Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਅਕਾਲੀ ਦਲ ਵੱਲੋਂ ਕੈਪਟਨ ਤੇ ਭਗਵੰਤ ਮਾਨ ਦੇ ਪੁਤਲੇ ਸਾੜ ਪ੍ਰਦਰਸ਼ਨ ਅੱਜ

April 05, 2021 12:53 PM

- ਹਲਕੇ ਦੇ ਆਗੂ ਤੇ ਵਰਕਰ ਵੱਧ ਤੋਂ ਵੱਧ ਉਤਸ਼ਾਹ ਨਾਲ ਸ਼ਾਮਲ ਹੋਣ : ਜਥੇਦਾਰ ਮਾਹਲਾ

ਬਾਘਾ ਪੁਰਾਣਾ, 4 ਅਪ੍ਰੈਲ (ਕ੍ਰਿਸ਼ਨ ਸਿੰਗਲਾ) : ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਜਗਦੀਪ ਸਿੰਘ ਗਟਰਾ ਨਿਹਾਲ ਸਿੰਘ ਵਾਲਾ ਵੀ ਸ਼ਾਮਲ ਹੋਏ।
ਮੀਟਿੰਗ ਉਪਰੰਤ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ 5 ਅਪ੍ਰੈਲ ਨੂੰ ਸਵੇਰੇ 9:30 ਵਜੇ ਬਾਘਾ ਪੁਰਾਣਾ ਦੇ ਮੁੱਖ ਲਾਈਟਾਂ ਵਾਲੇ ਚੌਂਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਜਾਣਗੇ, ਜਥੇਦਾਰ ਮਾਹਲਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਚੋਣਾਂ ਮੌਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਧੋਖਾ ਕੀਤਾ ਹੈ ਅਤੇ ਭਗਵੰਤ ਮਾਨ ਨੇ ਕਮੇਟੀ ਦਾ ਮੈਂਬਰ ਹੁੰਦਾ ਹੋਇਆ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਤੇ ਸਹਿਮਤੀ ਪ੍ਰਗਟਾ ਕੇ ਦਸਤਖਤ ਕੀਤੇ ਸੀ। ਉਹਨਾਂ ਹਲਕੇ ਦੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਰਥੀ ਫੂਕ ਮੁਜਾਹਰੇ ਵਿੱਚ ਵੱਧ ਤੋਂ ਵੱਧ ਉਤਸ਼ਾਹ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਸਰਕਲ ਪ੍ਰਧਾਨ ਬਲਤੇਜ ਸਿੰਘ ਲੰਗੇਆਣਾ, ਸਰਕਲ ਪ੍ਰਧਾਨ ਬਚਿੱਤਰ ਸਿੰਘ ਕਾਲੇਕੇ, ਸਰਕਲ ਪ੍ਰਧਾਨ ਗੁਰਜੀਤ ਸਿੰਘ ਕੋਟਲਾ,ਪ੍ਰਧਾਨ ਜਗਸੀਰ ਸਿੰਘ, ਸ਼ਹਿਰੀ ਪ੍ਰਧਾਨ ਪਵਨ ਢੰਡ, ਜਰਨੈਲ ਸਿੰਘ ਸਰਕਲ ਪ੍ਰਧਾਨ, ਨੰਦ ਸਿੰਘ ਅਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼