ਸਿੰਘ ਪੁੱਤਰ ਗੁਰਮਿੰਦਰ ਸਿੰਘ ਵਾਸੀ ਕੋਟਕਪੁਰਾ ਦੇ ਬਿਆਨ ਮੁਤਾਬਿਕ ਅਣਪਛਾਤੇ ਚੋਰਾਂ ਦੇ ਖਿਲਾਫ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ