Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਦੇਸ਼

ਅੰਦੋਲਨ ਦੇ ਸਮਰਥਨ ’ਚ ਯੂਪੀ ਦੀ ਭਾਜਪਾ ਮਹਿਲਾ ਆਗੂ ਵੱਲੋਂ ਅਸਤੀਫ਼ਾ

April 08, 2021 11:07 AM

ਮੁਜ਼ੱਫ਼ਰਪੁਰ/7 ਅਪ੍ਰੈਲ/ਏਜੰਸੀਆਂ : ਉੱਤਰ ਪ੍ਰਦੇਸ਼ ’ਚ ਭਾਜਪਾ ਪਾਰਟੀ ਦੀ ਨੇਤਾ ਪ੍ਰਿਯੰਵਦਾ ਤੋਮਰ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਨੂੰ ਸਮਰਥਨ ਦਿੰਦੇ ਹੋਏ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਤੋਮਰ ਨੇ ਉੱਤਰ ਪ੍ਰਦੇਸ਼ ਮਹਿਲਾ ਕਮਿਸ਼ਨ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਅਸਤੀਫ਼ਾ ਅਜਿਹੇ ਸਮੇਂ ਵਿਚ ਦਿੱਤਾ ਹੈ, ਜਦੋਂ ਸੂਬੇ ਵਿਚ ਜਲਦ ਹੀ ਪੰਚਾਇਤ ਚੋਣਾਂ ਹੋਣ ਵਾਲੀਆਂ ਹਨ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਤੰਤਰ ਦੇਵ ਸਿੰਘ ਨੂੰ ਭੇਜੇ ਅਸਤੀਫ਼ੇ ਵਿਚ ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ’ਚ ਭਾਜਪਾ ਅਗਵਾਈ ਵਾਲੀ ਸਰਕਾਰ ਖੇਤੀ ਕਾਨੂੰਨਾਂ ਦੇ ਸਬੰਧ ’ਚ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜੋ ਪਿਛਲੇ 4 ਮਹੀਨਿਆਂ ਤੋਂ ਵਧ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਭਾਜਪਾ ਦੇ ਪ੍ਰ੍ਰਦੇਸ਼ ਪ੍ਰਧਾਨ ਸੁਤੰਤਰ ਦੇਵ ਸਿੰਘ ਨੂੰ ਲਿਖੇ ਅਸਤੀਫ਼ੇ ਪੱਤਰ ਵਿਚ ਤੋਮਰ ਨੇ ਕਿਹਾ ਕਿ ਮੈਂ ਇਕ ਕਿਸਾਨ ਪਰਿਵਾਰ ਤੋਂ ਆਉਂਦੀ ਹਾਂ। ਪਿਛਲੇ 131 ਦਿਨਾਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ ਅਤੇ 300 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਦੇਸ਼ ਦੇ ਅੰਨਦਾਤਾ ਪ੍ਰਤੀ ਭਾਜਪਾ ਪਾਰਟੀ ਅਤੇ ਸਰਕਾਰ ਦੀ ਸੰਵੇਦਨਸ਼ੀਲਤਾ ਤੋਂ ਮੈਂ ਦੁਖੀ ਹਾਂ। ਤੋਮਰ ਨੇ ਕਿਹਾ ਕਿ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਦੀ ਵਜ੍ਹਾ ਕਰਕੇ ਉਨ੍ਹਾਂ ਨੇ ਇਹ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ’ਚ ਭਾਜਪਾ ਨੇ ਬੀਬੀਆਂ ਨੂੰ ਵੀ ਨਜ਼ਰਅੰਦਾਜ਼ ਕੀਤਾ ਹੈ ਅਤੇ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ’ਚ ਨਾਕਾਮ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ