Monday, September 21, 2020 ePaper Magazine
BREAKING NEWS
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰਆਕਸਫੋਰਡ ਯੂਨੀਵਰਸਿਟੀ ਵੱਲੋਂ 'ਕੋਵੀਸ਼ੀਲਡ' ਦੀ ਆਖਰੀ ਪੜਾਅ ਦੀ ਪਰਖ਼ ਸ਼ੁਰੂਕੇਂਦਰ ਸਰਕਾਰ ਦੀ ਬਾਹਰੀ ਦੇਣਦਾਰੀ 558 ਅਰਬ ਡਾਲਰ ਤੋਂ ਪਾਰਜੰਮੂ : ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਰਹੇ ਚੁੱਪ : ਰੰਧਾਵਾਐਮਐਸਪੀ ਸਿਸਟਮ ਨੂੰ ਜਿਸ ਦਿਨ ਵੀ ਕੋਈ ਖ਼ਤਰਾ ਆਇਆ, ਉਸੀ ਦਿਨ ਡਿਪਟੀ ਸੀਐਮ ਦੇ ਅਹੁਦੇ ਤੋਂ ਅਸਤੀਫਾ ਦੇਣਗੇ : ਦੁਸ਼ਯੰਤ ਚੌਟਾਲਾਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀਇਸ ਵਾਰ ਠੰਢ 'ਚ ਵੀ ਲੱਦਾਖ ਸਰਹੱਦ 'ਤੇ ਤਾਇਨਾਤ ਰਹਿਣਗੇ ਭਾਰਤੀ ਫ਼ੌਜ ਦੇ ਜਵਾਨਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਪੰਜਾਬ

ਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼

August 02, 2020 08:42 PM

- ਬੀਐੱਸਐੱਫ ਦੇ ਸਿਪਾਹੀ ਸਣੇ 3 ਮੁਲਜ਼ਮ ਗ੍ਰਿਫ਼ਤਾਰ

ਦਸਬ
ਚੰਡੀਗੜ੍ਹ/2 ਅਗਸਤ : ਪੰਜਾਬ ਪੁਲਿਸ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਦੋ ਤਸਕਰਾਂ ਸਮੇਤ ਪਾਕਿ ਸਰਹੱਦ 'ਤੇ ਤਾਇਨਾਤ ਇੱਕ ਬੀਐਸਐਫ ਦੇ ਸਿਪਾਹੀ ਨੂੰ ਗ੍ਰਿਫਤਾਰ ਕਰਕੇ ਪਾਕਿ ਵੱਲੋਂ ਸਮਰਥਨ ਪ੍ਰਾਪਤ ਸਰਹੱਦ ਪਾਰੋਂ ਚਲਦੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਇਕ ਹੋਰ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ।
ਪੁਲਿਸ ਮਸਕਟ, ਓਮਾਨ ਤੋਂ ਫਰਾਰ ਹੋਏ ਸਰਗਨਾ ਸਤਨਾਮ ਸਿੰਘ ਉਰਫ ਸੱਤਾ ਦੀ ਹਵਾਲਗੀ ਲੈਣ ਲਈ ਕਾਰਵਾਈ ਕਰ ਰਹੀ ਹੈ, ਜਿੱਥੇ ਉਹ ਦੋ ਤਸਕਰੀ ਦੇ ਮਾਮਲਿਆਂ ਵਿੱਚ ਭਗੌੜਾ ਅਪਰਾਧੀ ਐਲਾਨੇ ਜਾਣ ਤੋਂ ਬਾਅਦ ਭੱਜ ਗਿਆ ਸੀ ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਉਸ ਨੇ ਗੁਰਮੀਤ ਸਿੰਘ ਦੇ ਨਾਮ 'ਤੇ ਜਾਰੀ ਕੀਤੇ ਗਏ ਜਾਅਲੀ ਪਾਸਪੋਰਟ ਅਤੇ ਆਧਾਰ ਕਾਰਡ ਦੀ ਵਰਤੋਂ ਕੀਤੀ ਸੀ । ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵਿਰੁੱਧ ਤਸਕਰੀ ਦੇ ਪੰਜ ਕੇਸ ਦਰਜ ਹਨ ।
ਉਨ੍ਹਾਂ ਕਿਹਾ ਕਿ ਸੱਤਾ ਦੀ ਅਣਪਛਾਤੀ ਜਾਇਦਾਦ, ਜਿਸ ਨੂੰ ਉਸ ਨੇ ਸੰਧੂ ਕਲੋਨੀ ਅੰਮ੍ਰਿਤਸਰ ਵਿਖੇ ਆਪਣੇ ਪਰਿਵਾਰ ਦੀ ਰਿਸ਼ਤੇਦਾਰ ਮਨਿੰਦਰ ਕੌਰ ਦੇ ਨਾਮ 'ਤੇ ਨਸ਼ਿਆਂ ਦੇ ਪੈਸੇ ਨਾਲ ਖਰੀਦਿਆ ਸੀ, ਨੂੰ ਫ੍ਰੀਜ਼ ਕਰਾ ਲਿਆ ਗਿਆ ਹੈ ।
ਰੈਕੇਟ ਦਾ ਪਰਦਾਫਾਸ਼ ਕਰਨ ਵਾਲੀ ਜਲੰਧਰ ਪੁਲਿਸ (ਦਿਹਾਤੀ) ਨੇ ਗ੍ਰਿਫਤਾਰ ਕੀਤੇ ਤਿੰਨ ਮੁਲਜ਼ਮਾਂ ਕੋਲੋਂ ਚੀਨ ਦੇ ਬਣੇ ਇੱਕ .30 ਬੋਰ ਪਿਸਤੌਲ ਸਮੇਤ 5 ਜ਼ਿੰਦਾ ਕਾਰਤੂਸ ਅਤੇ 24.50 ਲੱਖ ਰੁਪਏ ਬਰਾਮਦ ਕੀਤੇ ਸਨ । ਡੀਜੀਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਸੁਰਮੇਲ ਸਿੰਘ, ਗੁਰਜੰਟ ਸਿੰਘ ਅਤੇ ਰਾਜਸਥਾਨ ਦੇ ਗੰਗਾ ਨਗਰ ਜ਼ਿਲੇ ਵਿਚ ਰਾਵਲਾ ਮੰਡੀ ਦੇ ਵਸਨੀਕ ਬੀਐਸਐਫ ਸਿਪਾਹੀ ਰਾਜਿੰਦਰ ਪ੍ਰਸ਼ਾਦ ਵਜੋਂ ਹੋਈ ਹੈ।
ਡੀਜੀਪੀ ਗੁਪਤਾ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ 26 ਜੁਲਾਈ ਨੂੰ ਇਤਲਾਹ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਦੋ ਤਸਕਰਾਂਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਦਿੱਲੀ ਤੋਂ ਵਰਨਾ ਕਾਰ ਵਿੱਚ ਆ ਰਹੇ ਸਨ । ਤਲਾਸ਼ੀ ਦੌਰਾਨ ਪੁਲਿਸ ਨੇ ਉਨਾਂ ਦੀ ਕਾਰ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ । ਪੁੱਛਗਿੱਛ ਕਰਨ 'ਤੇ ਦੋਵਾਂ ਨੇ ਆਪਣੀ ਪਛਾਣ ਸੁਰਮੇਲ ਸਿੰਘ ਅਤੇ ਗੁਰਜੰਟ ਸਿੰਘ ਵਜੋਂ ਕੀਤੀ ਗਈ। ਹੋਰ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਸੁਰਮੇਲ ਕੋਲੋਂ .30 ਬੋਰ ਪਿਸਤੌਲ ਸਮੇਤ 5 ਜ਼ਿੰਦਾ  ਕਾਰਤੂਸ ਅਤੇ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ।
ਅਗਲੇਰੀ ਪੜਤਾਲ ਦੌਰਾਨ ਦੋਵਾਂ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਰਹਿਣ ਵਾਲੇ ਸਰਹੱਦ ਪਾਰ ਦੇ ਤਸਕਰ ਸਤਨਾਮ ਸਿੰਘ ਉਰਫ ਸੱਤਾ ਨਾਲ ਕੰਮ ਕਰਦੇ ਸਨ, ਜੋ ਕਿ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਪਾਕਿ ਅਧਾਰਤ ਤਸਕਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ।
ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਬੀਐਸਐਫ ਦਾ ਸਿਪਾਹੀ ਰਾਜੇਂਦਰ ਪ੍ਰਸ਼ਾਦ ਵੀ ਤਸਕਰੀ ਰੈਕੇਟ ਦਾ ਹਿੱਸਾ ਸੀ । ਬੀਐਸਐੱਫ ਕਾਂਸਟੇਬਲ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਛੀਨਾ ਵਿਖੇ ਇੱਕ ਸਰਹੱਦੀ ਚੌਕੀ ਵਿਖੇ ਤਾਇਨਾਤ ਸੀ ।
ਡੀਜੀਪੀ ਨੇ ਕਿਹਾ ਕਿ ਉਨਾਂ ਨੇ ਬੀਐਸਐਫ ਅਤੇ ਰਾਜਸਥਾਨ ਵਿੱਚ ਆਪਣੇ ਹਮਰੁਤਬਾ, ਡੀਜੀਪੀ ਬੀਐਸਐਫ ਤੇ ਡੀਜੀਪੀ ਰਾਜਸਥਾਨ ਨਾਲ ਸੰਪਰਕ ਕੀਤਾ ਅਤੇ ਉਕਤ ਬੀਐਸਐਫ ਸਿਪਾਹੀ ਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਿਯੋਗ ਵੀ ਲਿਆ, ਜਿਸ ਨੂੰ 28 ਜੁਲਾਈ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਜੋ ਰਾਵਲਾ ਮੰਡੀ ਸਥਿਤ ਆਪਣੀ ਰਿਹਾਇਸ਼ ਉਤੇ ਆਪਣੀ ਛੁੱਟੀ ਕੱਟ ਕਰ ਰਿਹਾ ਸੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਢਾਈ ਕਰੋੜ ਦੀ ਹੈਰੋਇਨ ਸਣੇ 2 ਤਸਕਰ ਗਿ੍ਰਫਤਾਰ, ਮਾਮਲਾ ਦਰਜ

ਮਿਸ਼ਨ ਫ਼ਤਿਹ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਖ ਵੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਦਾ ਸਨਮਾਨ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਅਧਿਆਪਕਾ ਹਰਪ੍ਰੀਤ ਕੌਰ ਦਾ ਸਨਮਾਨ

ਹਲਕਾ ਸਮਰਾਲਾ ਵਿੱਚ 10 ਹਜ਼ਾਰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ - ਅਮਰੀਕ ਸਿੰਘ ਢਿੱਲੋਂ

ਪੰਜਾਬ ਪੁਲਿਸ ਵੱਲੋਂ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਹਥਿਆਰਾਂ ਦੀ ਖੇਪ ਸਣੇ 7 ਕਾਬੂ

ਐਸਐਫ਼ਆਈ ਵੱਲੋਂ ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਦੀ 48ਵੀਂ ਸ਼ਹੀਦੀ ਬਰਸੀ 5 ਅਕਤੂਬਰ ਨੂੰ ਪੰਜਾਬ ਭਰ 'ਚ ਸਥਾਨਕ ਯੂਨਿਟਾਂ ਵੱਲੋਂ ਮਨਾਈ ਜਾਵੇਗੀ

ਪੰਜਾਬ 'ਚ ਅੱਜ ਕੋਰੋਨਾ ਦੇ 2160 ਨਵੇਂ ਮਾਮਲਿਆਂ ਦੀ ਪੁਸ਼ਟੀ, 2225 ਹੋਏ ਠੀਕ

ਸਿਰ ਚੜ੍ਹੇ 10 ਲੱਖ ਦੇਣ ਤੋਂ ਅਸਮਰਥ ਕਿਸਾਨ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫ਼ਿਰ 291 ਕੋਰੋਨਾ ਮਰੀਜ਼ ਅਤੇ 12 ਮੌਤਾਂ

ਉੱਚ ਵਿਦਿਅਕ ਅਦਾਰਿਆਂ ਨੂੰ ਖ਼ੋਜ ਕਾਰਜਾਂ, ਪ੍ਰਯੋਗਾਤਮਕ ਕਾਰਜਾਂ ਲਈ ਖੋਲ੍ਹਣ ਦੀ ਇਜਾਜ਼ਤ