Wednesday, April 14, 2021 ePaper Magazine
BREAKING NEWS
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂਵੰਨਡੇਅ ਰੈਂਕਿੰਗ 'ਚ ਬਾਬਰ ਆਜ਼ਮ ਪਹੁੰਚੇ ਸਿਖਰ 'ਤੇ, ਖ਼ਤਮ ਕੀਤੀ ਕੋਹਲੀ ਦੀ ਬਾਦਸ਼ਾਹਤਆਈਪੀਐਲ : ਰੋਮਾਂਚਕ ਮੈਚ 'ਚ ਮੁੰਬਈ ਇੰਡੀਅਨਜ਼ ਨੇ ਕੇਕੇਆਰ ਨੂੰ 10 ਦੌੜਾਂ ਨਾਲ ਹਰਾਇਆਕੋਰੋਨਾ ਸੰਕਟ : ਹਰ ਹਫ਼ਤੇ 125 ਕਰੋੜ ਡਾਲਰ ਦੇ ਨੁਕਸਾਨ ਦੀ ਸੰਭਾਵਨਾਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ50 ਫੀਸਦੀ ਤੋਂ ਵੱਧ ਐਸ.ਸੀ. ਵਸੋਂ ਵਾਲੇ ਪਿਡਾਂ ਦੇ ਆਧੁਨਿਕੀਕਰਨ ਲਈ 100 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

ਹਰਿਆਣਾ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੀਂਦ (ਹਰਿਆਣਾ) ਤੋਂ ਅਗਲੇ ਪੜਾਅ ਲਈ ਰਵਾਨਾ

April 08, 2021 05:34 PM

ਅੰਮ੍ਰਿਤਸਰ, 08 ਅਪ੍ਰੈਲ (ਏਜੰਸੀ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਹਰਿਆਣਾ ਤੋਂ ਅਗਲੇ ਪੜਾਅ ਬਹਾਦਰਗੜ੍ਹ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ ਤੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਦੇਰ ਰਾਤ ਨਗਰ ਕੀਰਤਨ ਦੇ ਜੀਂਦ ਪਹੁੰਚਣ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।
ਜੀਂਦ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੰਗਤਾਂ ਅੰਦਰ ਭਾਰੀ ਉਤਸ਼ਾਹ ਸੀ। ਹਾਜ਼ਰ ਸੰਗਤਾਂ ਨੇ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਹਰਿਆਣਾ ਰਾਜ ’ਚ ਹਰ ਧਰਮ ਦੇ ਲੋਕਾਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ। ਇਸ ਸਮੇਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਮਲਕ ਸਿੰਘ ਚੀਮਾਂ, ਮੈਨੇਜਰ ਸ. ਸੁਖਵਿੰਦਰ ਸਿੰਘ ਜੀਂਦ, ਮੁੱਖ ਗ੍ਰੰਥੀ ਸ. ਗੁਰਵਿੰਦਰ ਸਿੰਘ ਰੱਤਕ, ਸ. ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ ਦਿੱਲੀ ਮਿਸ਼ਨ, ਸੁਪਰਵਾਈਜ਼ਰ ਸ. ਹਰਭਜਨ ਸਿੰਘ ਤੇ ਸ. ਜਰਨੈਲ ਸਿੰਘ, ਸ. ਪਰਮਜੀਤ ਸਿੰਘ, ਸ. ਅਮਰਜੀਤ ਸਿੰਘ, ਸ. ਟਹਿਲ ਸਿੰਘ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪਿੰਡ ਮੰਡੇਬਰ ਵਿਖੇ ਕੁਸ਼ਤੀ ਦੰਗਲ ਕਰਵਾਇਆ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਹਰਿਆਣਾ ਤੋਂ ਪਾਕਿਸਤਾਨ ਜਾ ਰਹੇ ਸਿੱਖ ਯਾਤਰੀਆਂ ਦਾ ਹੋਇਆ ਕੋਰੋਨਾ ਟੈਸਟ

ਜਜਪਾ ਦੇ ਪ੍ਰਦੇਸ਼ ਪ੍ਰਧਾਨ ਦੀ ਗੱਡੀ ’ਤੇ ਹਮਲੇ ਦੇ ਸਬੰਧ ’ਚ ਦੋ ਵਿਅਕਤੀ ਹਿਰਾਸਤ ’ਚ ਲਏ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ : ਸਿੰਘ ਸਭਾ ਬਹਾਦਰਗੜ੍ਹ ਤੋਂ ਦਿੱਲੀ ਲਈ ਰਵਾਨਾ

ਕਾਲਾਂਵਾਲੀ ’ਚ ਕਣਕ ਖ੍ਰੀਦ ਸ਼ੁਰੂ ਨਾ ਹੋਣ ’ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਦੇਸੀ ਕੱਟੇ ਸਮੇਤ ਮੁਲਜ਼ਮ ਗਿਰਫ਼ਤਾਰ 

ਬੈਂਕ ਮਨੈਜਰ ਅਗਵਾ ਕਾਂਡ ’ਚ ਹੋਰ ਦੋ ਗਿਰਫ਼ਤਾਰੀਆਂ

ਕਬਜ਼ਾ ਹਟਾਉਣ ਗਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦਾ ਹੋਇਆ ਵਿਰੋਧ

ਕਾਰ ਦੀ ਟੱਕਰ ਨਾਲ 9 ਸਾਲਾ ਬੱਚੇ ਦੀ ਮੌਤ