Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਟਰਾਅ ਰੀਪਰ, ਤੂੜੀ ਵਾਲੀ ਮਸ਼ੀਨ ਚਲਾਉਣ ਤੇ 20 ਅਪ੍ਰੈਲ ਤੱਕ ਮੁਕੰਮਲ ਪਾਬੰਦੀ

April 08, 2021 05:52 PM

ਮੋਗਾ, 08 ਅਪ੍ਰੈਲ (ਏਜੰਸੀ) : ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਕਿਹਾ ਹੈ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਕਿਸਾਨ ਕਣਕ ਦੀ ਫਸਲ ਦੀ ਕੰਬਾਇਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਹੀ ਆਪਣੇ ਖੇਤਾਂ ਵਿੱਚ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾਕੇ ਕਣਕ ਦੇ ਬਚੇ ਹੋਏ ਨਾੜ ਤੋਂ ਤੂੜੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੰਦੇ ਹਨ, ਜਦਕਿ ਕਣਕ ਦਾ ਨਾੜ ਉਸ ਸਮੇਂ ਸਲਾਬਾ/ਨਮੀ ਭਰਿਆ ਹੁੰਦਾ ਹੈ, ਜਿਸ ਦੌਰਾਨ ਮਸ਼ੀਨ ਵਿੱਚ ਰਗੜ ਨਾਲ ਗਰਮਾਇਸ਼ ਪੈਦਾ ਹੋਣ ਕਰਕੇ ਨਾਲ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਸੰਭਾਵਨਾ ਹੁੰਦੀ ਹੈ। ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਵੀ ਇਹ ਮੰਨਿਆ ਹੈ ਕਿ ਕਣਕ ਦੀ ਕਟਾਈ ਤੋਂ ਤੁਰੰਤ ਬਾਅਦ ਰੀਪਰ ਚਲਾਉਣਾ ਗਲਤ ਹੈ ਅਤੇ ਉਨ੍ਹਾਂ ਵੱਲੋਂ ਇਹ ਤਜਵੀਜ਼ ਦਿੱਤੀ ਗਈ ਹੈ ਕਿ ਮਿਤੀ 20 ਅਪ੍ਰੈਲ, 2021 ਤੱਕ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਤਾਂ ਕਿ ਅਜਿਹੀਆਂ ਦੁਰਘਟਨਾਵਾਂ ਨਾਲ ਹੋ ਰਹੇ ਜਾਨੀ ਅਤੇ ਮਾਲੀ ਨੁਕਸਾਨ ਤੋ ਬਚਿਆ ਜਾ ਸਕੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਹਿੱਤ ਲਈ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾਉਣ ਤੇ ਮਿਤੀ 20 ਅਪ੍ਰੈਲ, 2021 ਤੱਕ ਮੁਕੰਮਲ ਪਾਬੰਦੀ ਲਗਾਈ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼