Sunday, April 18, 2021 ePaper Magazine

ਪੰਜਾਬ

ਮੁਕਤਸਰ ਵਿਖੇ ਲਾਇਆ ਗਿਆ ਰੋਜ਼ਗਾਰ ਕੈਂਪ

April 08, 2021 06:11 PM

ਸ੍ਰੀ ਮੁਕਤਸਰ ਸਾਹਿਬ, 08 ਅਪ੍ਰੈਲ (ਏਜੰਸੀ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੁਕਤੀਸਰ ਇੰਸਟੀਚਿਊਟ ਦੇ ਸਹਿਯੋਗ ਨਾਲ ਸਕਿੱਲ ਸੈਟਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ ਬੀਮਾ ਕੰਪਨੀ ਵੱਲੋਂ ਵਿਕਰੀ ਕਾਰਜਕਾਰੀ ਦੀਆਂ ਅਸਾਮੀਆਂ ਲਈ ਬੇਰੋਜਗਾਰ ਪ੍ਰਾਰਥੀਆਂ ਦੀ ਸਿਲੈਕਸ਼ਨ ਕੀਤੀ ਗਈ। ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅਫਸਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਕੁੱਲ 64 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਕੁੱਲ 43 ਪ੍ਰਾਰਥੀਆਂ ਦੀ ਚੋਣ ਨੌਕਰੀ ਲਈ ਕੀਤੀ ਗਈ। ਪਲੇਸਮੈਂਟ ਕੈਂਪ ਵਿੱਚ ਪਲੇਸਮੈਂਟ ਅਫਸਰ ਸ਼੍ਰੀ ਦਲਜੀਤ ਸਿੰਘ ਬਰਾੜ, ਮੈਨੇਜਰ ਸ਼੍ਰੀ ਬਲਵੰਤ ਸਿੰਘ ਅਤੇ ਬਰਾਂਚ ਮੈਨੇਜਰ ਸ਼੍ਰੀ ਸੂਰਜ ਕੁਮਾਰ ਵੱਲੋਂ ਸਿਰਕਤ ਕੀਤੀ ਗਈ। ਹੋਰ ਜਾਣਕਾਰੀ ਦਿੰਦੇ ਹੋਏ ਬਿਊਰੋ ਦੇ ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਇੰਟਰਵਿਉ ਤੇ ਆਏ ਸਾਰੇ ਪ੍ਰਾਰਥੀਆਂ ਨੂੰ ਕੌਸਲਿੰਗ ਦੁਆਰਾ ਬਿਊਰੋ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਪ੍ਰਾਰਥੀਆਂ ਲਈ ਚਲਾਏ ਜਾ ਰਹੇ ਪੋਰਟਲ ਤੇ ਰਜਿਸਟ੍ਰੇਸ਼ਨ ਸਬੰਧੀ ਗਾਇਡ ਕੀਤਾ ਗਿਆ। ਇਸ ਪੋਰਟਲ ਰਾਹੀਂ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਨ ਉਪਰੰਤ ਬਿਊਰੋ ਵਿੱਚ ਚੱਲ ਰਹੀਆਂ ਸਾਰੀਆਂ ਸਹੂਲਤਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਵਿਚ ਹੁਣ ਤੱਕ ਮੰਡੀਆਂ ਵਿਚ ਪਹੁੰਚੀ 86 ਫੀਸਦੀ ਕਣਕ ਦੀ ਕੀਤੀ ਖ਼ਰੀਦ-ਰਵੀ ਭਗਤ

"ਸਾਨੂੰ ਟੀਕਾ ਲੱਗ ਚੁੱਕਾ ਹੈ" ਸਟੀਕਰ ਮੁਹਿੰਮ ਦੀ ਸ਼ੁਰੂਆਤ

ਵਿਦੇਸ਼ ਵਿੱਚ ਪੜਾਈ ਤੇ ਪਲੇਸਮੈਂਟ ਸਬੰਧੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਤੱਕ

ਮਾਸਕ ਨਾ ਪਾਉਣ ਸਬੰਧੀ 366 ਚਲਾਨ ਕੱਟੇ, ਕਰਫਿਊ ਉਲੰਘਣਾ ਸਬੰਧੀ 15 ਮੁਕੱਦਮੇ ਦਰਜ਼

ਕੰਟੈਕਟ ਟ੍ਰੇਸਿੰਗ ਤੇ ਕੋਵਿਡ ਰੋਕੂ ਟੀਕਾਕਰਨ ਨਾਲ ਤੋੜਿਆ ਜਾ ਰਿਹੈ ਕੋਰੋਨਾ ਵਾਇਰਸ ਦਾ ਲੱਕ : ਡਾ. ਗੀਤਾਂਜਲੀ ਸਿੰਘ

ਐਨ.ਜੀ.ਓ 'ਸਿਟੀ ਨੀਡਜ਼' ਵੱਲੋਂ ਕੋਵਿਡ-19 ਸੰਬਧੀ ਤਿਆਰ ਕੀਤੀ ਡਾਕਊਮੈਂਟਰੀ ਜਾਰੀ

ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 154685 ਮੀਟਰਕ ਟਨ ਕਣਕ ਦੀ ਖਰੀਦ

ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੌਂਸਲਰਾਂ ਨੂੰ ਕੋਵਿਡ ਵਿਰੁੱਧ ਸਾਂਝੀ ਜੰਗ ਵਿੱਚ ਸਰਗਰਮ ਸ਼ਮੂਲੀਅਤ ਦਾ ਸੱਦਾ

ਜ਼ਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਭਖਾਈ ਦਾਖਲਾ ਮੁਹਿੰਮ

ਦੋ ਦਰਜਨ ਪਰਿਵਾਰ ਕਾਂਗਰਸ ’ਚ ਸ਼ਾਮਲ