Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਲੁਧਿਆਣਾ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਨਿਯਮਤ ਤੌਰ 'ਤੇ ਹੋਣਗੇ ਸੈਨੀਟਾਈਜ਼

April 08, 2021 05:39 PM

ਲੁਧਿਆਣਾ, 8 ਅਪ੍ਰੈਲ (ਏਜੰਸੀ) : ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇੱਕ ਵਿਸ਼ੇਸ਼ ਪਹਿਲ ਕਦਮੀ ਕਰਦਿਆਂ 10 ਅਪ੍ਰੈਲ ਤੋਂ 31 ਮਈ ਤੱਕ ਚੱਲਣ ਵਾਲੀ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਇਕ ਵਿਸ਼ੇਸ਼ ਮੁਹਿੰਮ ਦੌਰਾਨ ਦਵਾਈ ਦਾ ਛਿੜਕਾਅ ਕਰਕੇ ਰੋਗਾਣੂ ਮੁਕਤ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਰੋਗਾਣੂ ਮੁਕਤ ਕਰਨ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸੈਂਕੜੇ ਕਿਸਾਨ ਰੋਜ਼ਾਨਾ ਮੰਡੀਆਂ ਵਿੱਚ ਆਉਣਗੇ ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਰੂਰੀ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਖ਼ਰੀਦ ਕੇਂਦਰਾਂ ਨੂੰ ਨਿਯਮਤ ਤੌਰ 'ਤੇ ਰੋਗਾਣੂ ਮੁਕਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ 10 ਅਪ੍ਰੈਲ ਤੋਂ 31 ਮਈ ਤੱਕ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਡੀ-ਸੈਨੀਟਾਈਜ਼ ਕਰਨ ਲਈ ਦਵਾਈ ਦੇ ਛਿੜਕਾਅ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਦਾ ਇਕੋ ਮੰਤਵ ਕੋਰੋਨਾ ਵਾਇਰਸ ਨੂੰ ਮੰਡੀ ਵਿੱਚ ਫੈਲਣ ਤੋਂ ਰੋਕਣਾ ਹੈ ਅਤੇ ਛਿੜਕਾਅ ਲਈ ਦਵਾਈ ਜ਼ਿਲਾ ਮੰਡੀ ਅਫ਼ਸਰ ਵਲੋਂ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ ਸੋਡੀਅਮ ਹਾਈਪੋਕਲੋਰਾਈਟ ਦਾ ਮੰਡੀਆਂ ਵਿੱਚ ਛਿੜਕਾਅ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੰਡੀਆਂ ਵਿੱਚ ਦਵਾਈ ਦੇ ਛਿੜਕਾਅ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਰਮਚਾਰੀਆਂ ਲਈ ਮੰਡੀਆਂ ਵਿੱਚ ਮਾਸਕ, ਹੈਂਡ ਸੈਨੀਟਾਈਜ਼ਰ, ਸਾਬਣ ਤੇ ਪਾਣੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼