Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਹਰਿਆਣਾ

ਕਬਜ਼ਾ ਹਟਾਉਣ ਗਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦਾ ਹੋਇਆ ਵਿਰੋਧ

April 09, 2021 01:57 PM

- ਮਦਰਾਸੀ ਕਲੋਨੀ ’ਚ ਉੱਪ ਮੁੱਖ ਮੰਤਰੀ ਚੰਦਰਮੋਹਨ ਤੇ ਵਰਕਰ ਬੁਲਡੋਜਰ ਅੱਗੇ ਬੈਠੇ

ਪੰਚਕੂਲਾ/8 ਅਪ੍ਰੈਲ/ਪੀ. ਪੀ. ਵਰਮਾ: ਪੰਚਕੂਲਾ ਦੀ ਮਦਰਾਸੀ ਕਲੋਨੀ ਅਤੇ ਫਤਿਹਪੁਰ ਵਿੱਚ ਰਹਿਣ ਵਾਲੇ ਲੋਕਾਂ ਤੇ ਮਕਾਨਾਂ ਉੱਤੇ ਕਾਰਵਾਈ ਕਰਨ ਵਾਸਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਟੀਮ ਨਜਾਇਜ਼ ਕਬਜ਼ੇ ਹਟਾਉਣ ਪਹੁੰਚੀ। ਉਸੇ ਸਮੇਂ ਸਥਾਨਿਕ ਲੋਕਾਂ ਨਾਲ ਸਾਬਕਾ ਉੱਪ ਮੁੱਖ ਮੰਤਰੀ ਚੰਦਰਮੋਹਨ ਬੁਲਡੋਰਜਰ ਦੇ ਅੱਗੇ ਬੈਠ ਗਏ ਜਿਸ ਕਾਰਨ ਵਿਭਾਗ ਨੂੰ ਇਹ ਕਾਰਵਾਈ ਮੁਲਤਵੀ ਕਰਨੀ ਪਈ। ਮਦਰਾਸੀ ਕਲੋਨੀ ਦੇ ਲੋਕਾਂ ਨੇ ਕਿਹਾ ਕਿ ਜਦੋਂ ਅਸੀਂ ਬਿਜਲੀ ਅਤੇ ਪਾਣੀ ਦਾ ਬਿਲ ਦੇ ਰਹੇ ਹਾਂ ਤਾਂ ਇਹ ਕਲੋਨੀ ਨਜਾਇਜ਼ ਕਿਸ ਤਰ੍ਹਾਂ ਹੋਈ। ਹੁੱਡਾ ਦੀ ਟੀਮ ਕਬਜ਼ਾ ਹਟਾਉਣ ਲਈ ਆਪਣੇ ਪੂਰੇ ਦਲ-ਬਲ ਨਾਲ ਮਦਰਾਸੀ ਕਲੋਨੀ ਪਹੁੰਚੀ ਸੀ। ਇਸ ਗੱਲ ਦੀ ਜਾਣਕਾਰੀ ਜਿਸ ਤਰ੍ਹਾਂ ਹੀ ਕਾਂਗਰਸੀਆਂ ਨੂੰ ਮਿਲੀ ਤਾਂ ਉਹ ਉਸ ਸਮੇਂ ਸਾਬਕਾ ਉੱਪ ਮੁੱਖ ਮੰਤਰੀ ਚੰਦਰਮੋਹਨ ਦੇ ਨਾਲ ਉੱਥੇ ਪਹੁੰਚ ਗਏ। ਕਾਂਗਰਸੀ ਵਰਕਰ ਅਤੇ ਚੰਦਰਮੋਹਨ ਸਥਾਨਿਕ ਲੋਕਾਂ ਨਾਲ ਬੁਲਡੋਜਰ ਦੇ ਅੱਗੇ ਬੈਠ ਗਏ। ਚੰਦਰ ਮੋਹਨ ਨੇ ਕਿਹਾ ਕਿ ਮਦਰਾਸੀ ਕਲੋਨੀ ਦੇ ਲੋਕ ਪੰਚਕੂਲਾ ਦੇ ਨਿਰਮਾਤਾ ਹਨ। ਪੰਚਕੂਲਾ ਨੂੰ ਬਣਾਉਣ ਵਿੱਚ ਇਹਨਾਂ ਲੋਕਾਂ ਦਾ ਖੂਨ-ਪਸੀਨਾ ਮਿਲਿਆ ਹੋਇਆ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦੇ ਨਿਯਮਾਂ ਅਨੁਸਾਰ ਸਪੱਸ਼ਟ ਹੈ ਕਿ ਇੱਥੇ ਸਰਕਾਰ ਇੱਕ ਵੀ ਘਰ ਤੋੜ ਨਹੀਂ ਸਕਦੀ, ਜਦੋਂ ਤੱਕ ਇਹਨਾਂ ਲੋਕਾਂ ਨੂੰ ਕਿਸੇ ਹੋਰ ਸਥਾਨ ਤੇ ਰਹਿਣ ਲਈ ਜਗ੍ਹਾਂ ਨਹੀਂ ਦਿੱਤੀ ਜਾਂਦੀ। ਚੰਦਰਮੋਹਨ ਨੇ ਕਿਹਾ ਕਿ ਇਸ ਕੋਰੋਨਾ ਕਾਲ ਵਿੱਚ ਇਹ ਲੋਕ ਕਿੱਥੇ ਜਾਣਗੇ। ਭਾਰਤੀ ਜਨਤਾ ਪਾਰਟੀ ਵੋਟਾਂ ਦੀ ਰਾਜਨੀਤੀ ਕਰ ਰਹੀ ਹੈ। ਅਸੀਂ ਇਹਨਾਂ ਲੋਕਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ। ਉੱਧਰ ਫਤਿਹਪੁਰ ਕਲੋਨੀ ਵਿੱਚ ਵੀ ਹੁੱਡਾ ਦੇ ਅਧਿਕਾਰੀਆਂ ਪੁਲਿਸ ਅਤੇ ਆਪਣੇ ਦਲ ਨਾਲ ਪਹੁੰਚੇ ਸਨ। ਕਾਂਗਰਸੀ ਨੇਤਾ ਉੱਥੇ ਵੀ ਪਹੁੰਚ ਗਏ ਅਤੇ ਉੱਥੇ ਵੀ ਕਿਸੇ ਦੇ ਘਰ ਨੂੰ ਤੋੜਨ ਨਹੀਂ ਦਿੱਤਾ। ਇਸ ਮੌਕੇ ਕਾਂਗਰਸੀ ਨੇਤਾ ਚੰਦਰਮੋਹਨ, ਸੀਨੀਅਰ ਕਾਂਗਰਸੀ ਨੇਤਾ ਸ਼ਸ਼ੀ ਸ਼ਰਮਾ, ਪੰਕਜ, ਹਿੰਮਤ ਕਿੰਗਰ ਅਤੇ ਹੋਰ ਕਈ ਕਾਂਗਰਸੀ ਵਰਕਰ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਕਿਸਾਨ ਜਿਣਸਾਂ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜਬੂਰ

ਰੁੱਖਾਂ ਅਤੇ ਮਨੁੱਖਾਂ ਦੀ ਸਾਂਝ ਨੂੰ ਹੋਰ ਪੱਕਿਆਂ ਕਰਨ ਦੀ ਲੋੜ: ਸਿੰਘਪੁਰਾ

ਕੋਰੋਨਾ ਪੀੜਤਾਂ ਨੂੰ ਘਰਾਂ ਵਿੱਚ ਹੀ ਹਰ ਸੰਭਵ ਸਹਾਇਤਾ ਦੇਵੇਗੀ ਹੈਲਪਰ : ਤਿਲਕ ਰਾਜ

ਆਕਸੀਜਨ ਸਲੰਡਰਾਂ ਦੀ ਹੋਮ ਡਿਲੀਵਰੀ ਪਹਿਲ ਦੇ ਆਧਾਰ ’ਤੇ ਹੋਵੇ: ਮੁੱਖ ਸਕੱਤਰ

ਬੱਚੇ ਪੁਛਦੇ ਹਨ ਪਾਪਾ ਆਪਾਂ ਮੂਵੀ ਦੇਖਣ ਕਦੋ ਜਾਵਾਂਗੇ

ਸਮਸ਼ਾਨ ਘਾਟਾਂ ਨੂੰ ਗਰਾਟਾਂ ਦੇਣ ਦੀ ਥਾਂ ਸਰਕਾਰ ਨਵੇਂ ਹਸਪਤਾਲ ਉਸਾਰੇ : ਵਿਰਕ

ਹਸਪਤਾਲ ’ਚ ਦਾਖਲਾ ਨਾ ਮਿਲਣ ’ਤੇ ਬਜ਼ੁਰਗ ਦੀ ਵ੍ਹੀਲ ਚੇਅਰ ’ਤੇ ਮੌਤ

ਜੇ ਕਣਕ ਦੀ ਖਰੀਦ ਦੁਬਾਰਾ ਸ਼ੁਰੂ ਨਾ ਕੀਤੀ ਤਾਂ ਕਰਾਂਗੇ ਧਰਨੇ ਪ੍ਰਦਰਸ਼ਨ : ਔਲਖ

ਪਿੰਡ ਜਲਮਾਨਾ ’ਚ ਬਿਨਾਂ ਮਾਸਕ ਤੇ ਨੇਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ ਚਿਤਾਵਨੀ

ਕਾਲਾਂਵਾਲੀ ਦੇ ਸਾਬਕਾ ਵਿਧਾਇਕ ਵੈਕਸੀਨ ਲਗਾਵਾਉਣ ਦੇ ਪ੍ਰਚਾਰ ਹਿਤ ਜੁਟੇ