Wednesday, August 05, 2020 ePaper Magazine
BREAKING NEWS
ਫਿਰੋਜ਼ਪੁਰ 'ਚ 20 ‘ਤੇ ਮੁਕਤਸਰ ਸਾਹਿਬ ਤੋਂ 12 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀਵੱਖ ਵੱਖ ਨਜ਼ਾਇਜ਼ ਸ਼ਰਾਬ ਦੀਆਂ 54 ਪੇਟੀਆਂ ਸਣੇ ਮੁਲਜ਼ਮ ਗ੍ਰਿਫਤਾਰਨਵਾਂਸ਼ਹਿਰ ਡੀਸੀ ਨੇ ਪਰਾਲੀ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਸ਼ਹਿਰ ਸੰਗਰੂਰ ਦੇ ਵਿਕਾਸ ਲਈ 9 ਕਰੋੜ ਰੁਪਏ ਤੋਂ ਵਧੇਰੇ ਦੇ ਕੰਮ ਪ੍ਰਵਾਨਜਲੰਧਰ 'ਚ ਚੜ੍ਹਦੀ ਸਵੇਰ ਕੋਰੋਨਾ ਕਾਰਨ ਤਿੰਨ ਮਰੀਜ਼ਾਂ ਦੀ ਗਈ ਜਾਨ, 53 ਮਿਲੇ ਨਵੇਂ ਕੇਸ40 ਸਾਲਾ ਨੌਜਵਾਨ ਦੀ ਖੇਤਾਂ 'ਚ ਮਿਲੀ ਲਾਸ਼, ਹੱਤਿਆ ਦਾ ਸ਼ੱਕਸੰਗਰੂਰ 'ਚ ਕੋਰੋਨਾ ਕਾਰਨ 31ਵੀਂ ਮੌਤ, 66 ਸਾਲਾ ਮਹਿਲਾ ਨੇ ਤੋੜਿਆ ਦਮਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19 ਲੱਖ ਦੇ ਪਾਰਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕੋਲੋਂ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਦੀ ਮੰਗੀ ਜਾਂਚ ਰਿਪੋਰਟਦਿੱਲੀ 'ਚ ਕੋਰੋਨਾ ਦੇ 674 ਨਵੇਂ ਮਾਮਲੇ, 12 ਦੀ ਮੌਤ

ਪੰਜਾਬ

ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਆਨਲਾਈਨ ਸੈਮੀਨਾਰ ਕਰਵਾਇਆ

August 01, 2020 07:44 PM

ਰਾਮਪੁਰਾ ਫੂਲ , 1 ਅਗਸਤ (ਹੇਮੰਤ ਸ਼ਰਮਾ/ਓਮ ਪ੍ਰਕਾਸ਼) : ਮਾਲਵੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ, ਢੱਡੇ ਵਿਖੇ ਕੋਮੀ ਸੇਵਾ ਯੋਜਨਾ ਦੇ ਸਹਿਯੋਗ ਨਾਲ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਆਨਲਾਇਨ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਤਹਿਤ ਸ੍ਰ: ਗੁਰਜੰਗ ਸਿੰਘ ਬਲਾਕ ਅਫਸਰ ਵਿਸਥਾਰ ਬਠਿੰਡਾ, ਮੈਡਮ ਬੇਅੰਤ ਕੌਰ ਵਣ ਗਾਰਡ ਇੰਚਾਰਜ ਤਲਵੰਡੀ ਸਾਬੋ, ਮੈਡਮ ਖੁਸ਼ਦੀਪ ਕੌਰ ਵਣ ਗਾਰਡ ਇੰਚਾਰਜ ਰਾਮਪੁਰਾ ਉਚੇਚੇ ਤੌਰ ਤੇ ਪਹੁੰਚੇ। ਕੋਵਿਡ-19 ਕੋਰੋਨਾ ਮਹਾਮਾਰੀ ਦੇ ਮੱਦੇਨਜਰ ਸਰਕਾਰ ਦੀਆਂ ਹਦਾਇਤਾਂ ਦਾ ਧਿਆਨ ਰੱਖਦੇ ਹੋਏ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਆਨਲਾਇਨ ਸੈਮੀਨਾਰ ਆਯੋਜਿਤ ਕੀਤਾ, ਜਿਸ ਤਹਿਤ ਮੈਡਮ ਬੇਅੰਤ ਕੋਰ ਨੇ ਕੁਦਰਤੀ ਸਰੋਤਾਂ, ਰੁੱਖਾਂ ਅਤੇ ਜੀਵ ਜੰਤੂਆਂ ਦੀ ਸੰਭਾਲ, ਪ੍ਰਦੂਸ਼ਣ ਦੀ ਰੋਕਥਾਮ, ਪਲਾਸਟਿਕ ਦੀ ਵਰਤੋਂ ਘਟਾਉਣ ਬਾਰੇ ਜਾਣਕਾਰੀ ਦਿੱਤੀ। ਬਲਾਕ ਅਫਸਰ ਵਿਸਥਾਰ ਸ੍ਰ: ਗੁਰਜੰਗ ਸਿੰਘ ਨੇ ਵੱਖ ਵੱਖ ਤਰਾਂ ਦੇ ਹਰਬਲ ਪੌਦਿਆਂ ਅਤੇ ਰਵਾਇਤੀ ਪੋਦਿਆਂ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਪੌਦੇ ਲਗਾਉਣ ਅਤੇ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ। ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਸੰਸਥਾ ਵਿਖੇ 2010 ਤੋਂ ਪੌਦੇ ਲਗਾ ਕੇ ਸਾਂਭ ਸੰਭਾਲ ਕਰਕੇ ਪੈਦਾ ਕੀਤੀ ਹਰਿਆਲੀ ਅਤੇ ਸੰਸਥਾ ਵੱਲੋਂ ਇਲਾਕੇ ਵਿੱਚ ਪੌਦੇ ਲਗਾ ਕੇ ਅਤੇ ਕੁਦਰਤ ਦੀ ਸਾਂਭ ਸੰਭਾਲ ਲਈ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਨੇ ਵਣ ਮੰਡਲ ਵਿਸਥਾਰ ਦੇ ਅਫਸਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤ ਦਾ ਮਨੁੱਖੀ ਜੀਵਨ ਨਾਲ ਬਹੁਤ ਨੇੜਲਾ ਅਤੇ ਸਿੱਧਾ ਸੰਬੰਧ ਹੈ। ਕੁਦਰਤੀ ਸ੍ਰੋਤਾਂ, ਜੀਵ ਜੰਤੂਆਂ ਅਤੇ ਰੁੱਖਾ ਦੇ ਸਾਂਭ ਸੰਭਾਲ ਬਹੁਤ ਹੀ ਜਿਆਦਾ ਜਰੂਰੀ ਹੈ। ਭਵਿੱਖ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਣ ਮੰਡਲ ਵਿਸਥਾਰ ਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ  ਰਾਹੀਂ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦਾ ਵੀ ਭਰੋਸਾ ਦਿਵਾਇਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ