Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਸਿਹਤ ਵਿਭਾਗ ਦੀ ਢਿੱਲੀ ਕਾਰਜਸ਼ੈਲੀ ਕਾਰਨ ਅਨੇਕਾਂ ਨੌਜਵਾਨ ਫ਼ੌਜ ਵਿੱਚ ਟੈਸਟ ਦੇਣੋ ਖੁੰਝੇ : ਅਨੂ ਬਰਾੜ

April 08, 2021 11:54 AM

ਕੋਟਕਪੂਰਾ, 7 ਅਪ੍ਰੈਲ (ਰਿੰਕੂ ਮਲਹੋਤਰਾ) : ਬੀਤੀ 5 ਅਪ੍ਰੈਲ ਨੂੰ ਜ਼ਿਲ੍ਹਾ ਫ਼ਿਰੋਜਪੁਰ ਵਿਖੇ ਫ਼ੌਜ ਦੀ ਭਰਤੀ ਲਈ ਟੈਸਟ ਦੇਣ ਤੋਂ ਵੱਡੀ ਗਿਣਤੀ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਨੌਜਵਾਨ ਵਾਂਝੇ ਰਹਿ ਗਏ, ਜਿਸ ਦਾ ਮੁਖ਼ ਕਾਰਨ ਉਨ੍ਹਾਂ ਦੇ ਕੋਰੋਨਾ ਟੈਸਟ ਲਾਜ਼ਮੀ ਹੋਣ ਕਾਰਨ ਉਨ੍ਹਾਂ ਪਾਸੋ 1,2,3 ਅਪ੍ਰੈਲ ਨੂੰ ਸਥਾਨਕ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੀ ਜਾਂਚ ਲਈ ਸੈਂਪਲ ਦਿੱਤੇ ਗਏ ਪਰ ਉਨ੍ਹਾਂ ਦੀ ਰਿਪੋਰਟ 5 ਤੱਕ ਵੀ ਅਨੇਕਾਂ ਨੌਜਵਾਨਾਂ ਨੂੰ ਨਹੀਂ ਮਿਲੀ। ਜਿਸ ਕਾਰਨ ਉਨ੍ਹਾਂ ਦੀ ਭਰਤੀ ਵਿੱਚ ਹਿੱਸਾ ਲੈਣ ਦਾ ਸੁਪਨਾ ਫ਼ਿਲਹਾਲ ਟੁੱਟ ਗਿਆ ਤੇ ਸੁਨਿਹਰੀ ਭਵਿੱਖ ਮੱਧਮ ਹੋ ਗਿਆ। ਉਕਤ ਜਾਣਕਾਰੀ ਦਿੰਦਿਆਂ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ, ਹੈਪੀ ਬਰਾੜ ਚੱਕ ਕਲਿਆਣ, ਰਵੀ ਮੋੜ ਸਰਪੰਚ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀ ਢਿੱਲੀ ਕਾਰਜਸ਼ੈਲੀ ਕਾਰਨ ਉਨ੍ਹਾਂ ਦਾ ਸੁਨਿਹਰੀ ਭਵਿੱਖ ਦਾਅ ’ਤੇ ਲਗਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਨੌਜਵਾਨਾਂ ਦੇ ਰੈਪਿਡ ਟੈਸਟ ਜਿਸ ਦੀ ਰਿਪੋਰਟ ਕੁਝ ਸਮੇਂ ਵਿੱਚ ਹੀ ਆ ਜਾਂਦੀ ਹੈ, ਦੀ ਥਾਂ ਨੋਰਮਲ ਟੈਸਟ ਲਏ, ਜਿਸ ਦੀਆਂ ਰਿਪੋਰਟਾਂ ਕੁਝ ਦਿਨ ਵਿੱਚ ਆਉਦੀਆਂ ਹਨ ਪਰ ਉਨ੍ਹਾਂ ਦੀਆਂ ਰਿਪੋਰਟਾਂ ਫ਼ੌਜ ਦੀ ਭਰਤੀ ਵਾਲੇ ਦਿਨ ਤੱਕ ਵੀ ਸੰਬਧਤ ਵਿਭਾਗ ਪਾਸੋ ਉਨ੍ਹਾਂ ਨੂੰ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕੀ ਕੁਝ ਕੁ ਨੌਜਵਾਨ ਜਿਨ੍ਹਾਂ ਦੇ ਟੈਸਟ 1 ਅਪ੍ਰੈਲ ਨੂੰ ਹੋਏ ਸਨ ਵਿੱਚੋਂ ਹੀ ਰਿਪੋਰਟਾਂ ਮਿਲੀਆਂ ਹਨ ਜਦਕਿ ਬਾਕੀਆਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਹਾਸਲ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਦਿਖਾਉਣ ਤੇ ਨੌਕਰੀਆਂ ਦੇਣ ਦੇ ਦਾਅਵੇ ਇਸ ਤਰ੍ਹਾਂ ਪੂਰੇ ਕਿਵੇ ਹੋਣਗੇ। ਉਨ੍ਹਾਂ ਕਿਹਾ ਕਿ ਵਾਰ-ਵਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਜਾਂ ਸਬੰਧਤ ਹਸਪਤਾਲਾਂ ਵਿੱਚ ਜਾ ਕੇ ਵੀ ਰਿਪੋਰਟਾਂ ਦੀ ਮੰਗ ਜਦ ਨੌਜਵਾਨ ਕਰਦੇ ਰਹੇ ਤਾਂ ਉਨ੍ਹਾਂ ਨੂੰ ਸਿਰਫ਼ ਦਿਲਾਸਾ ਹੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਦੇ ਟੈਸਟਾਂ ਦੀ ਰਿਪੋਰਟ ਸਮੇਂ ਸਿਰ ਆ ਜਾਂਦੀ ਤਾਂ ਵੱਡੀ ਗਿਣਤੀ ਵਿੱਚ ਹੋਰ ਨੌਜਵਾਨ ਉਕਤ ਭਰਤੀ ਵਿੱਚ ਹਿੱਸਾ ਲੈ ਸਕਦੇ ਸਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਸਰਕਾਰੀ ਨੌਕਰੀ ਦੇਣ ਦੇ ਦਾਅਵੇ ’ਤੇ ਬੋਲਦਿਆਂ ਕਿਹਾ ਕਿ ਜਿੱਥੇ ਉਨ੍ਹਾਂ ਪਾਸੋ ਘਰ-ਘਰ ਨੌਕਰੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜੇਹੇ ਵਿਭਾਗਾਂ ’ਤੇ ਸਖ਼ਤ ਕਾਰਵਾਈ ਕਰਨੀ ਚਾਹਦੀ ਹੈ ਜਿਨ੍ਹਾਂ ਪਾਸੋ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼