Wednesday, August 05, 2020 ePaper Magazine

ਦੇਸ਼

ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ 'ਚ ਮੁੰਬਈ ਪੁਲਿਸ ਸਮਰੱਥ : ਠਾਕਰੇ

August 01, 2020 03:55 PM

ਮੁੰਬਈ, 01 ਅਗਸਤ (ਏਜੰਸੀ) : ਮੁੱਖ ਮੰਤਰੀ ਉੱਧਵ ਠਾਕਰੇ ਨੇ ਕਿਹਾ ਕਿ ਮੁੰਬਈ ਪੁਲਿਸ ਫਿਲਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਆਤਮ ਹੱਤਿਆ ਮਾਮਲੇ ਦੀ ਜਾਂਚ ਕਰਨ ਲਈ ਸਮਰੱਥ ਹੈ। ਵਿਰੋਧੀ ਧਿਰ ਇਸ ਮਾਮਲੇ ‘ਤੇ ਰਾਜਨੀਤੀ ਕਰ ਰਹੀ ਹੈ, ਜਿਸ ਕਾਰਨ ਮਹਾਰਾਸ਼ਟਰ ਅਤੇ ਬਿਹਾਰ ਦੇ ਰਿਸ਼ਤੇ ਵਿਗੜ ਰਹੇ ਹਨ।

ਸ਼ਨੀਵਾਰ ਨੂੰ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਜਿਸ ਪੁਲਿਸ ਨੂੰ ਦੇਵੇਂਦਰ ਫੜਨਵੀਸ ਇਸ ਮਾਮਲੇ ‘ਤੇ ਸ਼ੱਕ ਦੇ ਘੇਰੇ ਵਿਚ ਲੈਕੇ ਆ ਰਹੇ ਹਨ, ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਸ ਪੁਲਿਸ ਦੇ ਜ਼ੋਰ ‘ਤੇ ਪੰਜ ਸਾਲ ਚਲਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤੀ ਵੀ ਸੀਮਤ ਹੋਣੀ ਚਾਹੀਦੀ ਹੈ। ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ, ਕੋਰੋਨਾ ਵਰਗੇ ਸੰਕਟ ਦੌਰਾਨ ਇਹੀ ਪੁਲਿਸ ਲੋਕਾਂ ਦੀ ਸੁਰੱਖਿਆ ਵੀ ਕਰ ਰਹੀ ਹੈ। ਇਸ ਪੁਲਿਸ 'ਤੇ ਸ਼ੱਕ ਜਤਾ ਕੇ ਵਿਰੋਧੀ ਧਿਰ ਨੇ ਕੋਰੋਨਾ ਨਾਲ ਲੜ ਰਹੇ ਯੋਧਿਆਂ ਦਾ ਅਪਮਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪ੍ਰਸ਼ੰਸਕਾਂ ਦੀਆਂ ਭਾਵਨਾਵਾਂ ਨੂੰ ਸਮਝ ਸਕਦੇ ਹਨ। ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜੇਕਰ ਕਿਸੇ ਨੂੰ ਕੋਈ ਜਾਣਕਾਰੀ ਹੈ ਤਾਂ ਇਸ ਨੂੰ ਮੁੰਬਈ ਪੁਲਿਸ ਨਾਲ ਸਾਂਝਾ ਕਰੋ। ਮਾਮਲੇ ਵਿਚ ਕੋਈ ਨਰਮੀ ਨਹੀਂ ਵਰਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਬਾਂਦਰਾ ਸਥਿਤ ਆਪਣੀ ਰਿਹਾਇਸ਼ 'ਤੇ ਖੁਦਕੁਸ਼ੀ ਕਰ ਲਈ ਸੀ। ਇਸ
ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਵਿਧਾਨ ਸਭਾ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਕੀਤੀ ਸੀ। ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਸੀ ਕਿ ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰਨ ਚ ਸਮਰੱਥ ਹੈ, ਇਸ ਲਈ ਇਸਦੀ ਜਾਂਚ ਸੀਬੀਆਈ ਨੂੰ ਨਹੀਂ ਸੌਂਪੀ ਜਾਏਗੀ। ਅੱਜ ਮੁੱਖ ਮੰਤਰੀ ਨੇ ਉਨ੍ਹਾਂ ਲੋਕਾਂ ਨੂੰ ਵੀ ਸੁਣਿਆ ਹੈ ਜਿਨ੍ਹਾਂ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਅਤੇ
ਮੁੰਬਈ ਪੁਲਿਸ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ