Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਮੁਖਤਾਰ ਅੰਸਾਰੀ ਦੀ ਪਤਨੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਭਲਕੇ ਕਰੇਗਾ ਸੁਣਵਾਈ

April 08, 2021 10:58 AM

ਏਜੰਸੀਆਂ
ਨਵੀਂ ਦਿੱਲੀ/7 ਅਪ੍ਰੈਲ : ਸੁਪਰੀਮ ਕੋਰਟ ਬਾਹੁਬਲੀ ਵਿਧਾਇਕ ਮੁਖਤਾਰ ਅੰਸਾਰੀ ਦੀ ਪਤਨੀ ਦੀ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ।
ਅੰਸਾਰੀ ਦੀ ਪਤਨੀ ਨੇ ਪਟੀਸ਼ਨ ਦਾਇਰ ਕਰਕੇ ਉੱਤਰ ਪ੍ਰਦੇਸ਼ ਸਰਕਾਰ ਨੂੰ ਸੂਬੇ ’ਚ ਉਸ ਦੇ ਪਤੀ ਦੀ ਸੁਰੱਖਿਆ ਯਕੀਨੀ ਕਰਨ ਅਤੇ ਉਸ ਵਿਰੁੱਧ ਨਿਰਪੱਖ ਰੂਪ ਨਾਲ ਮੁਕੱਦਮਾ ਚਲਾਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਜੱਜ ਅਸ਼ੋਕ ਭੂਸ਼ਣ ਅਤੇ ਜੱਜ ਆਰ ਸੁਭਾਸ਼ ਰੈਡੀ ਦੀ ਬੈਂਚ ਅਫਸ਼ਾਂ ਅੰਸਾਰੀ ਦੀ ਪਟੀਸ਼ਨ ’ਤੇ 9 ਅਪ੍ਰੈਲ ਨੂੰ ਸੁਣਵਾਈ ਕਰੇਗੀ। ਪਟੀਸ਼ਨ ’ਚ ਦੋਸ਼ ਲਗਾਇਆ ਗਿਆ ਹੈ ਕਿ ਉੱਤਰ ਪ੍ਰਦੇਸ਼ ’ਚ ਮੁਖਤਾਰ ਅੰਸਾਰੀ ਦੀ ਜਾਨ ਨੂੰ ਗੰਭੀਰ ਖ਼ਤਰਾ ਹੈ। ਉੱਤਰ ਪ੍ਰਦੇਸ਼ ਪੁਲਿਸ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ ’ਤੇ ਮੰਗਲਵਾਰ ਨੂੰ ਹੀ ਪੰਜਾਬ ਪੁਲਿਸ ਤੋਂ ਅੰਸਾਰੀ ਦੀ ਹਿਰਾਸਤ ਮਿਲੀ ਹੈ। ਅੰਸਾਰੀ ’ਤੇ ਉੱਤਰ ਪ੍ਰਦੇਸ਼ ’ਚ ਕਈ ਅਪਰਾਧਕ ਵਾਰਦਾਤਾਂ ਨੂੰ ਅੰਜ਼ਾਮ ਦੇਣ ਦਾ ਦੋਸ਼ ਹੈ। ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਦੋਸ਼ ਲਗਾਇਆ ਗਿਆ ਹੈ ਕਿ ਉੱਤਰ ਪ੍ਰਦੇਸ਼ ’ਚ ਅੰਸਾਰੀ ਦੀ ਜਾਨ ਨੂੰ ‘ਗੰਭੀਰ ਖਤਰਾ’ ਹੈ ਅਤੇ ਜੇਕਰ ਕੋਰਟ ਉਨ੍ਹਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਦਾ ਨਿਰਦੇਸ਼ ਨਹੀਂ ਦੇਵੇਗਾ ਤਾਂ ਮੁਖਤਾਰ ਅੰਸਾਰੀ ਦਾ ਕਤਲ ਹੋਣ ਦਾ ਖਦਸ਼ਾ ਹੈ। ਪਟੀਸ਼ਨ ਅਨੁਸਾਰ, ਅੰਸਾਰੀ ’ਤੇ ਅਜਿਹੇ ਸਿਆਸੀ ਦੁਸ਼ਮਣਾਂ ਵੱਲੋਂ ਕਈ ਵਾਰ ਹਮਲੇ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ, ਜੋ ਸੱਤਾਧਾਰੀ ਸਿਆਸੀ ਦਲਾਂ ਨਾਲ ਜੁੜੇ ਹੋਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ