Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਕੈਪਟਨ ਨੇ ਅਕਾਲੀਆਂ ਦੇ ਯੋਜਨਾਬੱਧ ਧਰਨਿਆਂ ਨੂੰ ਡਰਾਮੇਬਾਜ਼ੀ ਤੇ ਪਾਰਟੀ ਦੀ ਗੁਆਚੀ ਸ਼ਾਖ ਬਹਾਲ ਕਰਨ ਦੀ ਬੁਖਲਾਹਟ ਭਰੀ ਕੋਸ਼ਿਸ਼ ਦੱਸਿਆ

April 05, 2021 01:00 PM

ਚੰਡੀਗੜ੍ਹ, 4 ਅਪ੍ਰੈਲ (ਦਸਨਸ): ਸ਼੍ਰੋਮਣੀ ਅਕਾਲੀ ਦਲ ਦੇ ਯੋਜਨਾਬੱਧ ਪ੍ਰਦਰਸ਼ਨਾਂ ਨੂੰ ਬਾਦਲਾਂ ਦਾ ਡਰਾਮਾ ਦੱਸਦੇ ਹੋਏ ਇਸ ਨੂੰ ਪੰਜਾਬ ਵਿੱਚ ਪਾਰਟੀ ਦੀ ਗਵਾਚੀ ਹੋਈ ਸ਼ਾਖ ਨੂੰ ਬਹਾਲ ਕਰਨ ਦੀ ਬੁਖਲਾਹਟ ਭਰੀ ਕੋਸ਼ਿਸ਼ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਅਜਿਹੀਆਂ ਨੌਟੰਕੀਆਂ ਕੰਮ ਨਹੀਂ ਆਉਣਗੀਆਂ। ਉਨਾਂ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਬੇਸ਼ਰਮੀ ਨਾਲ ਅਪਣਾਏ ਦੋਹਰੇ ਮਾਪਦੰਡਾਂ ਦਾ ਭਾਂਡਾ ਫੁੱਟਣ ਕਾਰਨ ਅਕਾਲੀ ਆਪਣਾ ਅਕਸ ਪੂਰੀ ਤਰਾਂ ਖਰਾਬ ਕਰ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਅੰਦੋਲਨ ਸਮੇਤ ਹੋਰ ਕਈ ਵੱਡੇ ਮੁੱਦਿਆਂ ’ਤੇ ਦੋਗਲੀ ਬੋਲੀ ਕਾਰਨ ਸੂਬੇ ਦੇ ਲੋਕਾਂ ਦਾ ਸਾਹਮਣਾ ਕਰਨ ਦਾ ਨੈਤਿਕ ਆਧਾਰ ਗੁਆਉਣ ਤੋਂ ਬਾਅਦ ਅਕਾਲੀ ਦਲ ਹੁਣ ਸੂਬੇ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੀਆਂ ਨਜ਼ਰਾਂ ਵਿੱਚ ਚੰਗਾ ਸਾਬਤ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨਾਂ, ਜਿਨਾਂ ਨੂੰ ਉਨਾਂ ਨੇ ਕਈ ਪ੍ਰਮੁੱਖ ਮੁੱਦਿਆਂ ਉਤੇ ਸੂਬਾ ਸਰਕਾਰ ਦੇ ਅਸਫਲ ਰਹਿਣ ਦੇ ਵਿਰੁੱਧ ਦੱਸਿਆ ਹੈ, ਤੋਂ ਇਕ ਦਿਨ ਪਹਿਲਾਂ ਜਾਰੀ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘‘ਵੱਧ ਬਿਜਲੀ ਦਰਾਂ, ਤੇਲ ਉਤੇ ਵੱਧ ਟੈਕਸ ਅਤੇ ਅਮਨ-ਕਾਨੂੰਨ ਦੀ ਵਿਵਸਥਾ’’ ਬਾਰੇ ਅਕਾਲੀਆਂ ਦੇ ਦਾਅਵਿਆਂ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਇਹ ਅਕਾਲੀ ਦਲ ਹੀ ਹੈ ਜਿਸ ਨੇ ਭਾਰਤੀ ਜਨਤਾ ਪਾਰਟੀ ਦੀ ਸਾਂਝ ਭਿਆਲੀ ਨਾਲ ਆਪਣੇ 10 ਸਾਲਾਂ ਦੇ ਸਾਸ਼ਨ ਦੌਰਾਨ ਪੰਜਾਬ ਨੂੰ ਅਜਿਹੇ ਹਾਲਾਤ ਵਿਚ ਧੱਕ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਤੋਂ ਲੈ ਕੇ ਵਿੱਤੀ ਸਥਿਤੀ ਦੀ ਗੱਲ ਹੈ ਕਿ ਅਕਾਲੀਆਂ ਦੇ ਹਨੇਰਗਰਦੀ ਵਾਲੇ ਨਿਜ਼ਾਮ ਦੇ ਉਲਟ ਕਾਂਗਰਸ ਸਰਕਾਰ ਦੇ ਪਿਛਲੇ ਚਾਰ ਸਾਲਾਂ ਵਿਚ ਵਿਆਪਕ ਪੱਧਰ ਉਤੇ ਸੁਧਾਰ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਦੇ ਸ਼ਾਸਨ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਢਹਿ-ਢੇਰੀ ਹੋ ਗਈ ਸੀ ਜਦੋਂ ਗੈਂਗਸਟਰ ਅਤੇ ਗੁੰਡੇ ਸੂਬੇ ਦੀਆਂ ਗਲੀਆਂ ਵਿਚ ਦਨਦਨਾਉਂਦੇ ਫਿਰਦੇ ਸਨ ਜਦੋਂ ਕਿ ਪੰਜਾਬ ਨੂੰ ਹੁਣ ਅਜਿਹੇ ਅਨਸਰਾਂ ਤੋਂ ਰਾਹਤ ਮਿਲੀ ਹੈ। ਉਨਾਂ ਕਿਹਾ ਕਿ ਕੋਵਿਡ ਦੇ ਸੰਕਟ ਦੇ ਬਾਵਜੂਦ ਉਨਾਂ ਦੀ ਸਰਕਾਰ ਵਿੱਤੀ ਮੁਹਾਜ਼ ਉਤੇ ਪਕੜ ਬਣਾ ਰਹੀ ਹੈ ਅਤੇ ਪਿਛਲੇ 15 ਸਾਲਾਂ ਵਿਚ ਪਹਿਲੀ ਵਾਰ ਸੂਬੇ ਦੇ ਖਜਾਨੇ ਵੱਲ ਕੋਈ ਬਕਾਇਆ ਦੇਣਦਾਰੀ ਨਹੀਂ ਹੈ।
ਆਪਣੀ ਸਰਕਾਰ ਵੱਲੋਂ 85 ਫੀਸਦ ਤੋਂ ਵੱਧ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਸਥਾਪਤ ਕੀਤੇ ਰਿਕਾਰਡ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵੱਲੋਂ ਕੀਤੀ ਤਰੱਕੀ ਨੇ ਅਕਾਲੀਆਂ ਦੇ ਬੇਤੁਕੇ ਦੋਸ਼ਾਂ ਦਾ ਪਰਦਾਫਾਸ਼ ਕਰਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਲੋਕ ਜ਼ਮੀਨੀ ਪੱਧਰ ’ਤੇ ਤਬਦੀਲੀ ਵੇਖ ਸਕਦੇ ਹਨ ਜਿੱਥੇ ਨਸ਼ੇ ਅਤੇ ਮਾਫੀਆਂ ਨੇ ਪਾਰਦਰਸ਼ੀ ਸ਼ਾਸਨ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਸੂਬੇ ਵਿੱਚ ਸਾਰੇ ਸਮਾਜਿਕ, ਸਿਹਤ, ਸਿੱਖਿਆ ਅਤੇ ਹੋਰ ਮਹੱਤਵਪੂਰਨ ਖੇਤਰਾਂ ਵਿੱਚ ਸਰਵਪੱਖੀ ਵਿਕਾਸ ਹੋ ਰਿਹਾ ਹੈ।
ਅਕਾਲੀਆਂ ਵੱਲੋਂ ਮੌਜੂਦਾ ਸਰਕਾਰ ’ਤੇ ਪੋਸਟ-ਮੈਟਿ੍ਰਕ ਐਸ.ਸੀ. ਸਕਾਲਰਸ਼ਿਪ ਵਾਪਸ ਲੈਣ ਵਾਲੇ ਇਲਜ਼ਾਮਾਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਂ ਤਾਂ ਅਕਾਲੀਆਂ ਜਾਣ-ਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਹਨ ਜਾਂ ਉਹ ਇਸ ਮਾਮਲੇ ਵਿੱਚ ਆਪਣੀ ਭੂਮਿਕਾ ਜੱਗ ਜ਼ਾਹਰ ਨਹੀਂ ਕਰਨਾ ਚਾਹੁੰਦੇ। ਅਕਾਲੀਆਂ ’ਤੇ ਤੰਜ ਕਸਦਿਆਂ ਉਨਾਂ ਕਿਹਾ ‘‘ਕੀ ਉਹ ਭੁੱਲ ਗਏ ਹਨ ਕਿ ਜਦੋਂ ਸਕਾਲਰਸ਼ਿਪ ਸਕੀਮ ਨੂੰ ਖਤਮ ਕੀਤਾ ਗਿਆ ਸੀ, ਉਦੋਂ ਉਹ (ਅਕਾਲੀ) ਕੇਂਦਰ ਸਰਕਾਰ ਦਾ ਹਿੱਸਾ ਹੁੰਦੇ ਸਨ?’’ ਉਨਾਂ ਕਿਹਾ ਕਿ ਅਸਲ ਵਿੱਚ ਉਨਾਂ ਦੀ ਸਰਕਾਰ ਨੇ ਸਮਾਜ ਦੇ ਐਸ.ਸੀ./ਐਸ.ਟੀ. ਵਰਗ ਲਈ ਕੀਤੇ ਹੋਰ ਉਪਾਵਾਂ ਸਮੇਤ ਸਕੀਮ ਨੂੰ ਬਹਾਲ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਫਰੇਬ ਵਾਲੀ ਸਿਆਸੀ ਦੂਸ਼ਣਬਾਜ਼ੀ ਰਾਹੀਂ ਪੰਜਾਬ ਵਿੱਚ ਮੁੜ ਆਪਣੀ ਸਿਆਸੀ ਧਰਾਤਲ ਸਥਾਪਤ ਕਰਨ ਦੇ ਕੋਝੇ ਯਤਨ ਕਰ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਉਨਾਂ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਪੰਜਾਬੀਆਂ ਨੇ ਅਕਾਲੀ-ਭਾਜਪਾ ਹਾਕਮਾਂ ਦੇ ਸ਼ਾਸਨ ਨੂੰ ਨਾ ਤਾਂ ਭੁਲਾਇਆ ਹੈ ਅਤੇ ਨਾ ਅਕਾਲੀਆਂ ਨੂੰ ਮੁਆਫ ਹੀ ਕੀਤਾ, ਜਿਨਾਂ ਦੀਆਂ ਕੀਤੀਆਂ ਨੂੰ ਲੋਕਾਂ ਨੇ 10 ਸਾਲ ਭੁਗਤੀਆਂ ਹਨ। ਉਨਾਂ ਅੱਗੇ ਕਿਹਾ ਕਿ ਇਥੋਂ ਦੇ ਲੋਕਾਂ ਨੇ ਇਨਾਂ ਪਾਰਟੀਆਂ ਦੇ ਦੋਹਰੇ ਚਿਹਰੇ ਨੂੰ ਪਛਾਣ ਲਿਆ ਹੈ ਅਤੇ ਹੁਣ ਉਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼