Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੁਨੀਆ

ਬਾਈਡਨ ਦਾ ਫੈਸਲਾ : 19 ਅਪ੍ਰੈਲ ਤੋਂ ਅਮਰੀਕਾ ਦੇ ਹਰ ਬਾਲਗ ਨੂੰ ਲੱਗੇਗਾ ਕੋਰੋਨਾ ਟੀਕਾ

April 07, 2021 03:05 PM

ਵਾਸ਼ਿੰਗਟਨ, 07 ਅਪ੍ਰੈਲ (ਏਜੰਸੀ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਫੈਸਲਾ ਕੀਤਾ ਹੈ ਕਿ 19 ਅਪ੍ਰੈਲ ਤੋਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰੇਕ ਬਾਲਗ ਨੂੰ ਟੀਕਾ ਲਗਾਇਆ ਜਾਵੇਗਾ। ਦਰਅਸਲ ਇਸ ਦੀ ਸ਼ੁਰੂਆਤ 1 ਮਈ ਨੂੰ ਹੋਣੀ ਸੀ, ਪਰ ਹੁਣ ਬਾਈਡਨ ਨੇ ਦੋ ਹਫਤੇ ਪਹਿਲਾਂ ਇਸ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮਹਾਂਮਾਰੀ ਅਜੇ ਖਤਮ ਨਹੀਂ ਹੋਈ ਹੈ। ਸਾਡੇ ਕੋਲ ਅਜੇ ਬਹੁਤ ਸਾਰਾ ਕੰਮ ਕਰਨ ਵਾਲਾ ਹੈ। ਅਸੀਂ ਅਜੇ ਵੀ ਇਸ ਵਾਇਰਸ ਵਿਰੁੱਧ ਜ਼ਿੰਦਗੀ ਅਤੇ ਮੌਤ ਦੀ ਦੌੜ ਵਿੱਚ ਹਾਂ। ਬਾਈਡਨ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਰੂਪਾਂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਮਹਾਂਮਾਰੀ ਖ਼ਤਰਨਾਕ ਹੁੰਦੀ ਜਾ ਰਹੀ ਹੈ। ਉਸੇ ਸਮੇਂ ਲੋਕਾਂ ਨੂੰ ਆਪਣੇ ਹੱਥ ਵਾਰ-ਵਾਰ ਧੋਣ, ਮਾਸਕ ਪਹਿਨਣ ਅਤੇ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।

ਬਾਈਡਨ ਨੇ ਦੱਸਿਆ ਕਿ ਉਨ੍ਹਾਂ ਦਾ ਪ੍ਰਸ਼ਾਸਨ ਪਹਿਲੇ 100 ਦਿਨਾਂ ਵਿੱਚ ਟੀਕੇ ਦੀਆਂ 200 ਮਿਲੀਅਨ ਖੁਰਾਕਾਂ ਦੇਣ ਦੀ ਯੋਜਨਾ ਬਣਾ ਰਿਹਾ ਹੈ। ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਨ੍ਹਾਂ ਦੇ ਪਤੀ ਡਫ ਐਮਹੌਫ ਨੇ ਮੰਗਲਵਾਰ ਨੂੰ ਕੋਰੋਨਾ ਟੀਕੇ ਦਾ ਪ੍ਰਚਾਰ ਕੀਤਾ। ਉਨ੍ਹਾਂ ਟੀਕਾਕਰਨ ਕੇਂਦਰਾਂ ਦਾ ਦੌਰਾ ਕੀਤਾ। ਹੈਰਿਸ ਸ਼ਿਕਾਗੋ ਅਤੇ ਐਮਹੋਫ ਯਾਕੀਮਾ ਵਾਸ਼ਿੰਗਟਨ ਦੇ ਦੌਰੇ ਤੇ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ