Wednesday, April 21, 2021 ePaper Magazine
BREAKING NEWS
ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀਨਾਸਿਕ 'ਚ ਹਸਪਤਾਲ ਦਾ ਆਕਸੀਜਨ ਟੈਂਕਰ ਲੀਕ, 22 ਮਰੀਜ਼ਾਂ ਦੀ ਮੌਤਫੌਜ ਨੇ ਦਿੱਲੀ ਕੈਂਟ ਬੇਸ ਹਸਪਤਾਲ ਨੂੰ ਕੋਵਿਡ ਸੈਂਟਰ 'ਚ ਕੀਤਾ ਤਬਦੀਲਭਾਰਤ ਨੂੰ ਸੰਯੁਕਤ ਰਾਸ਼ਟਰ ਦੀਆਂ ਸਮਾਜਿਕ ਅਤੇ ਆਰਥਿਕ ਪ੍ਰੀਸ਼ਦ ਦੀਆਂ ਤਿੰਨੋਂ ਸੰਸਥਾਵਾਂ ਲਈ ਚੁਣਿਆ ਗਿਆਅਮਰੀਕਾ : ਜਾਰਜ ਫਲਾਇਡ ਕਤਲ ਕੇਸ 'ਚ ਡੈਰਿਕ ਚੌਵਿਨ ਦੋਸ਼ੀ

ਪੰਜਾਬ

ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਸਮਾਜਿਕ-ਰਾਜਨੀਤਿਕ ਅਧਿਐਨ ਲਈ ਪਟਿਆਲਾ ਦਾ ਦੌਰਾ

April 08, 2021 06:09 PM

- ਫ਼ੌਜ ਦੇ ਬ੍ਰਿਗੇਡੀਅਰ ਪੱਧਰ ਦੇ ਅਧਿਕਾਰੀਆਂ 'ਚ 6 ਵਿਦੇਸ਼ੀ ਮੁਲਕਾਂ ਦੇ ਅਧਿਕਾਰੀ ਵੀ ਸਨ ਸ਼ਾਮਲ

ਪਟਿਆਲਾ, 08 ਅਪ੍ਰੈਲ (ਏਜੰਸੀ) : ਨੈਸ਼ਨਲ ਡਿਫੈਂਸ ਕਾਲਜ ਦੇ ਇੱਕ ਉੱਚ ਪੱਧਰੀ ਵਫ਼ਦ ਵੱਲੋਂ ਸਮਾਜਿਕ-ਰਾਜਨੀਤਿਕ ਅਧਿਐਨ ਲਈ ਪਟਿਆਲਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਬ੍ਰਿਗੇਡੀਅਰ ਯਸ਼ ਅਹਿਲਾਵਤ ਦੀ ਅਗਵਾਈ ਹੇਠਲੇ ਇਸ 24 ਮੈਂਬਰੀਂ ਵਫ਼ਦ 'ਚ ਭਾਰਤੀ ਫ਼ੌਜ ਦੇ ਬ੍ਰਿਗੇਡੀਅਰ ਪੱਧਰ ਦੇ 18 ਅਧਿਕਾਰੀਆਂ ਤੋਂ ਇਲਾਵਾ ਯੂ.ਕੇ., ਨਾਇਜੀਰੀਆ, ਇਰਾਨ, ਬੰਗਲਾਦੇਸ਼, ਸ੍ਰੀਲੰਕਾ ਅਤੇ ਮਿਆਂਮਾਰ ਦੇ ਉੱਚ ਅਧਿਕਾਰੀ ਵੀ ਸ਼ਾਮਲ ਸਨ। ਇਸ ਵਫ਼ਦ ਨੇ ਪਟਿਆਲਾ ਦੇ ਇਤਿਹਾਸਕ ਅਤੇ ਰਿਆਸਤੀ ਕਿਲਾ ਮੁਬਾਰਕ ਦਾ ਦੌਰਾ ਕਰਨ ਸਮੇਤ ਭੁੱਨਰਹੇੜੀ ਬਲਾਕ ਦੇ ਮਾਡਲ ਗ੍ਰਾਮ ਪੰਚਾਇਤ ਪਿੰਡ ਦੇਵੀਨਗਰ ਸਵਾਈ ਸਿੰਘ ਵਾਲਾ ਦਾ ਵੀ ਦੌਰਾ ਕਰਕੇ ਪਿੰਡ 'ਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਵਫ਼ਦ ਵੱਲੋਂ ਜ਼ਿਲ੍ਹੇ 'ਚ ਸਿਆਸੀ ਤੇ ਸਮਾਜਿਕ ਸਰੋਕਾਰਾਂ ਤੋਂ ਇਲਾਵਾ ਸੱਭਿਆਚਾਰਕ ਤੇ ਧਾਰਮਿਕ ਪੱਖਾ ਤੋਂ ਪ੍ਰਸ਼ਾਸਨ, ਸਰਕਾਰ ਤੇ ਅਮਨ-ਕਾਨੂੰਨ ਦੀ ਸਥਿਤੀ ਪਿੰਡ ਪੱਧਰ 'ਤੇ ਬਰਕਰਾਰ ਰੱਖਣ ਲਈ ਅਧਿਐਨ ਕਰਨ ਵਾਸਤੇ ਇਹ ਦੌਰਾ ਕੀਤਾ ਗਿਆ ਹੈ। ਇਸ ਦੌਰੇ ਦੌਰਾਨ ਵਫ਼ਦ ਦੀ ਸਹਾਇਤਾ ਲਈ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵਿੰਦਰ ਸਿੰਘ ਟਿਵਾਣਾ, ਨਾਇਬ ਤਹਿਸੀਲਦਾਰ ਇੰਦਰ ਵਧਵਾ ਨੂੰ ਤਾਇਨਾਤ ਕੀਤਾ ਗਿਆ ਸੀ।
ਨੈਸ਼ਨਲ ਡਿਫੈਂਸ ਕਾਲਜ ਦੇ ਇਸ ਵਫ਼ਦ ਨੇ ਪਿੰਡ ਦੇਵੀਨਗਰ ਸਵਾਈਸਿੰਘ ਵਾਲਾ ਵਿਖੇ ਇਸ ਪਿੰਡ ਦੀ ਮਾਡਲ ਗ੍ਰਾਮ ਪੰਚਾਇਤ ਦੇ ਕੰਮ ਕਾਜ ਬਾਰੇ ਜਾਣਕਾਰੀ ਲੈਣ ਸਮੇਤ ਪਿੰਡ 'ਚ ਠੋਸ ਤੇ ਤਰਲ ਕੂੜੇ ਦੇ ਨਿਪਟਾਰੇ ਲਈ ਲਗਾਏ ਗਏ ਪਲਾਂਟ, ਜਲ ਸਪਲਾਈ ਸਕੀਮ, ਸਹਿਕਾਰੀ ਸਭਾ, ਗਲੀਆਂ 'ਚ ਲਗਾਈਆਂ ਲਾਇਟਾਂ ਤੇ ਗਲੀਆਂ ਆਦਿ ਤੋਂ ਇਲਾਵਾ ਪਿੰਡ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਪਿੰਡ ਦੀ ਸਰਪੰਚ ਨਿਰਮਲ ਕੌਰ ਤੇ ਪੰਚਾਇਤ ਮੈਂਬਰਾਂ ਤੇ ਮੋਹਤਬਰਾਂ ਚਰਨਜੀਤ ਸਿੰਘ, ਮੇਹਰ ਸਿੰਘ, ਜਸਬੀਰ ਸਿੰਘ, ਗੁਰਜੀਤ ਕੌਰ, ਪਰਵਿੰਦਰ ਕੌਰ, ਜਸਵਿੰਦਰ ਕੌਰ, ਲਖਮੀਰ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ, ਲਖਬੀਰ ਸਿੰਘ ਤੇ ਰੁਪਿੰਦਰ ਸਿੰਘ ਆਦ ਨੇ ਵਫ਼ਦ ਮੈਂਬਰਾਂ ਨੂੰ ਸਨਮਾਨਤ ਕਰਕੇ ਪਿੰਡ 'ਚ ਕੀਤੇ ਜਾ ਰੇ ਕਾਰਜਾਂ ਤੋਂ ਜਾਣੂ ਕਰਵਾਇਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ/ਉਦਯੋਗਾਂ ਨੂੰ ਪੀ.ਐਸ.ਏ. ਆਕਸੀਜਨ ਪਲਾਂਟ ਲਗਾਉਣ ਦੀ ਅਪੀਲ

ਕੋਰੋਨਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੀਮਤ ਕਰਨ ਦਾ ਫੈਸਲਾ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

ਬਰਨਾਲਾ 'ਚ ਰੋਜ਼ਗਾਰ ਮੇਲਾ ਹਾਲ ਦੀ ਘੜੀ ਮੁਲਤਵੀ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼