Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਹਰਿਆਣਾ

ਕਾਲਾਂਵਾਲੀ ’ਚ ਕਣਕ ਖ੍ਰੀਦ ਸ਼ੁਰੂ ਨਾ ਹੋਣ ’ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

April 10, 2021 12:49 PM

- ਕੇਂਦਰ ਦੀਆਂ ਲੋਕ ਮਾਰੂ ਅਤੇ ਫੁਟ ਪਾਊ ਨੀਤੀਆਂ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਸੁਰਿੰਦਰਪਾਲ ਸਿੰਘ
ਕਾਲਾਂਵਾਲੀ, 9 ਅਪ੍ਰੈਲ : ਹਰਿਆਣਾ ਸਰਕਾਰ ਵਲੋਂ ਜਿਣਸਾਂ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ‘ਚ ਕੀਤੇ ਜਾਣ ਤੇ ਖਰੀਦ ਸਬੰਧੀ ਹੋਰ ਕੀਤੀਆਂ ਤਬਦੀਲੀਆਂ ਦੇ ਵਿਰੋਧ ‘ਚ ਅੱਜ ਕਾਲਾਂਵਾਲੀ ਵਿਖੇ ਮਾਰਕਿਟ ਕਮੇਟੀ ਦੇ ਦਫਤਰ ਅੱਗੇ ਹਰਿਆਣਾ ਕਿਸਾਨ ਮੰਚ ਦੇ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਦੀ ਅਗਵਾਈ ਵਿਚ ਰੋਸ਼ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੀਆਂ ਲੋਕ ਮਾਰੂ ਅਤੇ ਫੁਟ ਪਾਊ ਨੀਤੀਆਂ ਖਿਲਾਫ ਜ਼ੋਰਦਾਰ ਨਾਂਅਰੇਬਾਜ਼ੀ ਕੀਤੀ ਗਈ। ਇਸ ਰੋਸ਼ ਪ੍ਰਦਰਸ਼ਨ ਮੌਕੇ ਹਰਿਆਣਾ ਕਿਸਾਨ ਮੰਚ ਦੇ ਬਲਾਕ ਪ੍ਰਧਾਨ ਬਲਵੰਤ ਸਿੰਘ ਕੇਵਲ ਨੇ ਕਿਹਾ ਕਿ ਮੰਡੀਆਂ ਵਿਚ ਆੜ੍ਹਤੀਆਂ ਵਲੋਂ ਹੜਤਾਲ ਕੀਤੀ ਗਈ ਹੈ। ਜਿਸ ਕਾਰਨ ਕਣਕ ਦੀ ਤੁਲਾਈ ਨਹੀਂ ਹੋ ਸਕੀ। ਇਸ ਸਮੇ ਮੰਡੀ ਕਾਲਾਂਵਾਲੀ ਦੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਜੈਨ ਦਾ ਕਹਿਣਾ ਸੀ ਕਿ ਕਣਕ ਦੀ ਤੁਲਵਾਈ ਸੁਰੂ ਕਰਵਾਉਣ ਲਈ ਡਿਪਟੀ ਕਮਿਸਨਰ ਕੋਲ ਆੜ੍ਹਤੀ ਐਸੋਸੀਏਸਨ ਵਲੋ ਦਿੱਤੇ ਮੰਗ ਪੱਤਰ ਵਿਚ ਆੜ੍ਹਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕਿਹਾ ਗਿਆ। ਉਨ੍ਹਾ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜਿਣਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ‘ਚ ਕੀਤੇ ਜਾਣ ਅਤੇ ਖਰੀਦ ਨੀਤੀਆਂ ‘ਚ ਕੀਤੀਆਂ ਗਈਆਂ ਤਾਬਦੀਲੀਆਂ ਦੇ ਵਿਰੋਧ ਵਿੱਚ ਆੜ੍ਹਤੀਆਂ ਨੇ ਕਣਕ ਦੀ ਤੁਲਵਾਈ ਨਹੀਂ ਕਰਵਾਈ ਜਿਸ ਕਾਰਨ ਮੰਡੀ ਕਾਲਾਂਵਾਲੀ ‘ਚ ਕਣਕ ਦੀਆਂ ਢੇਰੀਆਂ ਲੱਗ ਗਈਆਂ। ਇਸ ਸਬਧੀ ਕਿਸਾਨਾਂ ਕੋਲੋ ਮੁਖ ਮੰਤਰੀ ਅਤੇ ਖੇਤੀ ਮੰਤਰੀ ਦੇ ਨਾਮ ਮੰਗ ਪੱਤਰ ਲੈਣ ਆਏ ਮਾਰਕੀਟ ਕਮੇਟੀ ਦੇ ਸੱਕਤਰ ਮੇਜ਼ਰ ਸਿੰਘ ਨੇ ਕਿਹਾ ਕਿ ਕਿਸਾਨਾ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸਰਕਾਰ ਪੱਧਰ ਦੀਆਂ ਹਨ ਅਤੇ ਇਨ੍ਹਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਾਲੇ ਤਾਂ ਕਣਕ ਦੀ ਆਮਦ ਘੱਟ ਹੈ ਪਰ ਆਉਣ ਵਾਲੇ ਦਿਨਾਂ ‘ਚ ਮੰਡੀਆਂ ‘ਚ ਕਣਕ ਦੀ ਆਮਦ ਵੱਧੇਗੀ, ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ, ਇਸ ਲਈ ਮਾਰਕਿਟ ਕਮੇਟੀ ਕਾਲਾਂਵਾਲੀ ਵਲੋ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ। ਇਸੇ ਤਰਾਂ ਸਿਰਸਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਮੇਰੀ ਫਸਲ ਮੇਰਾ ਬਿਓਰਾ ‘ਚ 70 ਫੀਸਦੀ ਕਿਸਾਨਾਂ ਨੇ ਆੜ੍ਹਤੀਆਂ ਦੇ ਜਰੀਏ ਜਿਣਸ ਦਾ ਭੁਗਤਾਨ ਕੀਤੇ ਜਾਣ ਦੀ ਗੱਲ ਕਹੀ ਹੈ ਪਰ ਇਸ ਦੇ ਬਾਵਜੂਦ ਸਰਕਾਰ ਆਪਣੀ ਜਿੱਦ ‘ਤੇ ਅੜ੍ਹੀ ਹੋਈ ਹੈ। ਸਰਕਾਰ ਨੇ ਜਿਣਸ ਦਾ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਜਾਣ ਦਾ ਫੈਸਲਾ ਲਿਆ ਹੈ ਪਰ ਕਣਕ ਦੀ ਤੁਲਾਈ, ਲੋਡਿੰਗ, ਸਫਾਈ ਆਦਿ ਦਾ ਖਰਚਾ ਕੌਣ ਦੇਵੇਗਾ? ਕਿਉਕੀ ਪਹਿਲਾਂ ਇਹ ਕਿਸਾਨ ਤੋਂ ਕੱਟ ਲਿਆ ਜਾਂਦਾ ਸੀ ਪਰ ਹੁਣ ਜਦੋਂ ਸਾਰਾ ਭੁਗਤਾਨ ਕਿਸਾਨ ਦੇ ਖਾਤਿਆਂ ‘ਚ ਕਰ ਦਿੱਤਾ ਗਿਆ ਤਾਂ ਆੜ੍ਹਤੀ ਇਹ ਖਰਚਾ ਕਿਸਾਨ ਤੋਂ ਕਿਵੇਂ ਕੱਟੇਗਾ,ਇਸ ਤਰਾਂ ਇਹ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ ਜਿਸਤੋ ਆੜ੍ਹਤੀ ਪ੍ਰੇਸ਼ਾਨ ਹਨ। ਉਧਰ ਕਿਸਾਨ ਗੁਰਨਾਮ ਸਿੰਘ ਦੇਸੂ, ਦਰਸ਼ਨ ਸਿੰਘ ਕਮਾਲ, ਬਿੰਦਰ ਸਿੰਘ ਸਿੰਘਪੁਰਾ ਅਤੇ ਗੁਰਵਿੰਦਰ ਸਿੰਘ ਫੱਗੂ ਆਦੀ ਕਿਸਾਨਾ ਸਮੇਤ ਮੰਡੀ ਮਜ਼ਦੂਰ ਯੁਨੀਅਨ ਦੇ ਪ੍ਰਧਾਨ ਮੁਕੇਸ਼ ਕਮਾਰ ਅਤੇ ਦੁਲੀਆ ਰਾਮ ਨੇ ਕਿਹਾ ਕਿ ਸਰਕਾਰ ਵੱਲੋਂ ਥੋਪੀਆਂ ਜਾ ਰਹੀਆਂ ਸਰਤਾਂ ਕਾਰਨ ਆੜ੍ਹਤੀਆਂ ਸਮੇਤ ਕਿਸਾਨ ਅਤੇ ਮਜ਼ਦੂਰ ਪ੍ਰੇਸਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮੱਸਿਆ ਜਲਦੀ ਹੱਲ ਨਾ ਹੋਈ ਤਾਂ ਆਉਣ ਵਾਲੇ ਦਿਨਾਂ ‘ਚ ਆੜ੍ਹਤੀਆਂ ਦੇ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਕਾਫੀ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਕਿਸਾਨ ਜਿਣਸਾਂ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜਬੂਰ

ਰੁੱਖਾਂ ਅਤੇ ਮਨੁੱਖਾਂ ਦੀ ਸਾਂਝ ਨੂੰ ਹੋਰ ਪੱਕਿਆਂ ਕਰਨ ਦੀ ਲੋੜ: ਸਿੰਘਪੁਰਾ

ਕੋਰੋਨਾ ਪੀੜਤਾਂ ਨੂੰ ਘਰਾਂ ਵਿੱਚ ਹੀ ਹਰ ਸੰਭਵ ਸਹਾਇਤਾ ਦੇਵੇਗੀ ਹੈਲਪਰ : ਤਿਲਕ ਰਾਜ

ਆਕਸੀਜਨ ਸਲੰਡਰਾਂ ਦੀ ਹੋਮ ਡਿਲੀਵਰੀ ਪਹਿਲ ਦੇ ਆਧਾਰ ’ਤੇ ਹੋਵੇ: ਮੁੱਖ ਸਕੱਤਰ

ਬੱਚੇ ਪੁਛਦੇ ਹਨ ਪਾਪਾ ਆਪਾਂ ਮੂਵੀ ਦੇਖਣ ਕਦੋ ਜਾਵਾਂਗੇ

ਸਮਸ਼ਾਨ ਘਾਟਾਂ ਨੂੰ ਗਰਾਟਾਂ ਦੇਣ ਦੀ ਥਾਂ ਸਰਕਾਰ ਨਵੇਂ ਹਸਪਤਾਲ ਉਸਾਰੇ : ਵਿਰਕ

ਹਸਪਤਾਲ ’ਚ ਦਾਖਲਾ ਨਾ ਮਿਲਣ ’ਤੇ ਬਜ਼ੁਰਗ ਦੀ ਵ੍ਹੀਲ ਚੇਅਰ ’ਤੇ ਮੌਤ

ਜੇ ਕਣਕ ਦੀ ਖਰੀਦ ਦੁਬਾਰਾ ਸ਼ੁਰੂ ਨਾ ਕੀਤੀ ਤਾਂ ਕਰਾਂਗੇ ਧਰਨੇ ਪ੍ਰਦਰਸ਼ਨ : ਔਲਖ

ਪਿੰਡ ਜਲਮਾਨਾ ’ਚ ਬਿਨਾਂ ਮਾਸਕ ਤੇ ਨੇਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ ਚਿਤਾਵਨੀ

ਕਾਲਾਂਵਾਲੀ ਦੇ ਸਾਬਕਾ ਵਿਧਾਇਕ ਵੈਕਸੀਨ ਲਗਾਵਾਉਣ ਦੇ ਪ੍ਰਚਾਰ ਹਿਤ ਜੁਟੇ