Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਤ

April 08, 2021 11:09 AM

ਚੰਡੀਗੜ੍ਹ/7 ਅਪ੍ਰੈਲ : ਪੰਜਾਬ ਵਿੱਚ ਕੋਵਿਡ ਪਾਜ਼ੇਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਹਰੇਕ ਪਾਜੇਟਿਵ ਮਰੀਜ਼ ਪਿੱਛੇ 30 ਵਿਅਕਤੀਆਂ ਦੀ ਹੱਦ ਤੱਕ ਸੰਪਰਕ ਟ੍ਰੇਸਿੰਗ ਕੀਤੀ ਜਾਵੇ ਅਤੇ ਸੈਂਪਲਿੰਗ ਦੀ ਗਿਣਤੀ ਪ੍ਰਤੀ ਦਿਨ 50,000 ਤੱਕ ਵਧਾਈ ਜਾਵੇ। ਕੋਵਿਡ ਮਾਮਲਿਆਂ ਵਿੱਚ ਮੌਤ ਦੀ ਦਰ ਵਧਣ ’ਤੇ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇਨ੍ਹਾਂ ਮੌਤਾਂ ਕਰਕੇ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਅਤੇ ਇਨ੍ਹਾਂ ਵਿੱਚੋਂ ਕਈ ਮੌਤਾਂ ਤਾਂ ਵਕਤ ਰਹਿੰਦਿਆਂ ਇਲਾਜ ਨਾਲ ਟਾਲੀਆਂ ਜਾ ਸਕਦੀਆਂ ਸਨ। ਉਨ੍ਹਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਇਕ ਵਿਆਪਕ ਜਨ ਚੇਤਨਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਸ਼ੁਰੂਆਤੀ ਦੌਰ ਮੌਕੇ ਹੀ ਹਸਪਤਾਲਾਂ ਵਿਖੇ ਮੁਆਇਨੇ ਲਈ ਜਾਣ ਹਿੱਤ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲਾਂ ਵਿੱਚ ਸਿਹਤ ਸਬੰਧੀ ਸੁਵਿਧਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕੀਤੇ ਜਾਣ ਦੀ ਵੀ ਲੋੜ ਹੈ ਅਤੇ ਲੋੜੀਂਦੀਆਂ ਸਹੂਲਤਾਂ ਵਾਲੇ ਮਨਜ਼ੂਰਸ਼ੁਦਾ ਹਸਪਤਾਲਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੋਈਆਂ ਮੌਤਾਂ ਦਾ ਆਡਿਟ ਸਭ ਜ਼ਿਲ੍ਹਿਆਂ ਵੱਲੋਂ ਕੀਤਾ ਜਾਣਾ ਚਾਹੀਦਾ ਹੈ ਅਤੇ ਜਿਨ੍ਹਾਂ ਨਿਜੀ ਸੰਸਥਾਨਾਂ ਵੱਲੋਂ ਮਾਹਿਰਾਂ ਨਾਲ ਸਮੂਹਿਕ ਵਿਚਾਰ ਵਟਾਂਦਰੇ ਵਿੱਚ ਹਿੱਸਾ ਨਹੀਂ ਲਿਆ ਗਿਆ ਉਨ੍ਹਾਂ ਨੂੰ ਅਜਿਹਾ ਕਰਨ ਲਈ ਹੱਲਾਸ਼ੇਰੀ ਦਿੱਤੀ ਜਾਣੀ ਚਾਹੀਦੀ ਹੈ।
ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਪੀ.ਜੀ.ਆਈ. ਵੱਲੋਂ ਪੰਜਾਬ ਦੇ ਮਰੀਜਾਂ ਨੂੰ ਸਹੀ ਮਾਧਿਅਮ ਰਾਹੀਂ ਰੈਫ਼ਰ ਕੀਤੇ ਜਾਣ ਦੇ ਬਾਵਜੂਦ ਵੀ ਦਾਖਲ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਇਸ ’ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੱਲ੍ਹ ਦੀ ਵੀਡੀਓ ਕਾਨਫਰੰਸਿੰਗ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ ਅਤੇ ਉਨ੍ਹਾਂ ਨੂੰ ਬੇਨਤੀ ਕਰਨਗੇ ਕਿ ਉਹ ਪੀ.ਜੀ.ਆਈ. ਨੂੰ ਸੂਬਾ ਸਰਕਾਰ ਦੁਆਰਾ ਰੈਫਰ ਕੀਤੇ ਮਰੀਜਾਂ ਲਈ ਘੱਟੋ-ਘੱਟ 50 ਆਈ.ਸੀ.ਯੂ. ਬੈੱਡ ਰਾਖਵੇਂ ਰੱਖਣ ਲਈ ਨਿਰਦੇਸ ਦੇਣ।
ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੈਡੀਕਲ ਮਾਹਰਾਂ ਨਾਲ ਹਫ਼ਤਾਵਾਰੀ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਟੀਕਾਕਰਨ ਮੁਹਿੰਮ ਤਹਿਤ ਰੋਜਾਨਾ ਲਗਭਗ 90,000 ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ, ਪਰ ਇਸ ਨੂੰ ਰੋਜਾਨਾ 2 ਲੱਖ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਹਨਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਕਿਉਂ ਜੋ ਟੀਕਾਕਰਨ ਕੋਰੋਨਾ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਜ਼ਰੀਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼