Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਮਜ਼ਦੂਰਾਂ-ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੀਟੂ ਵੱਲੋਂ ਏਐਲਸੀ ਦਫਤਰਾਂ ਦਾ ਕੀਤਾ ਜਾ ਰਿਹੈ ਘਿਰਾਓ : ਰੌੜੀ

April 08, 2021 11:30 AM

ਰੂਪਨਗਰ/7 ਅਪ੍ਰੈਲ/ਰਾਜਿੰਦਰ ਸੈਣੀ : ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੀਟੂ ਵੱਲੋਂ ਏਐਲਸੀ ਦਫਤਰਾਂ ਦੇ ਘਿਰਾਓ ਕਰਕੇ ਦਿੱਤੇ ਜਾ ਰਹੇ ਮੰਗ ਪੱਤਰਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਨੇ ਕਿਹਾ ਕਿ ਸਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਕਿਰਤੀਆਂ ਵੱਲੋਂ 9 ਅਪ੍ਰੈਲ ਨੂੰ ਅਤੇ ਰੂਪਨਗਰ ਅਤੇ ਮੁਹਾਲੀ ਦੇ ਕਿਰਤੀਆਂ ਵੱਲੋਂ 15 ਅਪ੍ਰੈਲ ਨੂੰ ਏ.ਐਲ.ਸੀ ਮੁਹਾਲੀ ਦੇ ਦਫਤਰ ਦਾ ਘਿਰਾਉ ਕਰਕੇ ਕਿਰਤੀਆਂ ਦੀਆਂ ਭਖਵੀਆਂ ਮੰਗਾਂ ਮੁਸਕਿਲਾਂ ਦੇ ਹੱਲ ਲਈ ਦੇਸ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਮੰਗਾਂ ਬਾਰੇ ਬੋਲਦੇ ਹੋਏ ਕਾਮਰੇਡ ਮਹਾਂ ਸਿੰਘ ਰੋੜੀ ਅਤੇ ਸੀਟੂ ਦੇ ਸੂਬਾ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ ਦੇਸ ਦੀ ਆਜਾਦੀ ਤੋਂ ਪਹਿਲਾਂ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ਦੇ ਕਿਰਤੀਆਂ ਵੱਲੋਂ ਲਹੂ ਵੀਟਵੇਂ ਸੰਘਰਸ ਲੜ ਕੇ ਬਣਵਾਏ ਮਜਦੂਰਾਂ ਪੱਖੀ 44 ਕਾਨੂੰਨਾਂ ਨੂੰ ਮੋਦੀ ਸਰਕਾਰ ਨੇ ਕਰੋਨਾ ਦੀ ਆੜ ਵਿੱਚ ਇੱਕੋ ਝਟਕੇ ਵਿੱਚ ਖਤਮ ਕਰਕੇ ਕਿਰਤੀਆਂ ਨੂੰ ਗੁਲਾਮ ਬਣਾਉਣ ਲਈ 4 ਕੋਡਾ ਵਿੱਚ ਬਦਲ ਦਿੱਤਾ। ਜਿਸ ਦੇ ਵਿਰੋਧ ਵਿੱਚ ਸੀਟੂ ਸਮੇਤ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਮਜਦੂਰਾਂ ਪੱਖੀ 44 ਕਾਨੂੰਨ ਬਹਾਲ ਕਰਾਉਣ ਅਤੇ 4 ਕੋਡਾ ਨੂੰ ਰੱਦ ਕਰਾਉਣ ਲਈ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ। ਮੰਗਾਂ ਵਿੱਚ ਕਿਸਾਨਾਂ ਵਿਰੁੱਧ ਕਾਲੇ ਕਾਨੂੰਨ ਖਤਮ ਕੀਤੇ ਜਾਣ ਬਿਜਲੀ ਬਿੱਲ 2020 ਅਤੇ ਵਾਤਾਵਰਨ ਸੁਧਾਰ ਦੇ ਬਹਾਨੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਅਤੇ ਸਖਤ ਸਜਾਵਾਂ ਦੇ ਕਾਨੂੰਨ ਵਾਪਿਸ ਲਏ ਜਾਣ, ਨਿੱਜੀਕਰਨ ਬੰਦ ਕੀਤਾ ਜਾਵੇ, ਦੇਸ ਦੀ ਆਰਥਿਕਤਾ, ਨਿਰਭਰਤਾ ਨੂੰ ਖਤਰੇ ਵਿੱਚ ਆਉਣ ਵਾਲੀ ਅਤੇ ਸਰਕਾਰ ਨੂੰ ਇੱਕ ਨਮੂਨੇ ਦਾ ਇੰਮਪਲਾਈਰ ਮੰਨਣ ਵਾਲੀ ਵਿਵਸਥਾ ਬਹਾਲ ਅਜਿਹੀ ਵਿਵਸਥਾ ਹੀ ਸਾਡੇ ਸੰਵਿਧਾਨ ਦੀ ਬੁਨਿਆਦੀ ਦਿਸਾ ਹੈ। ਮਾਨਯੋਗ ਸੁਪਰੀਮ ਕੋਰਟ ਵੱਲੋਂ ਅਕਤੂਬਰ 2016 ਨੂੰ ਬਰਾਬਰ ਕੰਮ ਬਰਾਬਰ ਤਨਖਾਹ ਅਤੇ ਬਰਾਬਰ ਸਹੂਲਤਾ ਦੇਣ ਲਈ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼