Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਧਮਧਾਨ ਸਾਹਿਬ ਲਈ ਰਵਾਨਾ

April 07, 2021 01:57 PM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ, 6 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਅਕਾਲੀ ਆਗੂ ਸ. ਸ਼ਰਨਜੀਤ ਸਿੰਘ ਸੋਥਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਡੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਬਾਬਾ ਗੋਪਾਲ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਸ. ਭੁਪਿੰਦਰ ਸਿੰਘ ਸਮੇਤ ਹੋਰ ਆਗੂਆਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ। ਦੱਸਣਯੋਗ ਹੈ ਕਿ ਬੀਤੀ ਰਾਤ ਨਗਰ ਕੀਰਤਨ ਦਾ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਵਿਖੇ ਪੁੱਜਣ ’ਤੇ ਅਕਾਲੀ ਆਗੂ ਸ. ਸ਼ਰਨਜੀਤ ਸਿੰਘ ਸੋਧਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਡੀ, ਸ. ਗੁਰਚਰਨ ਸਿੰਘ, ਸ. ਗੁਰਦੀਪ ਸਿੰਘ ਮਲਿਕ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮੇਤ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਦੀ ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਸੁਖਬੀਰ ਸਿੰਘ, ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਸੁਖਬੀਰ ਸਿੰਘ, ਸ. ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ, ਸੁਪਰਵਾਈਜ਼ਰ ਸ. ਕਰਨੈਲ ਸਿੰਘ, ਸ. ਟਹਿਲ ਸਿੰਘ ਕਾਹਲੋਂ, ਸ. ਗੁਰਪ੍ਰੀਤ ਸਿੰਘ ਮੰਡ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼