Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਡਾ. ਸ਼ੁਭਾਸ਼ ਥੋਬਾ ਨੂੰ ਬਣਾਇਆ ਘੱਟ ਗਿਣਤੀ ਕਮਿਸ਼ਨ ਪੰਜਾਬ ਦਾ ਮੈਂਬਰ

April 08, 2021 12:02 PM

ਅੰਮ੍ਰਿਤਸਰ, ਰਾਮ ਤੀਰਥ/ 7 ਅਪ੍ਰੈਲ/ਬਲਵਿੰਦਰ ਮਾਨ : ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ, ਪੀ. ਪੀ.ਸੀ.ਸੀ ਦੇ ਮੌਜੂਦਾ ਸੈਕਟਰੀ ਪੰਜਾਬ ਅਤੇ ਮਸੀਹ ਭਾਈਚਾਰੇ ਦੇ ਆਗੂ ਡਾ. ਸ਼ੁਭਾਸ਼ ਥੋਬਾ ਨੂੰ ਘੱਟ ਗਿਣਤੀਆਂ ਕਮਿਸ਼ਨ ਪੰਜਾਬ ਦਾ ਮੈਂਬਰ ਨਿਯੁਕਤ ਕਰਨ ਤੇ ਮਸੀਹ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਪਈ । ਐਮ. ਐਲ.ਏ. ਹਰਪ੍ਰਤਾਪ ਸਿੰਘ ਅਜਨਾਲਾ ਐੱਮ.ਐੱਲ.ਏ ਸੁਨੀਲ ਦੱਤੀ, ਕੈਬਨਿਟ ਰੈਂਕ ਦਰਜਾ ਪ੍ਰਾਪਤ ਡਾ: ਰਾਜ ਕੁਮਾਰ ਵੇਰਕਾ, ਅਤੇ ਐੱਮ.ਪੀ. ਗੁਰਜੀਤ ਔਜਲਾ ਦੇ ਕਰੀਬੀ ਮੰਨੇ ਜਾਂਦੇ ਡਾ: ਸ਼ੁਭਾਸ਼ ਥੋਬਾ ਨੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ ਅਤੇ ਮੇਰੀ ਵੀ ਵਫ਼ਾਦਾਰੀ ਦਾ ਫਲ ਪਾਰਟੀ ਨੇ ਮੈਨੂੰ ਦਿੱਤਾ ਹੈ । ਸੋ ਮੈਂ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਪ੍ਰੋ ਇਮਾਨੂੰਏਲ ਨਾਹਰ, ਡਾ: ਰਾਜ ਕੁਮਾਰ ਵੇਰਕਾ, ਐਮ.ਐਲ.ਏ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ, ਐਮ.ਐਲ.ਏ ਸ੍ਰੀ ਸੁਨੀਲ ਦੱਤੀ ਅਤੇ ਐਮ.ਪੀ.ਸ੍ਰ ਗੁਰਜੀਤ ਸਿੰਘ ਔਜਲਾ ਦਾ ਧੰਨਵਾਦੀ ਹਾਂ ਜਿਹਨਾਂ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਵਿੱਚ ਦਾਸ ਨੂੰ ਘੱਟ ਗਿਣਤੀਆਂ ਕਮਿਸ਼ਨ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ । ਮੈਂ ਪੰਜਾਬ ਸਰਕਾਰ ਤੇ ਸਾਥ ਦੇਣ ਵਾਲੇ ਸਾਥੀਆਂ ਅਤੇ ਖਾਸ ਤੌਰ ਤੇ ਮਸੀਹੀ ਭਾਈਚਾਰੇ ਨੂੰ ਵਿਸ਼ਵਾਸ਼ ਦਿੰਦਾ ਹਾਂ ਕਿ ਪਾਰਟੀ ਅਤੇ ਆਪਣੇ ਲੋਕਾਂ ਲਈ ਹਰ ਵਕਤ ਸੇਵਾ ਇਮਾਨਦਾਰੀ ਤੇ ਲਗਨ ਨਾਲ ਕਰਦਾ ਰਹਾਗਾਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼