Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਹਰਿਆਣਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ : ਸਿੰਘ ਸਭਾ ਬਹਾਦਰਗੜ੍ਹ ਤੋਂ ਦਿੱਲੀ ਲਈ ਰਵਾਨਾ

April 10, 2021 12:59 PM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ, 9 ਅਪ੍ਰੈਲ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਿੰਘ ਸਭਾ ਬਹਾਦਰਗੜ੍ਹ ਹਰਿਆਣਾ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ। ਨਗਰ ਕੀਰਤਨ ਦੀ ਰਵਾਨਗੀ ਸਮੇਂ ਹਾਜ਼ਰ ਸੰਗਤਾਂ ਨੇ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ। ਇਸ ਸਮੇਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ ਦਿੱਲੀ ਮਿਸ਼ਨ, ਸੁਪਰਵਾਈਜ਼ਰ ਸ. ਹਰਭਜਨ ਸਿੰਘ ਤੇ ਸ. ਜਰਨੈਲ ਸਿੰਘ, ਸ. ਪਰਮਜੀਤ ਸਿੰਘ, ਸ. ਅਮਰਜੀਤ ਸਿੰਘ, ਸ. ਟਹਿਲ ਸਿੰਘ ਆਦਿ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਦਿੱਲੀ ਪੁੱਜਾ। ਨਗਰ ਕੀਰਤਨ ਦੇ ਦਿੱਲੀ ਪਹੁੰਚਣ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਦੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸੇ ਦੌਰਾਨ ਦਿੱਲੀ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਕਾਰਸੇਵਾ ਸੰਪ੍ਰਦਾਵਾਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸਿਮਰਜੀਤ ਸਿੰਘ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ ਤੇ ਸਹਾਇਕ ਇੰਚਾਰਜ ਸ. ਜਸਵਿੰਦਰ ਸਿੰਘ ਜੱਸੀ ਅਤੇ ਵੱਡੀ ਸੰਗਤ ਮੌਜੂਦ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਕਿਸਾਨ ਜਿਣਸਾਂ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜਬੂਰ

ਰੁੱਖਾਂ ਅਤੇ ਮਨੁੱਖਾਂ ਦੀ ਸਾਂਝ ਨੂੰ ਹੋਰ ਪੱਕਿਆਂ ਕਰਨ ਦੀ ਲੋੜ: ਸਿੰਘਪੁਰਾ

ਕੋਰੋਨਾ ਪੀੜਤਾਂ ਨੂੰ ਘਰਾਂ ਵਿੱਚ ਹੀ ਹਰ ਸੰਭਵ ਸਹਾਇਤਾ ਦੇਵੇਗੀ ਹੈਲਪਰ : ਤਿਲਕ ਰਾਜ

ਆਕਸੀਜਨ ਸਲੰਡਰਾਂ ਦੀ ਹੋਮ ਡਿਲੀਵਰੀ ਪਹਿਲ ਦੇ ਆਧਾਰ ’ਤੇ ਹੋਵੇ: ਮੁੱਖ ਸਕੱਤਰ

ਬੱਚੇ ਪੁਛਦੇ ਹਨ ਪਾਪਾ ਆਪਾਂ ਮੂਵੀ ਦੇਖਣ ਕਦੋ ਜਾਵਾਂਗੇ

ਸਮਸ਼ਾਨ ਘਾਟਾਂ ਨੂੰ ਗਰਾਟਾਂ ਦੇਣ ਦੀ ਥਾਂ ਸਰਕਾਰ ਨਵੇਂ ਹਸਪਤਾਲ ਉਸਾਰੇ : ਵਿਰਕ

ਹਸਪਤਾਲ ’ਚ ਦਾਖਲਾ ਨਾ ਮਿਲਣ ’ਤੇ ਬਜ਼ੁਰਗ ਦੀ ਵ੍ਹੀਲ ਚੇਅਰ ’ਤੇ ਮੌਤ

ਜੇ ਕਣਕ ਦੀ ਖਰੀਦ ਦੁਬਾਰਾ ਸ਼ੁਰੂ ਨਾ ਕੀਤੀ ਤਾਂ ਕਰਾਂਗੇ ਧਰਨੇ ਪ੍ਰਦਰਸ਼ਨ : ਔਲਖ

ਪਿੰਡ ਜਲਮਾਨਾ ’ਚ ਬਿਨਾਂ ਮਾਸਕ ਤੇ ਨੇਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ ਚਿਤਾਵਨੀ

ਕਾਲਾਂਵਾਲੀ ਦੇ ਸਾਬਕਾ ਵਿਧਾਇਕ ਵੈਕਸੀਨ ਲਗਾਵਾਉਣ ਦੇ ਪ੍ਰਚਾਰ ਹਿਤ ਜੁਟੇ