Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਮੁੱਖ ਮੰਤਰੀ ਵੱਲੋਂ ਨਵੀਆਂ ਪਾਬੰਦੀਆਂ ਦਾ ਐਲਾਨ

April 08, 2021 11:15 AM

- ਪੰਜਾਬ ’ਚ ਰਾਤ ਦਾ ਕਰਫ਼ਿਊ ਲੱਗਾ, ਸਿਆਸੀ ਇਕੱਠਾਂ ’ਤੇ ਰੋਕ
- ਉਲੰਘਣਾ ਕਰਨ ਵਾਲਿਆਂ ’ਤੇ ਡੀਐਮਏ ਤੇ ਮਹਾਮਾਰੀ ਐਕਟ ਤਹਿਤ ਹੋਣਗੇ ਕੇਸ ਦਰਜ
- ਵਿਆਹ, ਅੰਤਿਮ ਸੰਸਕਾਰ ਮੌਕੇ ਇਕੱਠ ਦੀ ਗਿਣਤੀ 50 ਅਤੇ ਬਾਹਰੀ ਗਿਣਤੀ 100 ਤੱਕ ਸੀਮਤ
- 30 ਅਪ੍ਰੈਲ ਤੱਕ ਜਾਰੀ ਰਹਿਣਗੀਆਂ ਸਾਰੀਆਂ ਪਾਬੰਦੀਆਂ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/7 ਅਪ੍ਰੈਲ : ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫ਼ਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪ੍ਰੈਲ ਤੱਕ ਸਿਆਸੀ ਇਕੱਠਾਂ ’ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਉਲੰਘਣਾ ਕਰਨ ਵਾਲਿਆਂ ਸਮੇਤ ਸਿਆਸੀ ਆਗੂਆਂ ’ਤੇ ਡੀਐਮਏ ਅਤੇ ਮਹਾਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲ੍ਹਿਆਂ ਤੱਕ ਹੀ ਸੀਮਤ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ। ਸਰਕਾਰੀ ਮੁਲਾਜ਼ਮਾਂ ਲਈ ਦਫ਼ਤਰੀ ਸਮੇਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਨਵੀਆਂ ਪਾਬੰਦੀਆਂ ਪਹਿਲਾਂ ਲਾਈਆਂ ਗਈਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨਾ ਸ਼ਾਮਲ ਹੈ, ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ। ਪਰ ਮਾਲਾਂ ਵਿਚਲੇ ਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ, ਕਿਉਂ ਜੋ ਮੁੱਖ ਮੰਤਰੀ ਵੱਲੋਂ ਹਰ ਦੁਕਾਨ ਵਿੱਚ ਕਿਸੇ ਵੀ ਸਮੇਂ 10 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਕਿ ਪਹਿਲਾਂ ਕਿਸੇ ਵੀ ਮਾਲ ਵਿੱਚ ਇੱਕੋ ਸਮੇਂ 100 ਤੋਂ ਵਧ ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਸੀ। ਇਸ ਦਾ ਅਰਥ ਇਹ ਹੈ ਕਿ ਕਿਸੇ ਵੀ ਸਮੇਂ 20 ਦੁਕਾਨਾਂ ਵਾਲੇ ਮਾਲ ਵਿੱਚ 200 ਵਿਅਕਤੀ ਦਾਖਲ ਹੋ ਸਕਦੇ ਹਨ। ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇ ਵਿੱਚ ਪਾਜ਼ੇਟਿਵ ਅਤੇ ਮੌਤ ਦੀ ਦਰ ਵਿੱਚ ਵਾਧੇ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਕਰ ਵਾਲੀ ਗੱਲ ਹੈ ਕਿ ਪੰਜਾਬ ਵਿੱਚ 85 ਫੀਸਦੀ ਤੋਂ ਵੱਧ ਮਾਮਲੇ ਯੂਕੇ ਦੇ ਵਾਇਰਸ ਵਾਲੇ ਹਨ ਜੋ ਕਿ ਜ਼ਿਆਦਾ ਤੇਜ਼ੀ ਨਾਲ ਫੈਲਦਾ ਅਤੇ ਜ਼ਹਿਰੀਲਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਕੋਵਿਡ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਰੋਕਣ ਲਈ ਸਖ਼ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਇਕੱਠਾਂ ’ਤੇ ਪਾਬੰਦੀ ਲਾਉਣ ਲਈ ਮਜਬੂਰ ਹੋਣਾ ਪਿਆ ਹੈ ।
ਕੁਝ ਸਿਆਸੀ ਆਗੂਆਂ ਜਿਨ੍ਹਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ, ਜਿਨ੍ਹਾਂ ਨੇ ਬਿਨਾਂ ਸੁਰੱਖਿਆ ਉਪਾਵਾਂ ਦਾ ਖਿਆਲ ਰੱਖੇ ਸਿਆਸੀ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ਹੈ, ਦੇ ਵਤੀਰੇ ’ਤੇ ਹੈਰਾਨੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਵਰਤਾਓ ਕਰਨਾ ਇਨ੍ਹਾਂ ਆਗੂਆਂ ਨੂੰ ਸ਼ੋਭਦਾ ਨਹੀਂ। ਮੁੱਖ ਮੰਤਰੀ ਨੇ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਿਆਸੀ ਇਕੱਠ ਕਰਨ ਵਾਲਿਆਂ, ਹਿੱਸਾ ਲੈਣ ਵਾਲਿਆਂ ਅਤੇ ਸਿਆਸੀ ਆਗੂਆਂ ਖਿਲਾਫ ਡੀਐਮਏ ਅਤੇ ਮਹਾਮਾਰੀ ਐਕਟ ਤਹਿਤ ਮਾਮਲੇ ਦਰਜ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਟੈਂਟ ਹਾਊਸ ਮਾਲਕਾਂ ਖਿਲਾਫ਼ ਵੀ ਅਜਿਹਾ ਕਰਨ ਦੇ ਹੁਕਮ ਦਿੱਤੇ, ਜੋ ਕਿ ਅਜਿਹੇ ਇਕੱਠਾਂ ਲਈ ਸਾਮਾਨ ਮੁਹੱਈਆ ਕਰਵਾਉਂਦੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 30 ਅਪੈ੍ਰਲ ਤੱਕ ਕਿਸੇ ਵੀ ਤਰ੍ਹਾਂ ਦੇ ਸਮਾਜਿਕ, ਸੱਭਿਆਚਾਰਕ ਜਾਂ ਖੇਡ ਇਕੱਠਾਂ ਅਤੇ ਇਸ ਦੇ ਨਾਲ ਸਬੰਧਤ ਸਮਾਗਮਾਂ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਸਾਰੇ ਸਰਕਾਰੀ ਦਫਤਰਾਂ ਵਿੱਚ ਵਿਅਕਤੀਗਤ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ’ਤੇ ਪਾਬੰਦੀ ਲਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਅਤੇ ਵਰਚੁੂਅਲ ਤਰੀਕੇ ਅਪਣਾਉਣ ’ਤੇ ਜ਼ੋਰ ਦਿੱਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਇਹ ਜ਼ਰੂਰੀ ਹੋਵੇਗਾ ਕਿ ਦਫ਼ਤਰੀ ਸਮੇਂ ਦੌਰਾਨ ਲਾਜ਼ਮੀ ਤੌਰ ’ਤੇ ਮਾਸਕ ਪਾ ਕੇ ਰੱਖਣ।
ਕੈਪਟਨ ਨੇ ਕਿਹਾ ਕਿ ਆਮ ਲੋਕਾਂ ਨੂੰ ਵੀ ਸਿਰਫ ਜ਼ਰੂਰੀ ਸੇਵਾਵਾਂ ਲਈ ਹੀ ਸਰਕਾਰੀ ਦਫਤਰਾਂ ਵਿੱਚ ਜਾਣ ਲਈ ਕਿਹਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਵੱਲੋਂ ਰਜਿਸਟਰੀਆਂ ਆਦਿ ਦੇ ਰੋਜ਼ਾਨਾ ਦੇ ਕੰਮਾਂ ਲਈ ਮੁਲਾਕਾਤ ਦਾ ਸਮਾਂ ਸੀਮਤ ਗਿਣਤੀ ਵਿੱਚ ਹੀ ਦਿੱਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਸਿਨੇਮਾ ਹਾਲ ਕੁੱਲ 50 ਫੀਸਦੀ ਤੱਕ ਸਮਰੱਥਾ ਨਾਲ ਹੀ ਚਲਾਉਣ ਤੇ ਮੈਡੀਕਲ ਅਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ ਬਾਕੀ ਸਕੂਲਾਂ ਅਤੇ ਸਿੱਖਿਆ ਸੰਸਥਾਨਾਂ ਦੇ ਬੰਦ ਰਹਿਣ ਦੇ ਹੁਕਮ 30 ਅਪ੍ਰੈਲ ਤੱਕ ਲਾਗੂ ਰਹਿਣਗੇ।
ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਨਾਈਟ ਕਰਫਿਊ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼