Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ 10 ਅਪ੍ਰੈਲ ਨੂੰ

April 08, 2021 05:44 PM

- ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਵੀ ਲੱਗੇਗੀ ਅਦਾਲਤ

ਮੋਗਾ, 08 ਅਪ੍ਰੈਲ (ਏਜੰਸੀ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੇਸ਼ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 10 ਅਪ੍ਰੈਲ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਕਿ ਆਮ ਲੋਕਾਂ ਨੂੰ ਛੇਤੀ ਅਤੇ ਸਸਤਾ ਨਿਆਂ ਦਿਵਾਇਆ ਜਾ ਸਕੇ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀਮਤੀ ਮਨਦੀਪ ਪੰਨੂ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਮੋਗਾ ਵਿੱਚ ਵੀ 10 ਅਪ੍ਰੈਲ 2021 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਲੋਕ ਅਦਾਲਤ ਮੋਗਾ ਤੋਂ ਇਲਾਵਾ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਵੀ ਲਗਾਈ ਜਾਵੇਗੀ। ਇਸ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਕੇਸ ਲਗਾਏ ਜਾ ਸਕਦੇ ਹਨ।
ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਬਗੀਚਾ ਸਿੰਘ, ਨੇ ਜਾਣਕਾਰੀ ਦਿੱਦਿਆਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਪੈੰਡਿਗ ਕੇਸ ਅਤੇ ਪ੍ਰੀ-ਲੀਟੀਗੇਟਵ ਕੇਸ ਸਲੈਕਟ ਕੀਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਸਸਤਾ ਹੋ ਸਕੇ।
ਸੀ. ਜੇ. ਐਮ ਬਗੀਚਾ ਸਿੰਘ ਨੇ ਅੱਗੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਹਾਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਫੈਸਲਾ ਲੋਕ ਅਦਾਲਤ ਵਿੱਚ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੇ ਮੌਕੇ ਤੇ ਆਉਣ ਸਮੇਂ ਕੋਵਿਡ 19 ਤੋਂ ਬਚਾਓ ਲਈ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਮਾਸਕ ਪਹਿਨਣਾ, ਸਮਾਜਿਕ ਦੂਰੀ, ਸੈਨੇਟਾਈਜੇਸ਼ਨ ਆਦਿ ਦੀ ਪਾਲਣਾ ਕੀਤੀ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼