Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੁਨੀਆ

ਉੱਤਰ ਕੋਰੀਆ ਦਾ ਦਾਅਵਾ, ਹਾਲੇ ਤੱਕ ਹੈ ਕੋਰੋਨਾਮੁਕਤ

April 07, 2021 03:01 PM

ਪਿਓਂਗਯਾਂਗ, 07 ਅਪ੍ਰੈਲ (ਏਜੰਸੀ) : ਪਿਛਲੇ ਦਿਨੀਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੂੰ ਪੇਸ਼ ਕੀਤੀ ਗਈ ਇੱਕ ਤਾਜ਼ਾ ਰਿਪੋਰਟ ਵਿੱਚ ਉੱਤਰੀ ਕੋਰੀਆ ਨੇ ਆਪਣੇ ਨਾਗਰਿਕਾਂ ਦੇ ਕੋਰੋਨਾ ਮੁਕਤ ਰਹਿਣ ਦਾ ਦਾਅਵਾ ਕੀਤਾ ਹੈ ।

ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਉਤਰ ਕੋਰੀਆ ਵਿੱਚ ਕੋਰੋਨਾ ਦਾ ਹੁਣ ਤੱਕ ਇੱਕ ਵੀ ਮਾਮਲਾ ਨਹੀਂ ਆਇਆ ਹੈ ਤੇ ਉਸ ਦਾ ਰਿਕਾਰਡ ਕਾਇਮ ਹੈ। ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਨੂੰ ਇੱਕ ਸਾਲ ਤੋਂ ਜ਼ਿਆਦਾ ਦਾ ਸਮਾਂ ਲੰਘ ਚੁੱਕਾ ਹੈ ਤੇ ਹੁਣ ਤੱਕ ਉੱਤਰ ਕੋਰੀਆ ਨੇ ਆਪਣੀ ਕੋਸ਼ਿਸ਼ਾਂ ਦੇ ਬਦੌਲਤ ਖ਼ਤਰਨਾਕ ਵਾਇਰਸ ਤੋਂ ਦੂਰੀ ਬਰਕਰਾਰ ਰੱਖੀ ਹੈ। ਇਸ ਲੜੀ ’ਚ ਇਸ ਨੇ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ, ਸੈਰ-ਸਪਾਟੇ ’ਤੇ ਰੋਕ ਲਾ ਦਿੱਤੀ ਤੇ ਦੂਜੇ ਮੁਲਕਾਂ ਦੇ ਡਿਪਲੋਮੈਟ ਨੂੰ ਬਾਹਰ ਕਰ ਦਿੱਤਾ ਸੀ। ਇਸ ਤੋਂ ਇਲਾਵਾ ਸਰਹੱਦ ਪਾਰ ਟ੍ਰੈਫਿਕ ਨੂੰ ਲਗਭਗ ਬੰਦ ਕਰ ਦਿੱਤਾ। ਮਹਾਂਮਾਰੀ ਦੇ ਲੱਛਣ ਦਿਖਦਿਆਂ ਹੀ ਹਜ਼ਾਰਾਂ ਲੋਕਾਂ ਨੂੰ ਕੁਆਰੰਟਾਈਨ ਕਰ ਦਿੱਤਾ ਪਰ ਇਸ ਤੋਂ ਬਾਅਦ ਵੀ ਉੱਤਰ ਕੋਰੀਆ ਦਾ ਕਹਿਣਾ ਹੈ ਕਿ ਉਸ ਦੇ ਦੇਸ਼ ’ਚ ਕੋਵਿਡ-19 ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ।

ਉੱਤਰ ਕੋਰੀਆ ਦੇ ਇਸ ਦਾਅਵੇ ’ਤੇ ਭਰੋਸਾ ਕਰਨਾ ਮੁਸ਼ਕਲ ਹੈ ਕਿਉਂਕਿ ਉੱਤਰ ਕੋਰੀਆ ਦੀ ਸਿਹਤ ਵਿਵਸਥਾ ਚੰਗੀ ਨਹੀਂ ਹੈ ਤੇ ਦੇਸ਼ ਦਾ ਕਾਰੋਬਾਰ ਵੀ ਮਹਾਂਮਾਰੀ ਨਾਲ ਜੂਝ ਰਹੇ ਚੀਨ ਨਾਲ ਹੈ ਤੇ ਇਹ ਕਾਰੋਬਾਰ ਉਸ ਦੀ ਅਰਥਵਿਵਸਥਾ ਲਈ ਜੀਵਨ ਰੇਖਾ ਦੇ ਸਮਾਨ ਹੈ। ਬੁੱਧਵਾਰ ਨੂੰ ਉੱਤਰ ਕੋਰੀਆ ਨੇ ਕਿਹਾ ਕਿ ਉਸ ਨੇ ਮਹਾਂਮਾਰੀ ਦੀ ਸ਼ੁਰੂਆਤ ਤੋਂ ਇੱਕ ਅਪ੍ਰੈਲ ਤੱਕ 23 ਹਜ਼ਾਰ 121 ਲੋਕਾਂ ਦੀ ਜਾਂਚ ਕੀਤੀ ਹੈ, ਪਰ ਇਨ੍ਹਾਂ ’ਚ ਕਿਸੇ ਵੀ ਵਿਅਕਤੀ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਨਹੀਂ ਆਈ।

ਡਬਲਯੂਐਚਓ ਦੇ ਅਧਿਕਾਰੀਆਂ ਨੇ ਕਿਹਾ ਕਿ ਉੱਤਰੀ ਕੋਰੀਆ ਨੇ ਹਾਲੇ ਤੱਕ ਦੇਸ਼ ਤੋਂ ਕੱਢੇ ਗਏ ਲੋਕਾਂ ਦੀ ਗਿਣਤੀ ਦਾ ਖੁਲਾਸਾ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਉੱਤਰ ਕੋਰੀਆ ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਟੋਕਿਓ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਹਿੱਸਾ ਨਹੀਂ ਲਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ