Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਮੁੱਖ ਸਕੱਤਰ ਨੇ ਕੋਵਿਡ ਦਾ ਪਹਿਲਾ ਟੀਕਾ ਲਗਵਾਇਆ

April 02, 2021 01:00 PM

ਚੰਡੀਗੜ੍ਹ, 1 ਅਪ੍ਰੈਲ (ਦਸਨਸ): ਕੋਵਿਡ ਰੋਕੂ ਵੈਕਸੀਨ ਬਾਰੇ ਝਿਜਕ ਅਤੇ ਭਰਮ-ਭੁਲੇਖੇ ਦੂਰ ਕਰਨ ਅਤੇ ਲੋਕਾਂ ਨੂੰ ਖੁਦ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਲਗਾਏ ਇੱਕ ਵਿਸ਼ੇਸ਼ ਕੈਂਪ ਵਿਖੇ ਵੈਕਸੀਨ ਦੀ ਪਹਿਲੀ ਖੁਰਾਕ ਲਈ। ਇਸ ਕੈਂਪ ਦਾ ਉਦਘਾਟਨ ਵੀ ਮੁੱਖ ਸਕੱਤਰ ਵਲੋਂ ਕੀਤਾ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਇਹ ਕੈਂਪ ਸਰਕਾਰੀ ਕਰਮਚਾਰੀਆਂ ਦੀ ਸਹੂਲਤ ਲਈ ਲਗਾਇਆ ਗਿਆ ਸੀ। ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ -1, ਸੈਕਟਰ-1 ਵਿਖੇ ਇਹ ਵਿਸ਼ੇਸ਼ ਕੈਂਪ 9 ਅਪ੍ਰੈਲ ਤੱਕ ਲਗਾਇਆ ਜਾਵੇਗਾ। ਇਸੇ ਤਰਾਂ ਪੰਜਾਬ ਸਿਵਲ ਸਕੱਤਰੇਤ -2, ਸੈਕਟਰ 9, ਚੰਡੀਗੜ ਵਿਖੇ ਵੀ ਇੱਕ ਕੈਂਪ ਲਾਇਆ ਗਿਆ ਹੈ, ਜੋ 30 ਮਈ ਤੱਕ ਜਾਰੀ ਰਹੇਗਾ।
ਸ਼੍ਰੀਮਤੀ ਮਹਾਜਨ ਨੇ ਕਿਹਾ, “ਮੈਂ ਪਹਿਲਾ ਟੀਕਾ ਲਗਵਾਉਣ ਤੋਂ ਬਾਅਦ ਤੰਦਰੁਸਤ ਮਹਿਸੂਸ ਕਰ ਰਹੀ ਹਾਂ। ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ’’।
ਮੋਹਰਲੀ ਕਤਾਰ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਵੱਖ ਵੱਖ ਵਿਭਾਗਾਂ ਦੇ ਵਰਕਰਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਰਕਾਰੀ ਕਰਮਚਾਰੀ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ। ਮੁੱਖ ਸਕੱਤਰ ਨੇ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਅੱਜ ਤੋਂ ਹੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ । ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ‘ਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼