Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਐਸਐਸ ਬੋਰਡ ਦੇ ਮੈਂਬਰ ਰਾਹੁਲ ਸਿੱਧੂ ਤੇ ਸੀਵਰੇਜ ਦੇ ਅਧਿਕਾਰੀ ਮੌੜ ਕਲਾਂ ਪਹੁੰਚੇ

April 08, 2021 11:51 AM

- 15 ਦਿਨਾਂ ’ਚ ਸੀਵਰੇਜ ਦੀ ਸਮੱਸਿਆ ਹੱਲ ਕਰਨ ਦਾ ਦਿੱਤਾ ਭਰੋਸਾ

ਮੌੜ ਮੰਡੀ, 7 ਅਪ੍ਰੈਲ (ਹਰਮਿੰਦਰ ਸਿੰਘ ਅਵਿਨਾਸ਼/ਸੰਜੀਵ ਕੁਮਾਰ ਨੌਟੀ) : ਮੌੜ ਕਲਾਂ ਦੀਆਂ ਗਲੀਆਂ ’ਚ ਓਵਰਫਲੋ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਦਾ ਮਾਮਲਾ ਅਖਬਾਰਾਂ ਦੀਆਂ ਸੁਰਖੀਆਂ ਬਣਨ ਤੋਂ ਬਾਅਦ ਸਤਾਧਾਰੀ ਧਿਰ ਦੇ ਆਗੂ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਹਰਕਤ ਵਿਚ ਆ ਗਏ ਹਨ, ਜਿਸਦੇ ਚਲਦੇ ਅੱਜ ਹਲਕਾ ਮੌੜ ਦੇ ਸੀਨੀਅਰ ਆਗੂ ਤੇ ਐਸਐਸ ਬੋਰਡ ਦੇ ਮੈਂਬਰ ਰਾਹੁਲ ਸਿੱਧੂ ਮਹਿਰਾਜ ਦੀ ਅਗਵਾਈ ਹੇਠ ਸੀਵਰੇਜ ਬੋਰਡ ਦੇ ਐਸਡੀਓ ਅਸ਼ਵਨੀ ਕੁਮਾਰ ਗੋਇਲ ਅਤੇ ਜੇਈ ਮੁਨੀਸ਼ ਕੁਮਾਰ ਸਮੇਤ ਸਟਾਫ ਨੇ ਵਾਰਡ ਨੰਬਰ 4 ਅਤੇ 6 ਦੀਆਂ ਗਲੀਆਂ ’ਚ ਓਵਰਫਲੋ ਹੋ ਰਹੇ ਪਾਣੀ ਦਾ ਜਾਇਜ਼ਾ ਲਿਆ ਅਤੇ ਵਾਰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ 15 ਦਿਨਾਂ ਦਾ ਅੰਦਰ ਅੰਦਰ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇ। ਇਸ ਮੌਕੇ ਰਾਹੁਲ ਸਿੱਧੂ ਮਹਿਰਾਜ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਅਖਬਾਰਾਂ ’ਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਇਹ ਮਾਮਲਾ ਸਾਡੇ ਧਿਆਨ ’ਚ ਆਇਆ ਸੀ, ਜਿਸ ਕਾਰਨ ਅੱਜ ਉਕਤ ਗਲੀਆਂ ’ਚ ਜਾ ਕੇ ਮੌਕਾ ਦੇਖਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਾ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਬਚਨਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਨਗਰ ਕੌਂਸਲ ਮੌੜ ਦੀ ਕਮੇਟੀ ਬਣਨ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ। ਰਾਹੁਲ ਸਿੱਧੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੀਵਰੇਜ ਸਿਸਟਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਸਹਿਯੋਗ ਕਰਨ, ਤਾਂ ਜੋ ਇਸ ਸਮੱਸਿਆ ਦਾ ਠੋਸ ਹੱਲ ਹੋ ਸਕੇ।
ਇਸ ਮੌਕੇ ਜਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਜਸਵਿੰਦਰ ਕੌਰ ਜੌਹਰ, ਡਾ. ਯਾਦਵਿੰਦਰ ਸਿੰਘ, ਡਾ. ਬੂਟਾ ਸਿੰਘ ਕਲੇਰ, ਮਲਕੀਤ ਸਿੰਘ, ਅੰਮ੍ਰਿਤਪਾਲ ਸਿੰਘ, ਨੀਰਜ ਕੁਮਾਰ, ਆਸ਼ੂ ਖਾਨ, ਪਵੀਨ ਰਾਣੀ, ਜਸਵਿੰਦਰ ਕੌਰ, ਸਿਮਰਜੀਤ ਕੌਰ, ਸੁਖਪਾਲ ਕੌਰ ਤੋਂ ਇਲਾਵਾ ਮੁਹੱਲਾ ਵਾਸੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼