Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਭਾਜਪਾ ਆਗੂ ਨਾਰੰਗ ਦੀ ਕੁੱਟਮਾਰ ਮਾਮਲੇ ‘ਚ ਭਾਕਿਯੂ ਦੇ ਸੱਤ ਆਗੂਆਂ ਸਮੇਤ 300 ਪ੍ਰਦਰਸ਼ਨਕਾਰੀਆਂ ਖਿਲਾਫ ਕੇਸ ਦਰਜ

March 28, 2021 04:05 PM
ਚੰਡੀਗੜ੍ਹ, 28 ਮਾਰਚ  (ਏਜੰਸੀ) : ਸ਼ਨੀਵਾਰ ਦੇ ਦਿਨ ਮੁਕਤਸਰ ਦੇ ਮਲੋਟ ‘ਚ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਕਿਸਾਨਾਂ ਵੱਲੋਂ ਦਫਤਰ ‘ਚ ਵੜਕੇ ਕੀਤੀ ਗਈ ਕੁੱਟਮਾਰ ਮਾਮਲੇ ‘ਚ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਪੁਲਿਸ ਨੇ ਭਾਕਿਯੂ ਦੇ ਸੱਤ ਆਗੂਆਂ ਸਮੇਤ ਕਰੀਬ 250-300 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਐੱਸਪੀ ਹੈੱਡਕੁਆਰਟਰ ਗੁਰਮੇਲ ਸਿੰਘ ਦੇ ਬਿਆਨਾਂ ’ਤੇ ਹੋਈ ਹੈ। 
ਐੱਸਪੀ ਗੁਰਮੇਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਵਿਧਾਇਕ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਸੀ ਤਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਲਖਣਪਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਨਿਰਮਲ ਸਿੰਘ ਜੱਸੇਆਣਾ, ਨਾਨਕ ਸਿੰਘ ਫਕਰਸਰ, ਕੁਲਵਿੰਦਰ ਸਿੰਘ ਦਾਨੇਵਾਲਾ, ਰਾਜਬਿੰਦਰ ਸਿੰਘ ਜੰਡਵਾਲਾ ਅਤੇ ਅਵਤਾਰ ਸਿੰਘ ਫਕਰਸਰ ਸਮੇਤ ਕਰੀਬ 250-300 ਲੋਕਾਂ ਨੇ ਹਮਲਾ ਕਰ ਦਿੱਤਾ। ਥਾਣਾ ਸਿਟੀ ਮਲੋਟ ਪੁਲਿਸ ਨੇ ਐਸਪੀ ਦੇ ਬਿਆਨਾਂ ’ਤੇ ਉਕਤ ਸੱਤ ਲੋਕਾਂ ਨੂੰ ਨਾਮਜ਼ਦ ਕਰਦਿਆਂ ਕਰੀਬ 250-300 ਲੋਕਾਂ ਖ਼ਿਲਾਫ਼ ਧਾਰਾ 307, 353, 186,188,332,342,506,148,149 ਆਈਪੀਸੀ ਅਧੀਨ ਮਾਮਲਾ ਦਰਜ ਕਰ ਲਿਆ ਹੈ। ਖਬਰ ਲਿਖੇ ਜਾਣ ਤੱਕ ਹਾਲੇ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋਈ। ਗ੍ਰਿਫਤਾਰੀ ਦੇ ਲਈ ਪੁਲਿਸ ਟੀਮਾਂ ਲਗਾਤਾਰ ਛਾਪੇੇਮਾਰੀ ਕਰ ਰਹੀਆਂ ਹਨ।
ਜਿਕਰਯੋਗ ਹੈ ਕਿ ਅਬੋਹਰ ਹਲਕੇ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਸ੍ਰੀ ਮੁਕਤਸਰ ਸਾਹਿਬ ਤੋਂ ਮੀਟਿੰਗ ਮਗਰੋਂ ਭਾਜਪਾ ਆਗੂਆਂ ਨਾਲ ਮਲੋਟ ਦਫ਼ਤਰ ਪਹੁੰਚੇ ਸਨ। ਭਾਜਪਾ ਆਗੂ ਨਾਰੰਗ ਹਾਲੇ ਦਫ਼ਤਰ ਵਿੱਚ ਜੁੜੇ ਹੀ ਸਨ ਕਿ ਕਿਸਾਨਾਂ ਨੇ ਮਲੋਟ ਵਾਲੇ ਦਫਤਰ ਦਾ ਘੇਰਾਓ ਕਰਦਿਆਂ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਕਿਸਾਨਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਉਨ੍ਹਾਂ ਦੇ ਕੱਪੜੇ ਪਾੜੇ ਗਏ। ਪੁਲਿਸ ਨੇ ਕਿਸਾਨਾਂ ਤੋਂ ਭਾਜਪਾ ਆਗੂ ਨੂੰ ਛੁਡਵਾਇਆ ‘ਤੇ ਸੁਰੱਖਿਅਤ ਜਗ੍ਹਾ ਪਹੁੰਚਾਇਆ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ