Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

March 25, 2021 11:59 AM

ਚੰਡੀਗੜ੍ਹ 24 ਮਾਰਚ (ਗੁਰਦੀਪ ਸਿੰਘ): ਅੱਜ ਪੀ.ਐਸ.ਆਈ.ਈ.ਸੀ. ਸਟਾਫ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਸੈਕਟਰ 17 ਚੰਡੀਗੜ੍ਹ ਦੇ ਉਦਯੋਗ ਭਵਨ ਵਿਖੇ ਭਵਨ ਦੇ ਸਮੂਹ ਮੁਲਾਜ਼ਮਾਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਨਿਗਮ ਦੇ ਨੌਜਵਾਨ ਮੁਲਾਜਮਾਂ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਦਿੱਤੀਆਂ ਗਈਆਂ । ਇਸ ਸਮਾਗਮ ਦੀ ਜਥੇਬੰਦੀ ਦੇ ਜਰਨਲ ਸਕੱਤਰ ਤਾਰਾ ਸਿੰਘ ਦੇ ਇੰਨਕਲਾਬ ਜਿੰਦਾਬਾਦ ਦੇ ਨਾਅਰਿਆ ਨਾਲ ਸ਼ੁਰੂਆਤ ਕੀਤੀ ਉਹਨਾਂ ਨੇ ਕਿਹਾ ਕਿ ਭਗਤ ਸਿੰਘ ਦੇ ਸੁਪਨਿਆਂ ਦੀ ਅਜਾਦੀ ਨਹੀਂ ਮਿਲੀ ਸਗੋਂ ਅਗੰਰੇਜ ਚੱਲੇ ਗਏ ਤਾਂ ਕਾਲੇ ਅੰਗਰੇਜਾਂ ਨੇ ਸਾਡੇ ਦੇਸ਼ ਦੇ ਕਾਬਜਾ ਕੀਤਾ ਹੋਇਆ ਹੈ। ਇਹਨਾਂ ਤੋਂ ਦੇਸ਼ ਨੂੰ ਅਜਾਦ ਕਰਵਾਉਣਾ ਸਮੇਂ ਦੀ ਲੋੜ ਹੈ। ਉਹਨਾਂ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਹੋਏ ਰਾਹ ਦੇ ਚੱਲਣ ਦੀ ਅਪੀਲ ਕੀਤੀ। ਇਸ ਪ੍ਰੋਗਰਾਮ ਵਿੱਚ ਜਥੇਬੰਦੀ ਦੇ ਜੁਗਿੰਦਰ ਰਾਣਾ ਵਾਈਸ ਚੇਅਰਮੈਨ, ਕੁਲਦੀਪ ਸਿੰਘ ਸੀ.ਮੀਤ ਪ੍ਰਧਾਨ, ਬਲਵੰਤ ਸਿੰਘ, ਰਣਦੀਪ ਸਿੰਘ, ਸਵਰਣ ਸਿੰਘ, ਅਜੇ ਕੁਮਾਰ, ਸੰਦੀਪ ਕੁਮਾਰ ਅਤੇ ਉਦਯੋਗ ਭਵਨ ਦੇ ਨੌਜਵਾਨ ਮੁਲਾਜਮ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ