Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਕਾਰੋਬਾਰ

84 ਅੰਕਾਂ ਦੀ ਤੇਜ਼ੀ ਨਾਲ 49700 ਦੇ ਨੇੜੇ ਬੰਦ ਹੋਇਆ ਸੈਂਸੈਕਸ, ਨਿਫਟੀ ਵੀ ਚੜਿਆ

April 08, 2021 05:11 PM

ਨਵੀਂ ਦਿੱਲੀ, 08 ਅਪ੍ਰੈਲ (ਏਜੰਸੀ) : ਹਫ਼ਤੇ ਦੇ ਚੌਥੇ ਕਾਰੋਬਾਰੀ ਦਿਨ ਅੱਜ, ਯਾਨੀ ਵੀਰਵਾਰ ਨੂੰ, ਸਟਾਕ ਮਾਰਕੀਟ ਹਰੇ ਨਿਸ਼ਾਨ 'ਤੇ ਬੰਦ ਹੋਇਆ। ਬੰਬੇ ਸਟਾਕ ਐਕਸਚੇਂਜ ਦਾ ਸੈਂਸੈਕਸ 84.45 ਅੰਕਾਂ ਜਾਂ 0.17 ਫੀਸਦੀ ਦੀ ਤੇਜ਼ੀ ਦੇ ਨਾਲ 49746.21 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 54.75 ਅੰਕ ਭਾਵ 0.37 ਫੀਸਦੀ ਦੀ ਤੇਜ਼ੀ ਦੇ ਨਾਲ 14873.80 'ਤੇ ਬੰਦ ਹੋਇਆ। ਬੀਐਸਈ ਦੇ 30 ਸ਼ੇਅਰਾਂ ਵਾਲਾ ਸੈਂਸੈਕਸ ਘੱਟ ਕਾਰੋਬਾਰੀ ਸੈਸ਼ਨ ਵਾਲੇ ਪਿਛਲੇ ਹਫਤੇ ਵਿੱਚ 1,021.33 ਅੰਕ ਯਾਨੀ 2% ਚੜ੍ਹਿਆ ਸੀ।

ਵੱਡੇ ਸ਼ੇਅਰਾਂ ਦਾ ਹਾਲ :
ਵੱਡੇ ਸ਼ੇਅਰਾਂ ਦੀ ਗੱਲ ਕਰੀਏ ਤਾਂ ਅੱਜ ਜੇਐਸਡਬਲਯੂ ਸਟੀਲ, ਟਾਟਾ ਸਟੀਲ, ਸ਼੍ਰੀ ਸੀਮੈਂਟ, ਅਲਟਰਾਟੈਕ ਸੀਮੈਂਟ ਅਤੇ ਹਿੰਡਾਲਕੋ ਦੇ ਸ਼ੇਅਰ ਹਰੇ ਨਿਸ਼ਾਨ 'ਤੇ ਬੰਦ ਹੋਏ। ਦੂਜੇ ਪਾਸੇ ਸਨ ਫਾਰਮਾ, ਓ.ਐੱਨ.ਜੀ.ਸੀ., ਬਜਾਜ ਫਾਈਨੈਂਸ, ਐਸਬੀਆਈ ਲਾਈਫ ਅਤੇ ਇੰਡਸਇੰਡ ਬੈਂਕ ਦੇ ਸ਼ੇਅਰ ਲਾਲ ਨਿਸ਼ਾਨ 'ਤੇ ਬੰਦ ਹੋਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ