Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਸਾਬਕਾ ਮੰਤਰੀ ਅਬੁਲ ਖੁਰਾਣਾ ਦੇ ਦੇਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ

March 23, 2021 07:27 PM
ਚੰਡੀਗੜ੍ਹ,23 ਮਾਰਚ (ਏਜੰਸੀ) : ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਸਿੰਜਾਈ ਤੇ ਮਾਲ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ (90) ਦੇ ਅਕਾਲ ਚਲਾਣੇ 'ਤੇ ਕੈਪਟਨ ਅਮਰਿੰਦਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਬੁਲ ਖੁਰਾਣਾ ਦਾ ਅੱਜ ਸਵੇਰੇ ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ। 
ਮੰਗਲਵਾਰ ਸ਼ਾਮ ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੁਰਨਾਮ ਸਿੰਘ ਅਬੁਲ ਖੁਰਾਣਾ ਨੂੰ ਭੱਦਰਪੁਰਸ਼ ਸਿਆਸਤਦਾਨ ਅਤੇ ਲੋਕਾਂ ਦਾ ਆਗੂ ਦੱਸਿਆ ਜਿਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਅਤੇ ਮਾਲਵਾ ਖੇਤਰ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਅਬੁਲ ਖੁਰਾਣਾ ਸਥਾਨਕ ਲੋਕਾਂ ਨਾਲ ਜ਼ਮੀਨ ਪੱਧਰ 'ਤੇ ਜੁੜੇ ਹੋਣ ਕਰਕੇ ਮਾਲਵਾ ਪੱਟੀ ਵਿੱਚ ਹਮੇਸ਼ਾ ਯਾਦ ਕੀਤੇ ਜਾਇਆ ਕਰਨਗੇ। ਉਨ੍ਹਾਂ ਦੇ ਦੇਹਾਂਤ ਨਾਲ ਰਾਜਸੀ ਖੇਤਰ ਵਿੱਚ ਇਕ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਰਨਾ ਮੁਸ਼ਕਲ ਹੈ। ਸ਼ੋਕਗ੍ਰਸਤ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਮਰਹੂਮ ਆਗੂ ਨੂੰ ਸਤਿਕਾਰ ਭੇਂਟ ਕਰਦਿਆਂ ਅੱਜ ਦੇ ਰਹਿੰਦੇ ਦਿਨ ਲਈ ਸੂਬਾ ਸਰਕਾਰ ਦੇ ਦਫਤਰਾਂ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ।
  ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਅਬੁਲ ਖੁਰਾਣਾ ਵਿਖੇ 24 ਮਾਰਚ 2021 (ਬੁੱਧਵਾਰ) ਨੂੰ ਸਵੇਰੇ 11.30 ਵਜੇ ਹੋਵੇਗਾ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ