Wednesday, August 05, 2020 ePaper Magazine

ਪੰਜਾਬ

ਮਾਸਟਰ ਕੇਡਰ ਯੂਨੀਅਨ ਨੇ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

August 01, 2020 07:40 PM

ਨੂਰਪੁਰ ਬੇਦੀ, 1 ਅਗਸਤ, ਬਲਵਿੰਦਰ ਰੈਤ : ਪੰਜਾਬ ਸਰਕਾਰ ਵੱਲੋਂ ਹਰ ਰੋਜ਼ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾਣ ਕਾਰਣ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵੱਜੋਂ ਮਾਸਟਰ ਕੇਡਰ ਯੂਨੀਅਨ ਬਲਾਕ ਨੂਰਪੁਰ ਬੇਦੀ ਦੇ ਅਧਿਆਪਕਾਂ ਨੇ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਸਥਾਨਕ ਰੈਸਟ ਹਾਊਸ ਵਿਖੇ ਫਾਊਂਡਰ ਮੈਂਬਰ ਵਸ਼ਿੰਗਟਨ ਸਿੰਘ ਸਮੀਰੋਵਾਲ, ਜੋਨਲ ਪ੍ਰਧਾਨ ਕਮਲਜੀਤ ਸਿੰਘ ਸਮੀਰੋਵਾਲ ਦੀ ਅਗਵਾਈ ਹੇਠ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਫੂਕਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਭਵਨ ਸਿੰਘ ਸੈਣੀ ਨੇ ਦੱਸਿਆ ਕਿ ਮੋਬਾਇਲ ਭੱਤਾ ਕਟੋਤੀ, ਕੇਂਦਰ ਤਨਖਾਹ ਕਮਿਸ਼ਨ ਨੂੰ ਪੰਜਾਬ ਦੇ ਮੁਲਜ਼ਾਮਾਂ ਦੇ ਜਬਰੀ ਥੋਪਣਾ, 15-20-25 ਸੇਵਾ ਚੁੱਕੇ ਮੁਲਾਜਮਾਂ ਦੀ ਛਾਂਟੀ ਕਰਨ ਦੇ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨਾਂ ਦਾ ਸਖਤ ਸ਼ਬਦਾਂ ਵਿੱਚ ਵਿਰੋਧ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਤਜਿੰਦਰ ਸਿੰਘ ਸੈਣੀਮਾਜ਼ਰਾ ਨੇ ਕਿਹਾ ਕਿ ਅੱਜ ਜਦੋਂ ਮੁਲਾਜਮ ਕੋਰੋਨਾ ਦੇ ਦੋਰ ਵਿੱਚ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਹਰ ਫਰੰਟ ਤੇ ਪੰਜਾਬ ਸਰਕਾਰ ਦਾ ਸਾਥ ਦੇ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਨਾ ਕਿ ਉਨ੍ਹਾਂ ਦੀਆਂ ਸਹੂਲਤਾਂ ਖੋਹਣੀਆਂ ਚਾਹੀਦੀਆਂ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਸ਼ਰਮ ਦੀ ਗੱਲ ਹੈ ਕਿ ਹੁਣ ਜਦੋਂ ਸਾਰੇ ਅਧਿਆਪਕ ਆਨਲਾਈਨ ਬੱਚਿਆਂ ਦੀ ਪੜ੍ਹਾਈ ਕਰਵਾ ਰਹੇ ਹਨ ਤਾਂ ਸਰਕਾਰ ਮੋਬਾਇਲ ਭੱਤੇ ਦੀ ਕਟੋਤੀ ਕਰ  ਰਹੀ  ਹੈ। ਜੇਕਰ ਸਰਕਾਰ ਨੇ ਕਟੋਤੀ ਕਰਨੀ ਹੈ ਤਾਂ ਵਿਧਾਇਕਾਂ ਨੂੰ ਦਿੱਤੇ ਜਾਂਦੇ 15000 ਰੁਪਏ ਦੇ ਟੈਲੀਫੋਨ ਭੱਤੇ ਨੂੰ ਬੰਦ ਕਰੇ ਅਤੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇੱਕ ਤੋਂ ਵੱਧ ਜੋ ਪੈਨਸ਼ਨਾਂ ਦੀ ਸਹੂਲਤ ਦਿੱਤੀ ਜਾਂਦੀ ਹੈ ਉਸ ਨੂੰ ਬੰਦ ਕੀਤਾ ਜਾਵੇ ਤਾਂ ਜੋ ਖਜਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਨਾ ਲੱਗ ਸਕੇ। ਇਸ ਮੌਕੇ ਹਰਜੀਤ ਸਿੰਘ ਸੈਣੀ, ਅਮਰਜੀਤ ਸਿੰਘ ਸੈਣੀ, ਕੁਲਦੀਪ ਸਿੰਘ, ਸੁਖਦੇਵ ਸਿੰਘ ਭੈਣੀ, ਜੋਨਲ ਪ੍ਰਧਾਨ ਮਹਿੰਦਰ ਸਿੰਘ ਰਾਣਾ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ