Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਸੀਟੂ ਵੱਲੋਂ ਭਾਰਤ ਬੰਦ ਦੌਰਾਨ ਸੈਕਟਰ-17 ’ਚ ਰੈਲੀ

March 27, 2021 10:54 AM

ਦਸਨਸ
ਚੰਡੀਗੜ੍ਹ, 26 ਮਾਰਚ : ਸੰਯੁਕਤ ਕਿਸਾਨ ਮੋਰਚਾ ਅਤੇ ਸੈਂਟਰਲ ਟ੍ਰੇਡ ਯੂਨੀਅਨਾਂ ਵੱਲੋਂ ਦਿੱਤੀ ਭਾਰਤ ਬੰਦ ਦੀ ਕਾਲ ਤੇ ਅੱਜ ਸੀਟੂ ਦੀ ਚੰਡੀਗੜ੍ਹ ਇਕਾਈ ਵੱਲੋਂ ਸੈਕਟਰ 17 ਪੁਲ ਦੇ ਹੇਠ ਰੈਲੀ ਕੀਤੀ ਗਈ। ਇਸ ਰੈਲੀ ਵਿਚ ਸਮੂਹ ਟ੍ਰੇਡ ਯੂਨੀਅਨਾਂ ਦੇ ਸਰਗਰਮ ਮੈਂਬਰ ਸ਼ਾਮਲ ਹੋਏ।
ਇਸ ਰੈਲੀ ਵਿਚ ਸੰਯੁਕਤ ਕਿਸਾਨ ਮੋਰਚਾ ਤੇ ਸੈਂਟਰ ਟ੍ਰੇਡ ਯੂਨੀਅਨਾਂ ਦੀ ਕਾਲ ਦਾ ਸਮਰਥਨ ਕੀਤਾ ਗਿਆ। ਰੈਲੀ ਨੂੰ ਟ੍ਰੇਡ ਯੂਨੀਅਨ ਆਗੂਆਂ ਕੁਲਦੀਪ ਸਿੰਘ, ਗੋਪਾਲ ਜੋਸ਼ੀ, ਰਘਬੀਰ ਚੰਦ, ਰਜਿੰਦਰ ਕਟੋਚ, ਚੰਦਰ ਸ਼ੇਖਰ ਆਦਿ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਦੀਆ ਨੀਤੀਆਂ ਦੀ ਨਿਖੇਧੀ ਕੀਤੀ। ਕਾਲੇ ਖੇਤੀ ਕਾਨੂੰਨ ਇਸ ਦੀ ਸਿਖਰ ਹਨ। ਹੁਣ ਕੇਂਦਰ ਸਰਕਾਰ ਵਲੋਂ ਸਮੂਹ ਲੇਬਰ ਕਾਨੂੰਨ ਰੱਦ ਕਰਕੇ ਚਾਰ ਲੇਬਰ ਕੋਡ ਲਾਗੂ ਕਰ ਦਿਤੇ ਹਨ ਜਿਸ ਕਾਰਨ ਮਜ਼ਦੂਰਾਂ ਦੀ ਨੌਕਰੀ ਦੀ ਸੁਰੱਖਿਆ ਖਾਤਮ ਹੋ ਗਈ ਹੈ। ਕਾਮਰੇਡ ਚੰਦਰ ਸ਼ੇਖਰ ਨੇ ਅਪਣੇ ਸੰਬੋਧਨ ਵਿਚ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਸਮੂਹ ਮਿਹਨਤੀ ਲੋਕ ਇਕੱਠੇ ਹੋ ਕੇ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ ਹਨ। ਇਸ ਲਈ ਸਾਰੇ ਤਬਕਿਆਂ ਨੂੰ ਇਸ ਦੇਸ਼ ਵਿਆਪੀ ਅੰਦੋਲਨ ਵਿੱਚ ਹਿੱਸਾ ਜਰੂਰੀ ਹੈ। ਉਹਨਾਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। ਕਿਸਾਨ ਆਗੂ ਬਲਬੀਰ ਸਿੰਘ ਮੁਸਾਫ਼ਿਰ ਨੇ ਸਮੂਹ ਹਾਜ਼ਰ ਲੋਕਾਂ ਦਾ ਧੰਨਵਾਦ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ