Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਕਿਸਾਨ ਅੰਦੋਲਨ ਪੂਰੇ ਦੇਸ਼ ’ਚ ਫੈਲ ਰਿਹਾ : ਟਿਕੈਤ

April 08, 2021 11:02 AM

- ਕਿਹਾ, ਸਰਕਾਰ ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ

ਏਜੰਸੀਆਂ
ਸਹਾਰਨਪੁਰ/7 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕਿਹਾ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਰਕਾਰ ਕਮਜ਼ੋਰ ਨਾ ਸਮਝੇ ਅਤੇ ਇਹ ਅੰਦੋਲਨ ਹੁਣ ਹੌਲੀ-ਹੌਲੀ ਪੂਰੇ ਦੇਸ਼ ’ਚ ਫੈਲ ਰਿਹਾ ਹੈ। ਟਿਕੈਤ ਨੇ ਕਿਹਾ ਕਿ ਜਦੋਂ ਤੱਕ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦਾ ਨਤੀਜਾ ਤਾਂ ਸਰਕਾਰ ਨੇ ਕੱਢਣਾ ਹੈ, ਸਾਡਾ ਕੰਮ ਤਾਂ ਅੰਦੋਲਨ ਕਰਨਾ ਹੈ। ਸਰਕਾਰ ਕਿਸਾਨਾਂ ਨੂੰ ਕਮਜੋਰ ਨਾ ਸਮਝੇ। ਸਰਕਾਰ ਨੂੰ ਇਨ੍ਹਾਂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣਾ ਹੋਵੇਗਾ। ਅੰਦੋਲਨ ਸਥਾਨਾਂ ਨੂੰ ਕਿਸਾਨਾਂ ਦਾ ਘਰ ਦੱਸਦੇ ਹੋਏ ਟਿਕੈਤ ਨੇ ਕਿਹਾ ਕਿ ਇਨ੍ਹਾਂ ਸਥਾਨਾਂ ’ਤੇ ਹੀ ਕਿਸਾਨਾਂ ਨੇ ਆਪਣੇ ਘਰ ਬਣਾ ਲਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ