Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਮੇਤ 11 ਸੂਬਿਆਂ ’ਚ ਹਾਲਾਤ ਚਿੰਤਾਜ਼ਨਕ

April 03, 2021 11:08 AM

ਨਵੀਂ ਦਿੱਲੀ, 2 ਅਪ੍ਰੈਲ : ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੋਰੋਨਾ ਵਾਇਰਸ ਦੇ ਹਾਲਾਤ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਇਨ੍ਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪੁਲਿਸ ਮੁਖੀਆਂ ਨੂੰ ਕਿਹਾ ਹੈ ਕਿ ਉਹ ਕੋਰੋਨਾ ਨਾਲ ਸਿੱਝਣ ਲਈ ਢੁੱਕਵੇਂ ਕਦਮ ਉਠਾਉਣ। ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਇਨ੍ਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਡੀਜੀਪੀ ਨਾਲ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ। ਉਧਰ ਪਿਛਲੇ 24 ਘੰਟਿਆਂ ਦੌਰਾਨ ਮੁਲਕ ’ਚ ਕੋਰੋਨਾ ਵਾਇਰਸ ਦੇ 81,466 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਪਿਛਲੇ ਸਾਲ ਅਕਤੂਬਰ ਤੋਂ ਬਾਅਦ ਸਭ ਤੋਂ ਵੱਧ ਹਨ। ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾਕਟਰ ਵੀ ਕੇ ਪੌਲ ਨੇ ਸੂਬਿਆਂ ਨੂੰ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਨ ’ਤੇ ਜੋਰ ਦਿੱਤਾ। ਕੇਂਦਰੀ ਗ੍ਰਹਿ ਸਕੱਤਰ ਏਕੇ ਭੱਲਾ ਨੇ ਕਿਹਾ ਕਿ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਰੋਜਾਨਾ ਕੋਰੋਨਾ ਦੇ ਕੇਸਾਂ ’ਚ ਵਾਧਾ ਹੋ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ